image caption:

ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜੀ

 ਨਵੀਂ ਦਿੱਲੀ-ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜ ਗਈ ਹੈ, ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਹ ਡਾਕਟਰਾਂ ਦੀ ਨਿਗਰਾਨੀ 'ਚ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ। ਅਡਵਾਨੀ ਦੀ ਸਿਹਤ ਪਿਛਲੇ ਕਈ ਮਹੀਨਿਆਂ ਤੋਂ ਵਿਗੜ ਰਹੀ ਸੀ, ਵਧਦੀ ਉਮਰ ਕਾਰਨ ਉਨ੍ਹਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ। ਮੰਨਿਆ ਜਾ ਰਿਹਾ ਹੈ ਕਿ ਬੁੱਧਵਾਰ ਰਾਤ ਉਨ੍ਹਾਂ ਦੀ ਸਿਹਤ ਕਾਫੀ ਵਿਗੜ ਗਈ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ।