ਕੰਗਨਾ ਨੂੰ ਪੰਜਾਬ ਬਾਰੇ ਅਜਿਹੇ ਬਿਆਨ ਨਹੀਂ ਸੀ ਦੇਣੇ ਚਾਹੀਦੇ : ਸੀਐੱਮ ਭਗਵੰਤ ਮਾਨ
 ਮੰਡੀ ਤੋਂ ਸਾਂਸਦ ਕੰਗਨਾ ਰਣੌਤ ਨੂੰ CISF ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਵੱਲੋਂ ਥੱਪੜੇ ਮਾਰੇ ਜਾਣ ਦੇ ਮਾਮਲੇ &lsquoਤੇ ਸੀਐੱਮ ਭਗਵੰਤ ਮਾਨ ਨੇ ਆਪਣੀ ਰਾਏ ਰੱਖੀ ਹੈ। ਉਨ੍ਹਾਂ ਕਿਹਾ ਕਿ ਕੁਲਵਿੰਦਰ ਕੰਗਨਾ ਦੇ ਪੁਰਾਣੇ ਬਿਆਨਾਂ ਨੂੰ ਲੈ ਕੇ ਉਨ੍ਹਾਂ ਤੋਂ ਨਾਰਾਜ਼ ਸੀ। ਇਸੇ ਕਾਰਨ ਉਸ ਨੇ ਉਸ ਨੂੰ ਥੱਪੜ ਮਾਰਿਆ ਪਰ ਉਸ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ।
ਸੀਐੱਮ ਨੇ ਕਿਹਾ ਕਿ ਕੰਗਨਾ ਨੂੰ ਵੀ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ ਕਿਉਂਕਿ ਉਹ ਹੁਣ ਸਾਂਸਦ ਬਣ ਗਈ ਹੈ ਜਿਸ ਤਰ੍ਹਾਂ ਉਸ ਨੇ ਪੂਰੇ ਪੰਜਾਬ ਨੂੰ ਅੱਤਵਾਦੀ ਕਿਹਾ ਹੈ, ਉਹ ਪੂਰੀ ਤਰ੍ਹਾਂ ਤੋਂ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹਨ। ਦੂਜੇ ਪਾਸੇ ਦੇਸ਼ ਦੀ ਆਜ਼ਾਦੀ ਵਿਚ ਵੀ ਪੰਜਾਬ ਦਾ ਯੋਗਦਾਨ ਅਹਿਮ ਹੈ। ਅਸੀਂ ਪੂਰੇ ਦੇਸ਼ ਦਾ ਪੇਟ ਭਰਦੇ ਹਾਂ।