‘ਆਪ’ ਵਿਧਾਇਕ ਮਹਿੰਦਰ ਭਗਤ ਨੂੰ ਵਿਧਾਨ ਸਭਾ ਸਪੀਕਰ ਨੇ ਸਹੁੰ ਚੁਕਾਈ
ਚੰਡੀਗੜ੍ਹ- ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਤੋਂ ਹਾਲ ਹੀ ਵਿਚ ਹੋਈ ਜ਼ਿਮਣੀ ਚੋਣ ਦੌਰਾਨ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰਨ ਵਾਲੇ &lsquoਆਪ&rsquo ਉਮੀਦਵਾਰ ਮਹਿੰਦਰ ਭਗਤ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਾਈ ਹੈ। ਇਸ ਮੌਕੇ ਸੂਬੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ &lsquoਆਪ&rsquo ਵਿਧਾਇਕ ਵਜੋਂ ਅੰਗੁਰਾਲ ਦੇ ਅਸਤੀਫ਼ਾ ਦੇਣ ਕਾਰਨ ਇਹ ਸੀਟ ਖਾਲੀ ਹੋਣ ਤੋਂ ਬਾਅਦ ਜ਼ਿਮਨੀ ਚੋਣ ਕਰਵਾਈ ਗਈ ਸੀ। 13 ਜੁਲਾਈ ਨੂੰ ਆਏ ਨਤੀਜੇ ਦੌਰਾਨ ਭਗਤ ਨੂੰ 55,246 ਵੋਟਾਂ ਪਈਆਂ, ਜਦੋਂ ਕਿ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਲ ਨੂੰ 17,921 ਵੋਟਾਂ ਪਈਆਂ ਸਨ। ਮਹਿੰਦਰ ਭਗਤ ਪਿਛਲੇ ਸਾਲ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।