image caption:

ਦਰਬਾਰ ਸਾਹਿਬ ‘ਚ ਫੋਟੋ ਤੇ ਵੀਡੀਓਗ੍ਰਾਫੀ ‘ਤੇ ਲੱਗਾ ਬੈਨ

 ਅੰਮ੍ਰਿਤਸਰ ਵਿਚ ਸ੍ਰੀ ਦਰਬਾਰ ਸਾਹਿਬ ਵਿਚ ਵੀਡੀਓ ਬਣਾਉਣ &lsquoਤੇ ਪੂਰੀ ਤਰ੍ਹਾਂ ਤੋਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ &lsquoਤੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਇਹ ਹੁਕਮ ਜਾਰੀ ਕੀਤੇ ਹਨ ਜਿਸ ਮੁਤਾਬਕ ਹੁਣ ਸ੍ਰੀ ਦਰਬਾਰ ਸਾਹਿਬ ਵਿਚ ਹੁਣ ਫੋਟੋ ਤੇ ਵੀਡੀਓ ਬਣਾਉਣ &lsquoਤੇ ਬੈਨ ਲੱਗ ਗਿਆ ਹੈ।

ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਦੇਖਿਆ ਜਾ ਰਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਚ ਫਿਲਮਾਂ ਦੀ ਪ੍ਰਮੋਸ਼ਨ ਕੀਤੀ ਜਾਂਦੀ ਹੈ। ਇਹ ਫਿਲਮਾਂ ਨੂੰ ਪ੍ਰਮੋਟ ਕਰਨ ਵਾਲੀ ਥਾਂ ਨਹੀਂ ਹੈ। ਇਹ ਸਿੱਖਾਂ ਦੀ ਆਸਥਾ ਦਾ ਕੇਂਦਰ ਹੈ। ਇਥੇ ਸਿੱਖਾਂ ਦੀ ਤਰ੍ਹਾਂ ਹੀ ਮੱਥਾ ਜ਼ਰੂਰ ਟੇਕੋ ਪਰ ਫਿਲਮਾਂ ਦੀ ਪ੍ਰਮੋਸ਼ਨ ਨਾਲ ਕਰੋ।