image caption:

ਪ੍ਰਸਿੱਧ ਰਾਗੀ ਭਾਈ ਅਮਰਦੀਪ ਸਿੰਘ ਦਾ ਅਮਰੀਕਾ ‘ਚ ਹੋਇਆ ਦਿਹਾਂਤ

ਅਮਰੀਕਾ ਵਿੱਚ ਭਾਰਤੀ ਸ਼ਾਸਤਰੀ ਸੰਗੀਤ ਦੇ ਪ੍ਰਸਿੱਧ ਗਾਇਕ ਅਤੇ ਰਾਗੀ ਭਾਈ ਅਮਰਦੀਪ ਸਿੰਘ (45) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਬੋਦਲ ਨਾਲ ਸਬੰਧਤ ਸਨ। ਇਸ ਦੁੱਖਦਾਈ ਖਬਰ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਤੁਹਾਨੂੰ ਦੱਸ ਦੇਈਏ ਕਿ ਭਾਈ ਅਮਰਦੀਪ ਸਿੰਘ ਨੇ ਭਾਰਤੀ ਸ਼ਾਸਤਰੀ ਸੰਗੀਤ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਪੂਰੀ ਦੁਨੀਆ ਵਿੱਚ ਪਹੁੰਚਾਇਆ ਹੈ।

ਜਾਣਕਾਰੀ ਦਿੰਦੇ ਹੋਏ ਅਮਰਦੀਪ ਦੇ ਵੱਡੇ ਭਰਾ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਅਮਰਦੀਪ ਸਿੰਘ 2018 &lsquoਚ ਅਮਰੀਕਾ ਗਿਆ ਸੀ ਅਤੇ ਆਪਣੀ ਪਤਨੀ ਅਤੇ ਇਕ ਲੜਕੇ ਨਾਲ ਐਰੀਜ਼ੋਨਾ ਸ਼ਹਿਰ &lsquoਚ ਰਹਿ ਰਿਹਾ ਸੀ। ਅਮਰਦੀਪ ਨੇ ਭਾਰਤੀ ਸ਼ਾਸਤਰੀ ਸੰਗੀਤ ਵਿੱਚ MA ਕੀਤੀ ਹੈ ਅਤੇ ਭਾਰਤ ਦੇ ਨਾਲ-ਨਾਲ ਦੁਨੀਆ ਦੇ ਕਈ ਵੱਡੇ ਦੇਸ਼ਾਂ ਵਿੱਚ ਸੰਗੀਤਕ ਪ੍ਰੋਗਰਾਮ ਪੇਸ਼ ਕੀਤੇ ਹਨ। ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਅਮਰਦੀਪ ਨੂੰ ਸਨਮਾਨਿਤ ਕਰ ਚੁੱਕੀਆਂ ਹਨ।

ਅਮਰਦੀਪ ਦੇ ਵੱਡੇ ਭਰਾ ਨੇ ਦੱਸਿਆ ਕਿ ਸਾਡਾ ਪਰਿਵਾਰ ਬਾਬਾ ਮਰਦਾਨਾ ਜੀ ਦੇ ਗੋਤ ਨਾਲ ਸਬੰਧਤ ਹੈ ਅਤੇ ਗਾਇਕੀ ਵਿਚ ਅਸੀਂ ਬੋਦਲ ਘਰਾਣੇ ਨਾਲ ਸਬੰਧਤ ਹਾਂ। ਉਨ੍ਹਾਂ ਦੱਸਿਆ ਜਦੋਂ ਸਾਡੇ ਰਿਸ਼ਤੇਦਾਰ ਨੇ ਅਮਰੀਕਾ ਤੋਂ ਫ਼ੋਨ &lsquoਤੇ ਇਸ ਗੱਲ ਦੀ ਜਾਣਕਾਰੀ ਦਿੱਤੀ ਤਾਂ ਪੂਰੇ ਇਲਾਕੇ &lsquoਚ ਸੋਗ ਦੀ ਲਹਿਰ ਦੌੜ ਗਈ ਕਿਉਂਕਿ ਭਰਾ ਅਮਰਦੀਪ ਸਿੰਘ ਨੂੰ ਲੋਕਾਂ ਦਾ ਬਹੁਤ ਆਦਰ ਤੇ ਪਿਆਰ ਮਿਲਦਾ ਸੀ।