image caption:

ਪ੍ਰਧਾਨਮੰਤਰੀ ਬਾਜੇਕੇ ਗਿੱਦੜਬਾਹਾ ਤੋਂ ਲੜਨਗੇ ਜ਼ਿਮਨੀ ਚੋਣ!

 &lsquoਵਾਰਿਸ ਪੰਜਾਬ ਦੇ&rsquo ਦੇ ਮੁਖੀ ਤੇ ਨਵੇਂ ਬਣੇ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਸਮਰਥਕ ਭਗਵੰਤ ਸਿੰਘ ਉਰਫ ਪ੍ਰਧਾਨਮੰਤਰੀ ਬਾਜੇਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਐਲਾਨ ਉਨ੍ਹਾਂ ਦੇ ਬੇਟੇ ਆਕਾਸ਼ਦੀਪ ਸਿੰਘ ਨੇ ਇੰਸਟਾਗ੍ਰਾਮ &lsquoਤੇ ਕੀਤਾ ਹੈ। ਭਗਵੰਤ ਸਿੰਘ ਨੇ ਇਹ ਫੈਸਲਾ ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਲਿਆ ਹੈ।

ਪ੍ਰਧਾਨਮੰਤਰੀ ਬਾਜੇਕੇ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਚੋਣ ਲੜੇਗਾ। ਇੱਥੋਂ ਉਸ ਦਾ ਸਿਆਸੀ ਕਰੀਅਰ ਸ਼ੁਰੂ ਹੋਣ ਜਾ ਰਿਹਾ ਹੈ। ਬਾਜੇਕੇ ਕਿਸਾਨ ਅੰਦੋਲਨ ਵਿੱਚ ਵੀ ਕਾਫੀ ਸਰਗਰਮ ਸਨ। ਉਹ ਅਕਸਰ ਕਿਸਾਨਾਂ ਦੇ ਅੰਦੋਲਨ ਦੀਆਂ ਵੀਡੀਓਜ਼ ਸੋਸ਼ਲ ਮੀਡੀਆ &lsquoਤੇ ਲੋਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਸਨ।