image caption:

ਭਗਵੰਤ ਮਾਨ ਵੱਲੋਂ ਸੂਬੇ ’ਚ ਪਾਰਟੀ ਲਈ ਪ੍ਰਚਾਰ ਮੁਹਿੰਮ ਸ਼ੁਰੂ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਪ੍ਰਚਾਰ ਮੁਹਿੰਮ ਦਾ ਆਗਾਜ਼ ਕਰਦਿਆਂ ਅੱਜ ਇੱਥੋਂ ਮਿਸ਼ਨ 13-0 ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਵਰਕਰਾਂ ਅਤੇ ਮੀਡੀਆ ਨਾਲ ਪਾਰਟੀ ਦੇ 13 ਲੋਕ ਸਭਾ ਉਮੀਦਵਾਰਾਂ ਦੀ ਜਾਣ ਪਛਾਣ ਕਰਵਾਈ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ &lsquoਆਪ&rsquo ਦੇ ਉਮੀਦਵਾਰ ਪਰਿਵਾਰਵਾਦੀ ਸਿਆਸਤਦਾਨ ਨਹੀਂ ਹਨ। ਉਹ ਸਾਂਝੇ ਪਰਿਵਾਰਾਂ ਵਾਲੇ ਲੋਕ ਹਨ ਜੋ ਹੁਣ ਲੋਕ ਸਭਾ ਵਿੱਚ ਲੋਕਾਂ ਦੀ ਆਵਾਜ਼ ਬਣਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਰੇਕ ਲੜਾਈ ਅੱਗੇ ਹੋ ਕੇ ਲੜੀ ਹੈ ਅਤੇ ਹੁਣ ਤਾਨਾਸ਼ਾਹੀ ਵਿਰੁੱਧ ਵੀ ਲੜਾਈ ਪੰਜਾਬੀ ਹੀ ਮੂਹਰੇ ਹੋ ਕੇ ਲੜਨਗੇ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਨੂੰ ਲੁੱਟਿਆ ਹੈ ਤੇ ਆਪਣਾ ਘਰ ਭਰਿਆ ਹੈ। ਉਨ੍ਹਾਂ ਮੁੱਖ ਮੁੰਤਰੀ ਹੁੰਦਿਆਂ ਕੋਈ ਜ਼ਮੀਨ ਨਹੀਂ ਖਰੀਦੀ ਸਗੋਂ ਪੰਜਾਬ &rsquoਚ ਬਿਜਲੀ ਪੂਰੀ ਕਰਨ ਲਈ ਥਰਮਲ ਪਲਾਂਟ ਖਰੀਦਿਆ ਹੈ। ਉਨ੍ਹਾਂ ਪਾਰਟੀ ਦੇ ਵਾਲੰਟੀਅਰਾਂ ਨੂੰ ਵੀ ਗਿਲੇ-ਸ਼ਿਕਵੇ ਭੁਲਾ ਕੇ ਅਤੇ ਇਕਜੁੱਟ ਹੋ ਕੇ ਸੰਘਰਸ਼ ਕਰਨ ਲਈ ਪ੍ਰੇਰਿਆ।