image caption:

ਚੌਧਰ ਚਮਕਾਉਣ ਖਾਤਰ ਕਾਟੋ-ਕਲੇਸ਼ ਵਿੱਚ ਉਲਝਿਆ ਅਕਾਲੀ ਦਲ- CM ਭਗਵੰਤ ਮਾਨ

 ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਉਤੇ ਵਿਅੰਗ ਕੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੀ ਅਜੀਬੋ-ਗਰੀਬ ਗੱਲ ਹੈ ਕਿ ਅਕਾਲੀ ਦਲ ਦਾ ਸੁਪਰੀਮੋ ਸੁਖਬੀਰ ਸਿੰਘ ਬਾਦਲ ਆਪਣੀ ਹੀ ਪਾਰਟੀ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਖਿਲਾਫ਼ ਚੋਣ ਪ੍ਰਚਾਰ ਕਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਇਸ ਵੇਲੇ ਸੰਕਟ ਵਿੱਚ ਬੁਰੀ ਤਰ੍ਹਾਂ ਗ੍ਰਸਿਆ ਹੋਇਆ ਹੈ ਕਿਉਂਕਿ ਅਕਾਲੀ ਲੀਡਰ ਚੌਧਰ ਚਮਕਾਉਣ ਲਈ ਆਪਸ ਵਿੱਚ ਕਾਟੋ-ਕਲੇਸ਼ &rsquoਚ ਉਲਝੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਪਾਰਟੀ ਦੀ ਨਾ ਤਾਂ ਕੋਈ ਵਿਚਾਰਧਾਰਾ ਹੈ ਅਤੇ ਨਾ ਹੀ ਚੌਧਰ ਦੇ ਭੁੱਖੇ ਲੀਡਰਾਂ ਦਾ ਕੋਈ ਸਟੈਂਡ ਹੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਕਾਲੀ ਲੀਡਰ ਨਿਰਲੱਜ ਹੋ ਕੇ ਸਿਰਫ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਕੰਮ ਕਰ ਰਹੇ ਹਨ ਜਦਕਿ ਇਨ੍ਹਾਂ ਨੂੰ ਪੰਜਾਬ ਤੇ ਪੰਜਾਬੀਆਂ ਦੀਆਂ ਦੁੱਖ-ਤਕਲੀਫਾਂ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਤਰਸਯੋਗ ਹਾਲਤ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਪਾਰਟੀ ਪ੍ਰਧਾਨ ਅਕਾਲੀ ਦਲ ਦੇ ਚੋਣ ਨਿਸ਼ਾਨ ਵਾਲੇ ਉਮੀਦਵਾਰ ਦੇ ਹੱਕ &lsquoਚ ਪ੍ਰਚਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਚੋਣ ਨਿਸ਼ਾਨ ਕਿਸੇ ਹੋਰ ਉਮੀਦਵਾਰ ਕੋਲ ਹੈ ਜਦਕਿ ਸੁਖਬੀਰ ਸਿੰਘ ਬਾਦਲ ਕਿਸੇ ਹੋਰ ਉਮੀਦਵਾਰ ਲਈ ਚੋਣ ਪ੍ਰਚਾਰ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਸੂਬੇ ਦੇ ਲੋਕਾਂ ਦਾ ਘਾਣ ਕਰ ਰਹੇ ਹਨ ਜਿਸ ਨੂੰ ਕਿਸੇ ਵੀ ਕੀਮਤ &lsquoਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।