image caption:

ਪੰਜਾਬ ਦੇ 3 ਕਾਂਗਰਸੀ ਵਿਧਾਇਕਾਂ ਨੇ ਦਿੱਤਾ ਅਸਤੀਫਾ

ਚੰਡੀਗੜ੍-ਪੰਜਾਬ 'ਚ ਕਾਂਗਰਸ ਦੇ 3 ਵਿਧਾਇਕਾਂ ਨੇ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਵਿੱਚ ਡੇਰਾ ਬਾਬਾ ਨਾਨਕ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਚੱਬੇਵਾਲ ਤੋਂ &lsquoਆਪ&rsquo ਆਗੂ ਰਾਜ ਕੁਮਾਰ ਚੱਬੇਵਾਲ ਅਤੇ ਗਿੱਦੜਬਾਹਾ ਤੋਂ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਅਸਤੀਫਾ ਦੇ ਦਿੱਤਾ ਹੈ। ਇਹ ਤਿੰਨੇ ਆਗੂ ਲੋਕ ਸਭਾ ਚੋਣਾਂ ਵਿੱਚ ਸੰਸਦ ਮੈਂਬਰ ਚੁਣੇ ਗਏ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਿੰਨਾਂ ਦੇ ਅਸਤੀਫੇ ਪ੍ਰਵਾਨ ਕਰ ਲਏ ਹਨ। ਇਸ ਨਾਲ ਪੰਜਾਬ ਵਿੱਚ ਤਿੰਨ ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਹਨ। ਇਸ ਦੇ ਨਾਲ ਹੀ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵੀ ਜਲਦੀ ਹੀ ਅਸਤੀਫਾ ਦੇ ਸਕਦੇ ਹਨ। ਉਹ ਸੰਗਰੂਰ ਤੋਂ 'ਆਪ' ਦੀ ਟਿਕਟ 'ਤੇ ਲੋਕ ਸਭਾ ਚੋਣ ਜਿੱਤੇ ਸਨ। ਵਿਧਾਨ ਸਭਾ ਸਪੀਕਰ ਨੇ ਰਾਜਾ ਵੜਿੰਗ ਨੂੰ ਉਨ੍ਹਾਂ ਦੀ ਨਵੀਂ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਨਾਲ ਹੀ ਕਿਹਾ ਕਿ ਉਹ ਪੰਜਾਬ ਦੇ ਮੁੱਦੇ ਦੇਸ਼ ਦੀ ਪਾਰਲੀਮੈਂਟ ਵਿੱਚ ਉਠਾਉਣ।