image caption:

‘ਆਪ’ ਨੇ ਗੁਜਰਾਤ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਸੁਨੀਤਾ ਕੇਜਰੀਵਾਲ ਦਾ ਨਾਂ ਵੀ ਸ਼ਾਮਲ

 ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦੇਸ਼ ਭਰ ਵਿਚ ਚੋਣ ਮੁਹਿੰਮ ਜ਼ੋਰਾਂ-ਸ਼ੋਰਾਂ &lsquoਤੇ ਹੋ ਰਿਹਾ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਨੇ ਗੁਜਰਾਤ ਵਿਚ ਲੋਕ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕੀਤੀ ਹੈ। ਲੋਕ ਸਭਾ ਚੋਣਾਂ ਵਿਚ ਪ੍ਰਚਾਰ ਲਈ ਆਮ ਆਦਮੀ ਪਾਰਟੀ ਨੇ ਜਿਹੜੇ ਨੇਤਾਵਾਂ ਦੇ ਨਾਂ ਜਾਰੀ ਕੀਤੇ ਹਨ, ਉਸ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਂ ਵੀ ਸ਼ਾਮਲ ਹੈ। ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀਐੱਮ ਅਰਵਿੰਦ ਕੇਜਰੀਵਾਲ ਦਾ ਨਾਂ ਲਿਸਟ ਵਿਚ ਸਭ ਤੋਂ ਉਪਰ ਹੈ।

ਇਸ ਤੋਂ ਇਲਾਵਾ ਸੀਐੱਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਸਟਾਰ ਪ੍ਰਚਾਰਕਾਂ ਵਿਚ ਸ਼ਾਲਮ ਹੈ। ਪੰਜਾਬ ਦੇ CM ਭਗਵੰਤ ਮਾਨ, ਅਮਨ ਅਰੋੜਾ, ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਵੀ ਸਟਾਰ ਪ੍ਰਚਾਰਕ ਹੋਣਗੇ। ਇਸ ਤੋਂ ਇਲਾਵਾ ਸੰਦੀਪ ਪਾਠਕ, ਪੰਕਜ ਗੁਪਤਾ, ਰਾਜ ਸਭਾ ਸਾਂਸਦ ਸਜੇ ਸਿੰਘ ਤੇ ਦਿੱਲੀ ਸਰਕਾਰ ਵਿਚ ਮੰਤਰੀ ਗੋਪਾਲ ਰਾਏ ਦਾ ਨਾਂ ਵੀ ਇਸ ਲਿਸਟ ਵਿਚ ਸ਼ਾਮਲ ਹੈ। ਆਤਿਸ਼ੀ ਤੇ ਸੌਰਭ ਭਾਰਦਵਾਜ ਦਾ ਨਾਂ ਵੀ ਇਸ ਲਿਸਟ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਇਲਾਵਾ ਇਸ ਲਿਸਟ ਵਿਚ ਰਾਘਵ ਚੱਢਾ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਦਾ ਨਾਂ ਵੀ ਹੈ।