image caption:

ਪਾਕਿਸਤਾਨ ਸਰਕਾਰ ਨੇ ਲਾਹੌਰ ਦੀ ਬਜਾਏ ਕਰਤਾਰਪੁਰ ਵਿਖੇ ਲਗਾਇਆ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ

  ਇਸਲਾਮਾਬਾਦ: ਪੰਜਾਬ ਦੇ ਪਹਿਲੇ ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਲਗਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਬੁੱਤ ਪਹਿਲਾ ਲਾਹੌਰ ਵਿਖੇ ਲਗਾਇਆ ਜਾਣਾ ਸੀ ਪਰ ਕੱਟੜਪੰਥੀਆਂ ਨੇ ਵਿਰੋਧ ਕੀਤਾ ਜਿਸ ਕਰਕੇ ਲਾਹੌਰ ਦੀ ਬਜਾਏ ਕਰਤਾਰਪੁਰ ਸਾਹਿਬ ਵਿਖੇ ਲਗਾਇਆ ਗਿਆ ਹੈ। ਉਥੇ ਹੀ ਸਿੱਖ ਆਗੂਆਂ ਨੇ ਸਰਕਾਰ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਥੇ ਹੀ ਸਿੱਖ ਆਗੂਆਂ ਦਾ ਕਹਿਣਾ ਹੈ ਕਿ ਇਹ ਬੁੱਤ ਕਰਤਾਰਪੁਰ ਸਾਹਿਬ ਸਥਾਪਿਤ ਕੀਤਾ ਗਿਆ ਹੈ ਤਾਂ ਕਿ ਕਰਤਾਰਪੁਰ ਵਿਖੇ ਦੁਨੀਆ ਭਰ ਤੋਂ ਤੀਰਥ ਯਾਤਰੀ ਆ ਰਹੇ ਹਨ ਤਾਂ ਕਿ ਉਥੇ ਮਹਾਰਾਜਾ ਰਣਜੀਤ ਸਿੰਘ ਨੂੰ ਦੇਖ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਲਾਹੌਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਮਕਬਰੇ ਦੀ ਮੁਰੰਮਤ ਦਾ ਕੰਮ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਹ ਬੁੱਤ ਅਸਲ ਵਿੱਚ ਲਾਹੌਰ ਦੇ ਸ਼ਾਹੀ ਕਿਲ੍ਹੇ ਵਿੱਚ ਸਥਾਪਿਤ ਕੀਤਾ ਗਿਆ ਸੀ। ਇਸਦੀ ਸਥਾਪਨਾ ਜੂਨ 2019 ਵਿੱਚ ਮਹਾਰਾਜਾ ਰਣਜੀਤ ਸਿੰਘ ਦੀ 180ਵੀਂ ਬਰਸੀ ਦੇ ਮੌਕੇ ਕੀਤੀ ਗਈ ਸੀ। ਪਰ ਇਸ ਨੂੰ ਕੱਟੜਪੰਥੀਆਂ ਦੁਆਰਾ ਤਿੰਨ ਵਾਰ ਨੁਕਸਾਨ ਪਹੁੰਚਾਇਆ ਗਿਆ ਸੀ।