image caption:

ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਤੋਂ ਉਮੀਦਵਾਰ ਸੁਰਜੀਤ ਕੌਰ ਤੋਂ ਹਮਾਇਤ ਵਾਪਸ ਲੈਣ ਦਾ ਐਲਾਨ

 ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਪੱਛਮੀ ਤੋਂ ਉਮੀਦਵਾਰ ਸੁਰਜੀਤ ਕੌਰ ਤੋਂ ਹਮਾਇਤ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਵੀ ਚਰਚਾ ਹੈ ਕਿ ਅਕਾਲੀ ਦਲ ਬਸਪਾ ਉਮੀਦਵਾਰ ਨੂੰ ਸਮਰਥਨ ਦੇ ਸਕਦਾ ਹੈ। ਫਿਲਹਾਲ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

ਅਕਾਲੀ ਦਲ ਨੇ ਪਹਿਲਾਂ ਸੁਰਜੀਤ ਕੌਰ ਨੂੰ ਉਮੀਦਵਾਰ ਐਲਾਨਿਆਂ ਸੀ, ਪਰ ਕੱਲ੍ਹ ਹੋਈ &lsquoਬਗਾਵਤ&rsquo ਤੋਂ ਬਾਅਦ ਹਮਾਇਤ ਵਾਪਸ ਲੈ ਲਈ ਗਈ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਦਰਜਨਾਂ ਸੀਨੀਅਰ ਆਗੂਆਂ ਨੇ ਜਲੰਧਰ ਵਿਚ ਮੀਟਿੰਗ ਕਰ ਕੇ ਲੋਕ ਸਭਾ ਚੋਣਾਂ &rsquoਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ ਲਿਆ ਸੀ। ਪਾਰਟੀ ਦੇ ਇੱਕ ਵੱਡੇ ਧੜੇ ਨੇ ਬਗ਼ਾਵਤ ਕਰਦਿਆਂ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਦਿਖਾਉਂਦੇ ਹੋਏ ਆਪਣੇ ਅਹੁਦੇ ਤੋਂ ਲਾਂਭੇ ਹੋ ਜਾਣ। ਇਸ ਤੋਂ ਬਾਅਦ ਪਾਰਟੀ ਵਿਚ ਧੜੇਬੰਦੀ ਵਧ ਗਈ ਹੈ।