image caption:

ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼

 ਚੋਣ ਕਮਿਸ਼ਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਣਾਂ 'ਤੇ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸਿ਼ਕਾਇਤਾਂ 'ਤੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 77 ਤਹਿਤ ਜਾਰੀ ਕੀਤਾ ਗਿਆ ਹੈ।
ਚੋਣ ਕਮਿਸ਼ਨ ਦੇ ਚੋਣ ਪੈਨਲ ਨੇ ਇਹ ਨੋਟਿਸ ਕਾਂਗਰਸ ਅਤੇ ਭਾਜਪਾ ਵੱਲੋਂ ਇੱਕ-ਦੂਜੇ ਖਿਲਾਫ਼ ਕੀਤੀਆਂ ਸਿ਼ਕਾਇਤਾਂ ਦੇ ਆਧਾਰ &rsquoਤੇ ਜਾਰੀ ਕੀਤਾ ਹੈ। ਇਹ ਪਹਿਲੀ ਵਾਰ ਹੈ ਜਦੋਂ ਕਮਿਸ਼ਨ ਨੇ ਸਟਾਰ ਪ੍ਰਚਾਰਕਾਂ ਦੀ ਬਜਾਏ ਪਾਰਟੀ ਪ੍ਰਧਾਨਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਭਾਜਪਾ ਦੇ ਸਟਾਰ ਪ੍ਰਚਾਰਕ ਹਨ ਅਤੇ ਰਾਹੁਲ ਗਾਂਧੀ ਕਾਂਗਰਸ ਦੇ। ਇਸ ਸੰਦਰਭ ਵਿੱਚ, ਚੋਣ ਕਮਿਸ਼ਨ ਪਾਰਟੀ ਪ੍ਰਧਾਨਾਂ ਨੂੰ ਉਨ੍ਹਾਂ ਦੇ ਭਾਸ਼ਣਾਂ ਲਈ ਜਿ਼ੰਮੇਵਾਰ ਠਹਿਰਾਇਆ ਗਿਆ ਹੈ। ਕਮਿਸ਼ਨ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੋਂ 29 ਅਪ੍ਰੈਲ ਨੂੰ ਸਵੇਰੇ 11 ਵਜੇ ਤੱਕ ਜਵਾਬ ਮੰਗਿਆ ਹੈ।
ਪੀਐਮ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਣਾਂ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਦੀ ਸਿ਼ਕਾਇਤ ਚੋਣ ਕਮਿਸ਼ਨ ਨੂੰ ਕੀਤੀ ਗਈ ਸੀ। ਸਿ਼ਕਾਇਤ 'ਚ ਕਿਹਾ ਗਿਆ ਹੈ ਕਿ ਇਹ ਆਗੂ ਧਰਮ, ਜਾਤ, ਭਾਈਚਾਰੇ ਅਤੇ ਭਾਸ਼ਾ ਦੇ ਆਧਾਰ 'ਤੇ ਲੋਕਾਂ ਨੂੰ ਵੰਡਣ ਅਤੇ ਨਫ਼ਰਤ ਫੈਲਾਉਣ ਦਾ ਕੰਮ ਕਰ ਰਹੇ ਹਨ।