image caption:

ਅੰਮ੍ਰਿਤਸਰ ਪਹੁੰਚੇ ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ

 ਕੋਚੇਲਾ ਵੈਲੀ ਮਿਊਜ਼ਿਕ ਐਂਡ ਆਰਟਸ ਫੈਸਟੀਵਲ &lsquoਚ ਪਰਫਾਰਮ ਕਰਕੇ ਅੰਤਰਰਾਸ਼ਟਰੀ ਸਟਾਰ ਬਣ ਚੁੱਕੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਹੀਰੋਇਨ ਨੀਰੂ ਬਾਜਵਾ ਅੱਜ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਦਿਲਜੀਤ ਦੋਸਾਂਝ ਨੇ ਸਵੇਰ ਵੇਲੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ ਅਤੇ ਮੋਢਾ ਦੇਣ ਦੀ ਸੇਵਾ ਵੀ ਕੀਤੀ। ਜਿਕਰਯੋਗ ਹੈ ਕਿ ਇਨ੍ਹਾਂ ਫ਼ਿਲਮੀ ਕਲਾਕਾਰਾਂ ਦੀ ਫ਼ਿਲਮ ਜੱਟ ਐਂਡ ਜੂਲੀਅਟ 3 ਆਉਦੇ ਦਿਨਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ।

ਦਿਲਜੀਤ ਦੋਸਾਂਝ ਕੁਝ ਦਿਨ ਪਹਿਲਾਂ ਚੰਡੀਗੜ੍ਹ ਆਏ ਸਨ ਅਤੇ ਉਨ੍ਹਾਂ ਨੇ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ ਸੀ। ਦਿਲਜੀਤ ਨੇ ਇਸ ਦੀ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ &lsquoਤੇ ਅਪਡੇਟ ਕੀਤਾ ਹੈ। ਦਿਲਜੀਤ ਦੁਸਾਂਝ ਸਵੇਰੇ ਹੀ ਅੰਮ੍ਰਿਤਸਰ ਪਹੁੰਚ ਗਏ। ਦਿਲਜੀਤ ਦੁਸਾਂਝ ਸਾਦਾ ਚਿੱਟਾ ਕੁੜਤਾ ਅਤੇ ਭਗਵੀਂ ਪੱਗ ਪਹਿਨ ਕੇ ਹਰਿਮੰਦਰ ਸਾਹਿਬ ਨਤਮਸਤਕ ਹੋਏ।