image caption:

ਮਾਨਚੈਸਟਰ ਹਵਾਈ ਅੱਡੇ ’ਤੇ ਬਿਜਲੀ ਦੀ ਖਰਾਬੀ ਕਾਰਨ ਕਈ ਉਡਾਣਾਂ ਰੱਦ

ਲੰਡਨ- ਮਾਨਚੈਸਟਰ ਹਵਾਈ ਅੱਡੇ &rsquoਤੇ ਅੱਜ ਸਵੇਰੇ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਉਡਾਣਾਂ ਵਿਚ ਵੱਡੇ ਪੱਧਰ &rsquoਤੇ ਵਿਘਨ ਪਿਆ। ਇਸ ਕਾਰਨ ਕਈ ਉਡਾਣਾਂ ਰੱਦ ਕੀਤੀਆਂ ਗਈਆਂ। ਹਵਾਈ ਅੱਡੇ ਦੀ ਪ੍ਰੈਸ ਰਿਲੀਜ਼ ਅਨੁਸਾਰ ਬਿਜਲੀ ਜਾਣ ਕਾਰਨ ਟਰਮੀਨਲ 1 ਅਤੇ 2 ਤੋਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਅੱਜ ਇਨ੍ਹਾਂ ਟਰਮੀਨਲਾਂ ਤੋਂ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਅਗਲੇ ਨੋਟਿਸ ਤੱਕ ਹਵਾਈ ਅੱਡੇ &rsquoਤੇ ਨਾ ਆਉਣ ਦੀ ਸਲਾਹ ਦਿੱਤੀ ਗਈ ਹੈ। ਏਅਰਪੋਰਟ ਦੇ ਡਿਪਾਰਚਰ ਬੋਰਡ ਮੁਤਾਬਕ 15 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।