image caption:

ਅਰਵਿੰਦ ਕੇਜਰੀਵਾਲ ਨੂੰ  ਕੋਰਟ ਨੇ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

 ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ ਵਾਲੇ ਮਾਮਲੇ ਵਿਚ ਰਾਊਜ ਰੈਵੇਨਿਊ ਕੋਰਟ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਅੱਜ ਹੀ ਕੇਜਰੀਵਾਲ ਦੀ ਹਿਰਾਸਤ ਮਿਆਦ ਖਤਮ ਹੋ ਰਹੀ ਸੀ ਜਿਸ ਦੇ ਬਾਅਦ ਉਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਹੁਣ ਇਹ ਤੈਅ ਹੋ ਗਿਆ ਹੈ ਕਿ ਕੇਜਰੀਵਾਲ ਫਿਲਹਾਲ ਜੇਲ੍ਹ ਵਿਚ ਹੀ ਰਹਿਣਗੇ। ਦਰਅਸਲ ਸ਼ਰਾਬ ਨੀਤੀ ਮਾਮਲੇ ਵਿਚ ਈਡੀ, ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਹੈ। ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ ਵਿਚ ਹੀ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਹੈ। ਦੂਜੇ ਪਾਸੇ ਸੀਬੀਆਈ ਨੀਤੀ ਨੂੰ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਤੇ ਭ੍ਰਿਸ਼ਟਾਚਾਰ ਦੀ ਜਾਂਚ ਕਰ ਰਹੀ ਹੈ। ਮਾਮਲੇ ਵਿਚ ਜਾਂਚ ਦੀ ਸ਼ੁਰੂਆਤ ਸੀਬੀਆਈ ਨੇ ਹੀ ਉਪਰਾਜਪਾਲ ਦੀ ਸਿਫਾਰਸ਼ ਦੇ ਬਾਅਦ ਕੀਤੀ ਸੀ। ਸੀਬੀਆਈ ਦੀ FIR ਦੇ ਆਧਾਰ &lsquoਤੇ ਹੀ ਈਡੀ ਨੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਸੀ।