image caption:

ਅੰਮ੍ਰਿਤਸਰ ਪੁਲਿਸ ਨੇ ਯੋਗਾ ਗਰਲ ਨੂੰ ਭੇਜਿਆ ਨੋਟਿਸ: 30 ਜੂਨ ਨੂੰ ਹੋਣਾ ਪਵੇਗਾ ਪੇਸ਼

 ਪੰਜਾਬ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ &lsquoਚ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਪ੍ਰਭਾਵਕ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਿਆ ਹੈ। ਇਸ ਦੇ ਨਾਲ ਹੀ ਮਕਵਾਣਾ ਨੇ ਹੁਣ ਆਪਣੇ ਸੋਸ਼ਲ ਮੀਡੀਆ ਅਕਾਊਂਟ &lsquoਤੇ ਇਕ ਹੋਰ ਵੀਡੀਓ ਪੋਸਟ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਐਫਆਈਆਰ ਵਾਪਸ ਲੈਣ ਦੀ ਸਲਾਹ ਦਿੱਤੀ ਹੈ। ਨਹੀਂ ਤਾਂ ਉਸਦੀ ਕਾਨੂੰਨੀ ਟੀਮ ਹੁਣ ਜਵਾਬ ਦੇਵੇਗੀ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਵੱਲੋਂ ਅਰਚਨਾ ਮਕਵਾਣਾ ਨੂੰ ਨੋਟਿਸ ਭੇਜਿਆ ਗਿਆ ਹੈ। ਜਿਸ ਵਿੱਚ ਅਰਚਨਾ ਨੂੰ 30 ਜੂਨ ਨੂੰ ਅੰਮ੍ਰਿਤਸਰ ਦੇ ਥਾਣਾ ਈ-ਡਵੀਜ਼ਨ ਵਿੱਚ ਆ ਕੇ ਆਪਣਾ ਜਵਾਬ ਦਾਇਰ ਕਰਨਾ ਹੋਵੇਗਾ। ਥਾਣਾ ਈ-ਡਵੀਜ਼ਨ ਵਿੱਚ ਹੀ ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ &rsquoਤੇ ਮਕਵਾਣਾ ਖ਼ਿਲਾਫ਼ 295-ਏ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮਕਵਾਣਾ ਮੁਆਫੀ ਮੰਗਣ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨਾਲ ਕਾਨੂੰਨੀ ਲੜਾਈ ਲੜਨ ਲਈ ਤਿਆਰ ਹਨ।