image caption:

ਪੰਨੂ ਹੱਤਿਆ ਸਾਜ਼ਿਸ਼ 'ਚ ਅਮਰੀਕਾ ਦਾ ਸਖ਼ਤ ਰੁਖ

 ਅਮਰੀਕਾ ਦੇ ਇਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕਥਿਤ ਨਾਕਾਮ ਸਾਜ਼ਿਸ਼ ਦੀ ਭਾਰਤ ਦੀ ਜਾਂਚ ਨਾਲ ਜੁੜੀ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਉਤੇ ਲਗਾਤਾਰ ਜ਼ੋਰ ਦੇ ਰਿਹਾ ਹੈ ਅਤੇ ਇਹ ਸਪੱਸ਼ਟ ਕੀਤਾ ਹੈ ਕਿ ਵਾਸ਼ਿੰਗਟਨ ਇਸ ਮਾਮਲੇ ਵਿਚ ਜਵਾਬਦੇਹੀ ਚਾਹੁੰਦਾ ਹੈ।

ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਕਰਟ ਕੈਂਪਬੈਲ  ਨੇ ਕਿਹਾ ਕਿ ਅਮਰੀਕਾ ਨੇ ਇਹ ਮੁੱਦਾ ਸਿੱਧੇ ਭਾਰਤ ਸਰਕਾਰ ਕੋਲ ਉੱਚ ਪੱਧਰ &lsquoਤੇ ਉਠਾਇਆ ਹੈ। ਕੈਂਪਬੈਲ ਨੇ ਇਹ ਟਿੱਪਣੀਆਂ ਪਿਛਲੇ ਹਫ਼ਤੇ ਆਪਣੇ ਅਤੇ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਜੇਕ ਸੁਲੀਵਨ ਦੀ ਭਾਰਤ ਫੇਰੀ &lsquoਤੇ ਇਕ ਪ੍ਰੈੱਸ ਕਾਨਫਰੰਸ &lsquoਚ ਕੀਤੀਆਂ।

ਉਨ੍ਹਾਂ ਕਿਹਾ, &ldquoਅਸੀਂ ਇਸ ਵਿਸ਼ੇ ਉਤੇ ਭਾਰਤ ਨਾਲ ਉਸਾਰੂ ਗੱਲਬਾਤ ਕੀਤੀ ਹੈ ਅਤੇ ਮੈਂ ਕਹਾਂਗਾ ਕਿ ਉਨ੍ਹਾਂ ਨੇ ਸਾਡੀਆਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਿਆ ਹੈ।&rdquo ਉਪ ਵਿਦੇਸ਼ ਮੰਤਰੀ ਨੇ ਕਿਹਾ, &ldquoਅਸੀਂ ਸਪੱਸ਼ਟ ਕਰ ਦਿੱਤਾ ਹੈ ਕਿ ਅਸੀਂ ਭਾਰਤ ਸਰਕਾਰ ਤੋਂ ਜਵਾਬਦੇਹੀ ਚਾਹੁੰਦੇ ਹਾਂ ਅਤੇ ਅਸੀਂ ਲਗਾਤਾਰ ਭਾਰਤੀ ਜਾਂਚ ਕਮੇਟੀ ਤੋਂ ਜਾਂਚ ਬਾਰੇ ਅਪਡੇਟਸ ਮੰਗੇ ਹਨ।&rdquo