image caption:

ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸੁਖਬੀਰ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ

 ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੇ ਅੱਜ ਸ. ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਪੂਰਨ ਭਰੋਸਾ ਪ੍ਰਗਟਾਇਆ ਅਤੇ ਕਿਹਾ ਕਿ ਸਿਰਫ ਉਹ ਹੀ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਪ੍ਰਭਾਵਸ਼ਾਲੀ ਲੀਡਰਸ਼ਿਪ ਦੇ ਸਕਦੇ ਹਨ। ਯੂਥ ਅਕਾਲੀ ਦਲ ਨੇ ਇਕ ਮਤ ਵਿਚ ਕਿਹਾ ਕਿ ਸਿਧਾਂਤਾਂ ਨਾਲ ਕਦੇ ਵੀ ਸਮਝੌਤਾ ਨਹੀਂ ਹੋ ਸਕਦਾ ਅਤੇ ਉਹਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਖਾਲਸਾ ਪੰਥ, ਪੰਜਾਬ ਤੇ ਅਕਾਲੀ ਦਲ ਦੇ ਵੱਕਾਰ ਨਾਲ ਸਮਝੌਤਾ ਨਾ ਕਰਨ &rsquoਤੇ ਸ. ਬਾਦਲ ਦੀ ਸ਼ਲਾਘਾ ਕੀਤੀ। ਯੂਥ ਅਕਾਲੀ ਦਲ ਨੇ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਸਿਖ਼ਰਲੀ ਲੀਡਰਸ਼ਿਪ ਦੇ ਇਕ ਹਿੱਸੇ ਵੱਲੋਂ ਭਾਰੀ ਦਬਾਅ ਬਣਾਉਣ ਦੇ ਬਾਵਜੂਦ ਭਾਜਪਾ ਨਾਲ ਸਮਝੌਤਾ ਕਰਨ ਤੋਂ ਨਾਂਹ ਕਰਨ ਦੀ ਵੀ ਸ਼ਲਾਘਾ ਕੀਤੀ ਤੇ ਕਿਹਾ ਕਿ ਇਸ ਸਿਖਰਲੀ ਲੀਡਰਸ਼ਿਪ ਦਾ ਇਹ ਇਕ ਹਿੱਸਾ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਵਾਸਤੇ ਪਾਰਟੀ ਦੇ ਸਿਧਾਂਤਾਂ ਦੀ ਕੁਰਬਾਨੀ ਦੇ ਕੇ ਭਾਜਪਾ ਨਾਲ ਸਮਝੌਤਾ ਕਰਨਾ ਚਾਹੁੰਦਾ ਸੀ।

ਇਸ ਮੌਕੇ ਸੰਬੋਧਨ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਪਿਛਲੇ ਤਕਰੀਬਨ ਦੋ ਮਹੀਨਿਆਂ ਵਿਚ ਵਾਪਰੇ ਸਾਰੇ ਘਟਨਾਕ੍ਰਮ ਤੋਂ ਯੂਥ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਮੈਂ ਵੀ ਆਸਾਨੀ ਨਾਲ ਭਾਜਪਾ ਨਾਲ ਸਮਝੌਤਾ ਕਰ ਸਕਦਾ ਸੀ ਪਰ ਮੈਂ ਇਸ ਕਰ ਕੇ ਨਾਂਹ ਕੀਤੀ ਕਿਉਂਕਿ ਮੈਨੂੰ ਕਿਹਾ ਗਿਆ ਸੀ ਕਿ ਮੈਂ ਬਗੈਰ ਬੰਦੀ ਸਿੰਘਾਂ, ਪੰਜਾਬ ਦੇ ਦਰਿਆਈ ਪਾਣੀਆਂ, ਇਸਦੀ ਰਾਜਧਾਨੀ ਸਮੇਤ ਪੰਜਾਬ ਦੇ ਮਸਲਿਆਂ &rsquoਤੇ ਚਰਚਾ ਕੀਤੇ ਬਗੈਰ ਸੀਟਾਂ ਦਾ ਲੈਣ ਦੇਣ ਕਰ ਲਵਾਂ। ਉਹਨਾਂ ਕਿਹਾ ਕਿ ਮੈਂ ਕਿਸੇ ਵੀ ਕੀਮਤ &rsquoਤੇ ਪੰਥ, ਕਿਸਾਨਾਂ ਤੇ ਪੰਜਾਬੀਆਂ ਨਾਲ ਧੋਖਾ ਨਹੀਂ ਕਰ ਸਕਦਾਸੀ। ਉਹਨਾਂ ਕਿਹਾ ਕਿ ਉਹਨਾਂ ਵੱਲੋਂ ਸਿਧਾਂਤਕ ਸਟੈਂਡ ਲੈਣ ਦੇ ਬਾਵਜੂਦ ਵੀ ਜੋ ਆਗੂ ਅੱਜ ਪਾਰਟੀ ਖਿਲਾਫ ਬੋਲ ਰਹੇ ਹਨ, ਨੇ ਨਿੱਜੀ ਤੌਰ &rsquoਤੇ ਭਾਜਪਾ ਤੱਕ ਪਹੁੰਚ ਕਰ ਕੇ ਉਹਨਾਂ ਨਾਲ ਸਮਝੌਤੇ ਕੀਤੇ। ਉਹਨਾਂ ਕਿਹਾ ਕਿ ਮੈਂ ਇਹਨਾਂ ਸਮਝੌਤਿਆਂ ਦਾ ਸਨਮਾਨ ਕਰਨ ਤੋਂ ਨਾਂਹ ਕਰ ਦਿੱਤੀ ਕਿਉਂਕਿ ਮੈਂ ਮੌਕਾਪ੍ਰਸਤੀ ਦੀ ਰਾਜਨੀਤੀ ਵਿਚ ਵਿਸ਼ਵਾਸ ਨਹੀਂ ਕਰਦਾ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਸਿਧਾਂਤਾਂ ਪ੍ਰਤੀ ਵਚਨਬੱਧ ਹਾਂ ਅਤੇ ਹਮੇਸ਼ਾ ਰਹਾਂਗਾ।