image caption:

BSP ਨੇ 32 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

 ਪੰਜਾਬ ਸਣੇ 7 ਸੂਬਿਆਂ ਵਿੱਚ ਜਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ। ਬਹੁਜਨ ਸਮਾਜ ਪਾਰਟੀ (BSP) ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਪ੍ਰੈਸ ਨੋਟ ਰਾਹੀਂ ਜਲੰਧਰ ਵਿਧਾਨ ਸਭਾ ਪੱਛਮੀ ਤੇ ਉਪ ਚੋਣ ਲਈ ਚੋਣ-ਕਮਿਸ਼ਨ ਨੂੰ ਭੇਜੇ ਗਏ 32 ਸਟਾਰ ਪ੍ਰਚਾਰਕਾਂ ਦੀ ਸੂਚੀ ਪ੍ਰੈਸ ਨਾਲ ਸਾਂਝੀ ਕੀਤੀ ਹੈ।

ਇਸ ਸੂਚੀ ਵਿੱਚ ਮੁੱਖ ਤੌਰ ਤੇ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਭੈਣ ਕੁਮਾਰੀ ਮਾਇਆਵਤੀ, ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਆਨੰਦ, ਕੇਂਦਰੀ ਕੋਆਰਡੀਨੇਟਰ ਸ੍ਰੀ ਰਣਧੀਰ ਸਿੰਘ ਬੈਨੀਵਾਲ ਤੇ ਵਿਪੁਲ ਕੁਮਾਰ, ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ, ਵਿਧਾਇਕ ਡਾ. ਨਛੱਤਰ ਪਾਲ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਗੁਰਲਾਲ ਸੈਲਾ, ਗੁਰਨਾਮ ਚੌਧਰੀ, ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਚਮਕੌਰ ਸਿੰਘ ਵੀਰ, ਇ. ਜਸਵੰਤ ਰਾਏ, ਠੇਕੇਦਾਰ ਰਜਿੰਦਰ ਸਿੰਘ, ਤੀਰਥ ਰਾਜਪੁਰਾ, ਦਿਲਬਾਗ ਚੰਦ ਮਹਿੰਦੀਪੁਰ, ਮਾ. ਓਮ ਪ੍ਰਕਾਸ਼ ਸਰੋਏ, ਲਾਲ ਸਿੰਘ ਸਲਹਾਣੀ, ਐਡਵੋਕੇਟ ਰਣਜੀਤ ਕੁਮਾਰ, ਤਰਸੇਮ ਥਾਪਰ, ਅਮਰਜੀਤ ਝਲੂਰ, ਡਾ ਮੱਖਣ ਸਿੰਘ, ਜੋਗਿੰਦਰ ਪਾਲ ਭਗਤ, ਰਾਕੇਸ਼ ਕੁਮਾਰ ਦਾਤਾਰਪੁਰੀ, ਹਰਿੰਦਰ ਸ਼ੀਤਲ, ਜਗਦੀਸ਼ ਦੀਸ਼ਾ, ਲੇਖਰਾਜ ਜਮਾਲਪੁਰੀ, ਜਗਦੀਸ਼ ਸ਼ੇਰਪੁਰੀ, ਪਰਮਜੀਤ ਮੱਲ, ਦਲਜੀਤ ਰਾਏ ਅਤੇ ਪ੍ਰਵੀਨ ਬੰਗਾ ਸ਼ਾਮਿਲ ਹਨ।