ਜ਼ਿੰਬਾਬਵੇ ਦੌਰੇ ਲਈ ਭਾਰਤੀ ਕ੍ਰਿਕਟ ਟੀਮ ’ਚ ਪੰਜਾਬ ਦੇ ਅਭਿਸ਼ੇਕ ਸ਼ਰਮਾ ਦੀ ਹੋਈ ਚੋਣ
 ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਸਟੇਡੀਅਮ ਮੋਹਾਲੀ ਵਿੱਚ ਚੱਲ ਰਹੇ ਸ਼ੇਰ-ਏ-ਪੰਜਾਬ ਟੀ-20 ਟੂਰਨਾਮੈਂਟ ਵਿੱਚ ਐਗਰੀ ਕਿੰਗਜ਼ ਨਾਈਟਸ ਦੇ ਕਪਤਾਨ ਅਭਿਸ਼ੇਕ ਸ਼ਰਮਾ ਨੂੰ ਪਹਿਲੀ ਵਾਰ ਭਾਰਤੀ ਟੀਮ ਵਿੱਚ ਜਗ੍ਹਾ ਮਿਲੀ ਹੈ। ਉਹ ਜ਼ਿੰਬਾਬਵੇ ਦੇ ਖਿਲਾਫ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਹਿੱਸਾ ਹੋਵੇਗਾ। ਟੀਮ ਇੰਡੀਆ &lsquoਚ ਮੌਕਾ ਮਿਲਣ &lsquoਤੇ ਅਭਿਸ਼ੇਕ ਕਾਫੀ ਖੁਸ਼ ਹਨ। ਉਸ ਨੇ ਕਿਹਾ, &lsquoਆਖਰਕਾਰ ਮੇਰੀ ਮਿਹਨਤ ਰੰਗ ਲਿਆਈ ਹੈ। ਮੈਂ ਆਪਣਾ ਸਰਵਸ੍ਰੇਸ਼ਠ ਦਵਾਗਾਂ ਅਤੇ ਭਾਰਤ ਲਈ ਚੰਗਾ ਪ੍ਰਦਰਸ਼ਨ ਕਰਾਂਗਾ।&rsquo ਅਭਿਸ਼ੇਕ ਨੇ ਹਾਲ ਹੀ &lsquoਚ ਸਨਰਾਈਜਰ ਹੈਦਰਾਬਾਦ ਲਈ ਖੇਡਦੇ ਹੋਏ IPL ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ।
ਪੀ.ਸੀ.ਏ. ਦੇ ਸਕੱਤਰ ਦਿਲਸ਼ੇਰ ਖੰਨਾ ਨੇ ਉਨ੍ਹਾਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਹੈ। ਖੱਬੇ ਹੱਥ ਦੇ ਬੱਲੇਬਾਜ਼ ਅਤੇ ਖੱਬੇ ਹੱਥ ਦੇ ਸਪਿਨਰ, ਜੋ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ, ਨੇ ਕਿਹਾ, &lsquoਸ਼ੇਰ-ਏ-ਪੰਜਾਬ ਟੀ-20 ਕੱਪ ਮੈਚ ਦੌਰਾਨ ਵੱਡੇ ਪਰਦੇ &lsquoਤੇ ਆਪਣਾ ਨਾਮ ਦੇਖ ਕੇ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋਈ। ਇਹ ਮੇਰੇ ਲਈ ਬਹੁਤ ਖੁਸ਼ੀ ਦਾ ਪਲ ਹੈ। ਮੈਂ ਆਪਣੇ ਸੁਪਨੇ ਨੂੰ ਪੂਰਾ ਕਰਨ ਲਈ ਕ੍ਰਿਕਟ ਖੇਡ ਰਿਹਾ ਹਾਂ।&rsquo ਅਭਿਸ਼ੇਕ ਸ਼ਰਮਾ ਨੇ ਆਈਪੀਐਲ ਦੇ 16 ਮੈਚਾਂ ਵਿੱਚ 32.27 ਦੀ ਔਸਤ ਅਤੇ 204.22 ਦੀ ਸ਼ਾਨਦਾਰ ਸਟ੍ਰਾਈਕ ਰੇਟ ਨਾਲ 484 ਦੌੜਾਂ ਬਣਾਈਆਂ ਸਨ।