image caption:

ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ

 ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ &lsquoਚ ਹੇਠਲੀ ਅਦਾਲਤ ਵਲੋਂ ਉਨ੍ਹਾਂ ਨੂੰ ਮਿਲੀ ਜ਼ਮਾਨਤ &lsquoਤੇ ਰੋਕ ਲਗਾਉਣ ਦੇ ਦਿੱਲੀ ਹਾਈਕੋਰਟ ਦੇ ਆਦੇਸ਼ ਦੇ ਖਿਲਾਫ ਸੁਪਰੀਮ ਕੋਰਟ &lsquoਚ ਪਟੀਸ਼ਨ ਦਾਇਰ ਕੀਤੀ ਸੀ।ਸੁਪਰੀਮ ਕੋਰਟ ਨੇ ਕਿਹਾ ਕਿ ਦਿੱਲੀ ਹਾਈ ਕੋਰਟ &rsquoਤੇ ਕਿਸੇ ਤਰ੍ਹਾਂ ਦਾ ਦਬਾਅ ਨਹੀਂ ਪਾਇਆ ਜਾਣਾ ਚਾਹੀਦਾ ਅਤੇ ਉਸ ਦਾ ਹੁਕਮ ਪਹਿਲਾਂ ਆਉਣ ਦਿੱਤਾ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ &rsquoਤੇ 26 ਜੂਨ ਨੂੰ ਸੁਣਵਾਈ ਕਰੇਗੀ।

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਵਿੱਚ ਕੇਜਰੀਵਾਲ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਸਿੰਘਵੀ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਈਡੀ ਕੇਸ ਵਿੱਚ ਜ਼ਮਾਨਤ ਦੇ ਹੁਕਮਾਂ &rsquoਤੇ ਹਾਈ ਕੋਰਟ ਦੀ ਰੋਕ ਹਟਾਉਣ ਦੀ ਬੇਨਤੀ ਕੀਤੀ ਸੀ। ਈਡੀ ਵੱਲੋਂ ਪੇਸ਼ ਹੋਏ ਏਐਸਜੀ ਐਸਵੀ ਰਾਜੂ ਨੇ ਕੇਜਰੀਵਾਲ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਹਾਈ ਕੋਰਟ ਉਨ੍ਹਾਂ ਦੀ ਸਟੇਅ ਪਟੀਸ਼ਨ &lsquoਤੇ ਆਪਣਾ ਫੈਸਲਾ ਸੁਣਾਉਣ ਵਾਲੀ ਹੈ।