image caption:

ਪੰਨੂ ਕੇਸ: ਭਾਰਤੀ ਨਾਗਰਿਕ ਨਿਖਿਲ ਗੁਪਤਾ ਕੋਰਟ ’ਚ ਪੇਸ਼

 ਨਿਊ ਯਾਰਕ- ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਘੜਨ ਦੇ ਦੋਸ਼ ਵਿਚ ਗ੍ਰਿਫਤਾਰ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਹੈ। ਗੁਪਤਾ ਨੂੰ ਪਿਛਲੇ ਦਿਨੀਂ ਚੈੱਕ ਗਣਰਾਜ ਤੋਂ ਅਮਰੀਕਾ ਲਿਆਂਦਾ ਗਿਆ ਸੀ। ਫੈਡਰਲ ਸੀਨੀਅਰ ਜੱਜ ਵਿਕਟਰ ਮਰੈਰੋ ਨੇ ਸ਼ੁੱਕਰਵਾਰ ਨੂੰ ਸੰਖੇਪ ਸੁਣਵਾਈ ਮਗਰੋਂ ਕੇਸ ਦੀ ਅਗਲੀ ਤਰੀਕ 13 ਸਤੰਬਰ ਨਿਰਧਾਰਤ ਕੀਤੀ ਹੈ। ਜੱਜ ਨੇ ਸਰਕਾਰੀ ਵਕੀਲ ਨੂੰ ਉਨ੍ਹਾਂ ਕੋਲ ਮੌਜੂਦ ਸਬੂਤ ਬਚਾਅ ਪੱਖ ਨਾਲ ਸਾਂਝੇ ਕਰਨ ਦੀ ਹਦਾਇਤ ਕੀਤੀ ਹੈ। -ਏਜੰਸੀ