image caption:

ਆਮ ਆਦਮੀ ਪਾਰਟੀ ਚੋਣਾਂ ਦੇ ਸਮੇਂ ਵੀ ਅਮਨ-ਕਾਨੂੰਨ ਦੀ ਸਥਿਤੀ ਅਸਫ਼ਲ ਰਹੀ : ਬਾਜਵਾ

 ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਵਿਚ ਅਸਫ਼ਲ ਰਹਿਣ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਚੋਣਾਂ ਦੇ ਐਲਾਨ ਤੋਂ ਬਾਅਦ ਇਹ ਯਕੀਨੀ ਬਣਾਇਆ ਸੀ ਕਿ ਚੋਣਾਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਮਾਹੌਲ ਵਿਚ ਕਰਵਾਈਆਂ ਜਾਣ ਪਰ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਵਿਚ ਸੁਧਾਰ ਹੁੰਦਾ ਨਜ਼ਰ ਨਹੀਂ ਆ ਰਿਹਾ। ਬਾਜਵਾ ਨੇ ਕਿਹਾ ਕਿ ਇਹ ਸਾਰੇ ਦਾਅਵੇ ਖੋਖਲੇ ਸਾਬਤ ਹੋਏ ਹਨ।
ਇੱਕ ਰਿਪੋਰਟ ਮੁਤਾਬਕ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਇਕ ਬਹੁਤ ਹੀ ਸ਼ਰਮਨਾਕ ਘਟਨਾ ਵਿਚ ਕੁਝ ਗੈਂਗਸਟਰ ਆਪਣੇ ਇਕ ਸਾਥੀ ਚਰਨਜੀਤ ਸਿੰਘ ਉਰਫ਼ ਰਾਜੂ ਨੂੰ ਤਰਨ ਤਾਰਨ ਸਿਵਲ ਹਸਪਤਾਲ ਤੋਂ ਭਜਾਉਣ ਵਿਚ ਕਾਮਯਾਬ ਹੋ ਗਏ। ਜੇਲ੍ਹ ਵਿਚ ਬੰਦ ਗੈਂਗਸਟਰ ਰਾਜੂ ਨੂੰ ਕੁਝ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਇਹ ਘਟਨਾ ਦਰਸਾਉਂਦੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲਾਂ ਦੇ ਸ਼ਾਸਨ ਕਾਲ ਵਿਚ ਪੁਲਿਸ ਅਸਫ਼ਲ ਹੋ ਗਈ ਹੈ।