image caption:

ਪਰਿਵਾਰ ਸਮੇਤ ਕਿਰਾਏ ਦੇ ਘਰ 'ਚ ਪਹੁੰਚੇ ਸੀਐਮ ਮਾਨ, ਜਲੰਧਰ 'ਚ ਲਾਏ ਪੱਕੇ ਡੇਰੇ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਦੇ ਲੋਕਾਂ ਖਾਸ ਕਰਕੇ ਮਾਝਾ ਅਤੇ ਦੋਆਬਾ ਖੇਤਰ ਦੇ ਲੋਕਾਂ ਨਾਲ ਕੀਤੇ ਇੱਕ ਹੋਰ ਵਾਅਦੇ ਨੂੰ ਪੂਰਾ ਕਰਦਿਆਂ ਆਪਣੀ ਰਿਹਾਇਸ਼ ਬਦਲ ਕੇ ਜਲੰਧਰ &lsquoਚ ਡੇਰੇ ਲਾ ਲਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਇੱਕੋ ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਖਾਸ ਕਰਕੇ ਮਾਝਾ ਅਤੇ ਦੁਆਬਾ ਖੇਤਰ ਦੇ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮੱਰਾ ਦੇ ਕੰਮ ਕਰਵਾਉਣ ਲਈ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਸ ਨਿਵੇਕਲੀ ਪਹਿਲ ਦਾ ਉਦੇਸ਼ ਲੋਕਾਂ ਨਾਲ ਸਿੱਧੇ ਤੌਰ &lsquoਤੇ ਜੁੜਨਾ ਹੈ ਕਿਉਂਕਿ ਉਹ ਲੋਕਾਂ ਦੀ ਸਹੂਲਤ ਲਈ ਹਫ਼ਤੇ ਦੇ ਕੁਝ ਦਿਨ ਇੱਥੇ ਮੌਜੂਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਰੋਜ਼ਮੱਰਾ ਦੇ ਕੰਮ ਕਰਵਾਉਣ ਲਈ ਹੁਣ ਚੰਡੀਗੜ੍ਹ ਨਹੀਂ ਜਾਣਾ ਪਵੇਗਾ ਕਿਉਂਕਿ ਸੂਬੇ ਦੇ ਮੁੱਖ ਮੰਤਰੀ ਖੁਦ ਉਨ੍ਹਾਂ ਲਈ ਜਲੰਧਰ &lsquoਚ ਮੌਜੂਦ ਰਹਿਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਵਾਅਦਾ ਕੁਝ ਦਿਨ ਪਹਿਲਾਂ ਲੋਕਾਂ ਨਾਲ ਕੀਤਾ ਸੀ ਅਤੇ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਨੇ ਇਕ ਵਾਰ ਫਿਰ ਆਪਣੇ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਰ ਯਤਨ ਦਾ ਇੱਕੋ ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਪੁੱਗ ਗਏ, ਜਦੋਂ ਸਰਕਾਰ ਚੰਡੀਗੜ੍ਹ ਦੇ ਦਫਤਰਾਂ ਤੋਂ ਚਲਦੀ ਸੀ।