image caption:

ਅਮਰੀਕਾ ਵਿਚ ਪੰਜਾਬੀ ਟਰੱਕ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

 ਅਮਰੀਕਾ &rsquoਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਗੋਗਾ ਵਾਸੀ ਪਿੰਡ ਅੱਟੋਵਾਲ, ਹੁਸ਼ਿਆਰਪੁਰ ਵਜੋਂ ਹੋਈ ਹੈ। ਗੁਰਪ੍ਰੀਤ ਸਿੰਘ ਦਾ 20 ਮਈ ਨੂੰ ਵਿਆਹ ਹੋਣਾ ਸੀ। ਇਸ ਖ਼ਬਰ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰ ਨੇ ਗੁਰਪ੍ਰੀਤ ਸਿੰਘ ਦੀ ਲਾਸ਼ ਵਾਪਸ ਲਿਆਉਣ ਲਈ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।

ਗੁਰਪ੍ਰੀਤ ਦੀ ਵਿਧਵਾ ਮਾਂ ਨੇ ਰੋਂਦੇ ਹੋਏ ਦੱਸਿਆ ਕਿ ਅਸੀਂ ਆਪਣੇ ਲੜਕੇ ਗੁਰਪ੍ਰੀਤ ਦਾ ਵਿਆਹ 20 ਮਈ ਨੂੰ ਤੈਅ ਕੀਤਾ ਹੈ। ਹਾਲੇ 2 ਦਿਨ ਪਹਿਲਾਂ ਹੀ ਉਸ ਨੇ ਫੋਨ &rsquoਤੇ ਦੱਸਿਆ ਸੀ ਕਿ ਉਹ ਅਗਲੇ ਹਫਤੇ ਤੱਕ ਪਿੰਡ ਪਰਤ ਆਵੇਗਾ ਪਰ ਸਾਨੂੰ ਕੀ ਪਤਾ ਸੀ ਕਿ ਸਾਨੂੰ ਸਾਡੇ ਬੇਟੇ ਦੇ ਆਉਣ ਦੀ ਨਹੀਂ ਸਗੋਂ ਉਸ ਦੇ ਕਤਲ ਦੀ ਖਬਰ ਮਿਲੇਗੀ।