image caption:

ਗਿਆਨੀ ਹਰਪ੍ਰੀਤ ਸਿੰਘ ਹੋਣਗੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ?

 ਸ਼੍ਰੋਮਣੀ ਅਕਾਲੀ ਦਲ ਦੇ ਦਰਜਨਾਂ ਸੀਨੀਅਰ ਆਗੂਆਂ ਨੇ ਜਲੰਧਰ ਵਿਚ ਮੀਟਿੰਗ ਕਰ ਕੇ ਲੋਕ ਸਭਾ ਚੋਣਾਂ &rsquoਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ ਲਿਆ। ਪਾਰਟੀ ਦੇ ਇੱਕ ਵੱਡੇ ਧੜੇ ਨੇ ਬਗ਼ਾਵਤ ਕਰਦਿਆਂ ਕਿਹਾ ਹੈ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਦਿਖਾਉਂਦੇ ਹੋਏ ਆਪਣੇ ਅਹੁਦੇ ਤੋਂ ਲਾਂਭੇ ਹੋ ਜਾਣ। ਪਿੰਡ ਵਡਾਲਾ &rsquoਚ ਕੱਲ੍ਹ ਅਕਾਲੀ ਆਗੂਆਂ ਦੀ ਹੋਈ ਮੀਟਿੰਗ ਵਿੱਚ ਪਾਰਟੀ ਨੂੰ ਬਚਾਉਣ ਲਈ 1 ਜੁਲਾਈ ਤੋਂ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ &lsquoਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ&rsquo ਚਲਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪਿਛਲੇ ਸਮੇਂ ਵਿੱਚ ਹੋਈਆਂ ਗ਼ਲਤੀਆਂ ਲਈ ਅਕਾਲ ਤਖ਼ਤ ਵਿਖੇ ਖਿਮਾ ਯਾਚਨਾ ਪੱਤਰ ਵੀ ਦਿੱਤਾ ਜਾਵੇਗਾ।