ਹਰਿਆਣਾ ਦੀਆਂ ਵਿਧਾਨ ਸਭਾ ਚੋਣਾ ਲੜੇਗੀ ਆਮ ਆਦਮੀ ਪਾਰਟੀ !
 ਚੰਡੀਗੜ੍ਹ : ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਹੌਂਸਲੇ ਬੁਲੰਦ ਨਜ਼ਰ ਆ ਰਹੇ ਨੇ ਇਸ ਦੇ ਚਲਦੇ ਹੀ ਹੁਣ ਆਮ ਆਦਮੀ ਪਾਰਟੀ (ਆਪ) ਵੱਲੋਂ ਹਰਿਆਣਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਨੇ । ਅੱਜ ਪੰਜਾਬ ਦੇ ਮੁੱਥ ਮੰਤਰੀ ਵੱਲ਼ੋਂ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਗਿਆ ਕਿ ਹਰਿਆਣਾ ਨੇ ਸਾਰੀਆਂ ਪਾਰਟੀਆਂ ਨੂੰ ਸਮਾਂ ਦਿੱਤਾ, ਪਰ ਕਿਸੇ ਨੇ ਵੀ ਹਰਿਆਣਾ ਦੇ ਲੋਕਾਂ ਪ੍ਰਤੀ ਸਪੱਸ਼ਟ ਵਫ਼ਾਦਾਰੀ ਨਹੀਂ ਦਿਖਾਈ, ਇਸ ਦੇ ਬਾਵਜੂਦ ਇਨ੍ਹਾਂ ਪਾਰਟੀਆਂ ਵੱਲੋਂ ਆਮ ਲੋਕਾਂ ਨੂੰ ਝੂਠੇ ਲਾਰੇ ਲਾਏ ਗਏ ਨੇ । ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ । ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਵੀ ਕਿਹਾ ਗਿਆ ਕਿ ਵੱਡੀ ਗੱਲ ਇਹ ਵੀ ਹੈ ਕਿ ਕੇਜਰੀਵਾਲ ਸਾਹਿਬ ਵੀ ਹਰਿਆਣਾ ਨਾਲ ਸਬੰਧਤ ਹਨ ।