ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95' ਦੇ ਸੈਂਸਰ ਬੋਰਡ ਨੇ ਕੱਟੇ 85 ਸੀਨ

 ਚੰਡੀਗੜ੍ਹ: ਪੰਜਾਬੀ ਅਦਾਕਾਰ ਦਲਜੀਤ ਦੋਸਾਂਝ ਦੀ ਫਿਲਸ ਪੰਜਾਬ 95 ਵਿਵਾਦਾਂ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਜਸਵੰਤ ਸਿੰਘ ਖਾਲੜਾ &rsquoਤੇ ਬਣ ਰਹੀ ਫਿਲਮ ਪੰਜਾਬ 95 &rsquoਤੇ ਸੈਂਸਰ ਬੋਰਡ ਵੱਲੋਂ ਸਖਤੀ ਵਰਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਫਿਲਮ ਪੰਜਾਬ 95 ਦੇ ਤਕਰੀਬਨ 85 ਸੀਨਾਂ ਨੂੰ ਸੈਂਸਰ ਬੋਰਡ ਨੂੰ ਕੱਟਿਆ ਗਿਆ ਹੈ। ਦੱਸ ਦਈਏ ਕਿ ਜਦੋਂ ਤੋਂ ਹੀ ਫਿਲਮ ਪੰਜਾਬ 95 ਸਾਹਮਣੇ ਆਈ ਹੈ ਉਸ ਸਮੇਂ ਤੋਂ ਹੀ ਵਿਵਾਦਾਂ &rsquoਚ ਚੱਲ ਰਹੀ ਹੈ। ਫਿਲਮ ਵਿੱਚ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਦਿਲਜੀਤ ਦੋਸਾਂਝ ਨਿਭਾ ਰਹੇ ਹਨ। ਦੱਸ ਦਈਏ ਕਿ ਦਿਲਜੀਤ ਦੋਸਾਂਝ ਇਸ ਫਿਲਮ &rsquoਚ ਅਹਿਮ ਕਿਰਦਾਰ ਨਿਭਾ ਰਹੇ ਹਨ। ਉਨ੍ਹਾਂ ਨੇ 'ਗੁੱਡ ਨਿਊਜ਼', ਚਮਕੀਲਾ ਅਤੇ ਜੋਗੀ ਵਰਗੇ ਫਿਲਮਾਂ &rsquoਚ ਵਧੀਆ ਅਦਾਕਾਰੀ ਕੀਤੀ ਹੈ। ਹੁਣ ਉਨ੍ਹਾਂ ਦੀ ਆਉਣ ਵਾਲੀ ਫਿਲਮ ਪੰਜਾਬ 95 ਉਨ੍ਹਾਂ ਦੇ ਕਰੀਅਰ ਦੀ ਸਭ ਤੋਂ ਸ਼ਾਨਦਾਰ ਫਿਲਮਾਂ ਚੋਂ ਫਿਲਮ ਹੋਣ ਜਾ ਰਹੀ ਹੈ।