ਸ੍ਰੀ ਦਰਬਾਰ ਸਾਹਿਬ ਨੇੜੇ ਦੁਕਾਨ ’ਚ ਹੋਈ ਬੇਅਦਬੀ
 ਅੰਮ੍ਰਿਤਸਰ : ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ, ਹੁਣ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੀ ਇਕ ਦੁਕਾਨ ਦੇ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਏ, ਜਿੱਥੇ ਇੱਕ ਦੁਕਾਨਦਾਰ ਵੱਲੋਂ ਆਪਣੀ ਦੁਕਾਨ ਦੇ ਅੰਦਰ ਕਾਫੀ ਲੰਬੇ ਸਮੇਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਕਾਫ਼ੀ ਬੁਰੀ ਹਾਲਤ ਵਿਚ ਰੱਖੀਆਂ ਹੋਈਆਂ ਸਨ। ਜਿਵੇਂ ਹੀ ਸਿੱਖ ਜਥੇਬੰਦੀਆਂ ਨੂੰ ਇਸ ਦਾ ਪਤਾ ਚੱਲਿਆ ਤਾਂ ਉਨ੍ਹਾਂ ਨੇ ਤੁਰੰਤ ਮੌਕੇ &rsquoਤੇ ਪਹੁੰਚ ਕੇ ਇਨ੍ਹਾਂ ਪੋਥੀਆਂ ਨੂੰ ਸਤਿਕਾਰ ਸਹਿਤ ਉਥੋਂ ਚੁੱਕਿਆ।
ਸ਼੍ਰੀ ਦਰਬਾਰ ਸਾਹਿਬ ਨੇੜੇ ਇਕ ਦੁਕਾਨ ਦੇ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਏ, ਜਿੱਥੇ ਇੱਕ ਦੁਕਾਨਦਾਰ ਵੱਲੋਂ ਆਪਣੀ ਦੁਕਾਨ ਦੇ ਅੰਦਰ ਕਈ ਪੋਥੀਆਂ ਨੂੰ ਬੁਰੀ ਹਾਲਤ ਵਿਚ ਰੱਖਿਆ ਹੋਇਆ ਸੀ। ਜਦੋਂ ਇਸ ਬਾਰੇ ਸਿੱਖ ਜਥੇਬੰਦੀਆਂ ਨੂੰ ਪਤਾ ਚੱਲਿਆ ਤਾਂ ਉਹ ਪੁਲਿਸ ਨੂੰ ਲੈ ਕੇ ਦੁਕਾਨ ਤੇ ਪਹੁੰਚੇ ਅਤੇ ਦੁਕਾਨ ਦੇ ਅੰਦਰ ਜਦੋਂ ਜਾਂਚ ਕੀਤੀ ਅਤੇ ਉੱਥੇ ਬ੍ਰਿਧ ਅਵਸਥਾ ਦੇ ਵਿੱਚ ਮਿੱਟੀ ਘੱਟੇ ਨਾਲ ਭਰੇ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਪੋਥੀਆਂ ਅਤੇ ਹੋਰ ਵੀ ਕਈ ਪੋਥੀਆਂ ਮਿਲੀਆਂ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਪੁਲਿਸ ਨੂੰ ਇਸ ਦੀ ਦਰਖਾਸਤ ਦਿੰਦਿਆਂ ਦੁਕਾਨਦਾਰ ਦੇ ਉੱਪਰ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਐ।