ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਵਧਾਉਣ ਵਾਲੀ ਪਟੀਸ਼ਨ ਕੀਤੀ ਰੱਦ
  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਦਿੱਲੀ ਸ਼ਰਾਬ ਨੀਤੀ ਮਾਮਲੇ &lsquoਚ ਵੱਡਾ ਝਟਕਾ ਲੱਗਾ ਹੈ। ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਦੀ ਮਿਆਦ ਵਧਾਉਣ ਲਈ ਤੁਰੰਤ ਸੁਣਵਾਈ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਹੁਣ ਕੇਜਰੀਵਾਲ ਨੂੰ 2 ਜੂਨ ਨੂੰ ਆਤਮ ਸਮਰਪਣ ਕਰਨਾ ਪਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਕੇਜਰੀਵਾਲ ਨੂੰ ਨਿਯਮਤ ਜ਼ਮਾਨਤ ਲਈ ਹੇਠਲੀ ਅਦਾਲਤ ਵਿਚ ਜਾਣ ਦੀ ਖੁੱਲ੍ਹ ਦਿੱਤੀ ਗਈ ਹੈ, ਇਸ ਲਈ ਪਟੀਸ਼ਨ ਸਵੀਕਾਰ ਨਹੀਂ ਕੀਤੀ ਜਾ ਸਕਦੀ।
ਸੁਪਰੀਮ ਕੋਰਟ ਦੀ ਰਜਿਸਟਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦਿੱਲੀ ਆਬਕਾਰੀ ਨੀਤੀ ਮਾਮਲੇ &lsquoਚ ਮੈਡੀਕਲ ਆਧਾਰ &lsquoਤੇ ਸੱਤ ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਜਿ਼ਕਰਯੋਗ ਹੈ ਕਿ ਕੇਜਰੀਵਾਲ ਨੇ ਅਚਾਨਕ ਛੇ ਤੋਂ ਸੱਤ ਕਿਲੋਗ੍ਰਾਮ ਭਾਰ ਘਟਣ ਕਾਰਨ ਕਈ ਮੈਡੀਕਲ ਟੈਸਟ ਕਰਵਾਉਣ ਲਈ ਸੁਪਰੀਮ ਕੋਰਟ ਨੂੰ ਆਪਣੀ ਅੰਤਰਿਮ ਜ਼ਮਾਨਤ ਸੱਤ ਦਿਨਾਂ ਲਈ ਵਧਾਉਣ ਦੀ ਬੇਨਤੀ ਕੀਤੀ ਸੀ।