image caption:

ਇਰਾਨ ਵਿੱਚ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਵੋਟਿੰਗ ਸ਼ੁਰੂ

 ਇਰਾਨ ਵਿੱਚ ਅੱਜ ਰਾਸ਼ਟਰਪਤੀ ਦੇ ਅਹੁਦੇ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਪਿਛਲੇ ਮਹੀਨੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਇਕ ਜਹਾਜ਼ ਹਾਦਸੇ ਵਿੱਚ ਮੌਤ ਤੋਂ ਬਾਅਦ ਇਹ ਚੋਣਾਂ ਹੋ ਰਹੀਆਂ ਹਨ। ਇਹ ਚੋਣਾਂ ਅਜਿਹੇ ਸਮੇਂ ਵਿੱਚ ਹੋ ਰਹੀਆਂ ਹਨ, ਜਦੋਂ ਇਜ਼ਰਾਈਲ-ਹਮਾਸ ਵਿਚਾਲੇ ਜਾਰੀ ਜੰਗ ਨੂੰ ਲੈ ਕੇ ਪੱਛਮੀ ਏਸ਼ੀਆ ਵਿੱਚ ਵਿਆਪਕ ਪੱਧਰ &rsquoਤੇ ਤਣਾਅ ਹੈ ਅਤੇ ਇਰਾਨ ਪਿਛਲੇ ਕਈ ਸਾਲਾਂ ਤੋਂ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵੋਟਰਾਂ ਨੂੰ ਕੱਟੜਪੰਥੀ ਉਮੀਦਵਾਰਾਂ ਅਤੇ ਇਕ ਘੱਟ ਚਰਚਿਤ ਸਿਆਸੀ ਆਗੂ ਵਿਚਾਲੇ ਚੋਣ ਕਰਨੀ ਹੋਵੇਗੀ ਜੋ ਇਰਾਨ ਦੇ ਸੁਧਾਰਵਾਦੀ ਅੰਦੋਲਨ ਨਾਲ ਜੁੜਿਆ ਰਿਹਾ ਹੈ। ਇਰਾਨ ਦੇ 85 ਸਾਲਾ ਚੋਟੀ ਦੇ ਆਗੂ ਅਯਾਤੁੱਲਾ ਅਲੀ ਖਾਮਨੇਈ ਨੇ ਪਹਿਲਾ ਵੋਟ ਪਾਇਆ ਅਤੇ ਜਨਤਾ ਨੂੰ ਵੋਟਿੰਗ ਕਰਨ ਦੀ ਅਪੀਲ ਕੀਤੀ।