ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
 ਜਲੰਧਰ : ਜਲੰਧਰ ਪੱਛਮੀ ਜ਼ਿਮਨੀ ਚੋਣ ਦੌਰਾਨ ਸੀਐੱਮ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਹਰ ਹਫ਼ਤੇ ਦੋ ਦਿਨ ਜਲੰਧਰ ਵਿੱਚ ਬਿਤਾਉਣਗੇ । ਜਿਸ ਨਾਲ ਉਨ੍ਹਾਂ ਵੱਲੋਂ ਮਾਝਾ ਅਤੇ ਦੁਆਬਾ ਖੇਤਰ ਦੇ ਆਗੂਆਂ ਨਾਲ ਮੀਟਿੰਗਾਂ ਕਰ ਦਾ ਸਮਾਂ ਵੀ ਮਿਲ ਸਕੇਗਾ । ਇਸ ਦੀ ਸਹੂਲਤ ਲਈ ਸੀ.ਐਮ ਮਾਨ ਨੇ ਜਲੰਧਰ 'ਚ ਇਕ ਮਕਾਨ ਵੀ ਕਿਰਾਏ 'ਤੇ ਲਿਆ ਗਿਆ । ਦੱਸਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਲਈ ਸਖ਼ਤ ਮਿਹਨਤ ਕੀਤੀ ਗਈ ਸੀ । ਲੋਕਾਂ ਵੱਲੋਂ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਨੂੰ ਦੇਖਦੇ ਹੋਏ ਅਤੇ ਉਨ੍ਹਾਂ ਵੱਲੋਂ ਚੋਣਾਂ ਦੌਰਾਨ ਕੀਤੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਨੇ ਜਲੰਧਰ ਜ਼ਿਮਨੀ ਚੋਣ 'ਚ ਭਾਰੀ ਵੋਟਾਂ ਨਾਲ ਜਿਤਾਇਆ । ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੋਸ਼ਲ ਮੀਡੀਆ ਐਕਸ ਤੇ ਜਾਣਕਾਰੀ ਸ਼ੇਅਰ ਕੀਤੀ ਗਈ ਹੈ ਜਿਸ ਚ ਉਨ੍ਹਾਂ ਨੇ ਲਿਖਿਆ ਹੈ ਕਿ "ਜ਼ਿਮਨੀ ਚੋਣ ਦੌਰਾਨ ਜਲੰਧਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਹਫ਼ਤੇ 'ਚ ਦੋ ਦਿਨ ਜਲੰਧਰ ਰਿਹਾ ਕਰਾਂਗੇ ਤੇ ਮਾਝੇ-ਦੋਆਬੇ ਦੇ ਲੋਕਾਂ ਦੇ ਕੰਮ ਏਥੇ ਹੀ ਹੋਣਗੇ...ਤੁਹਾਡੇ ਨਾਲ ਕੀਤੇ ਵਾਅਦੇ ਮੁਤਾਬਕ 24 ਅਤੇ 25 ਜੁਲਾਈ ਨੂੰ ਲੋਕਾਂ ਦਾ ਧੰਨਵਾਦ ਕਰਨ ਤੇ ਮੁਲਾਕਾਤ ਕਰਨ ਲਈ ਜਲੰਧਰ ਆ ਰਿਹਾ ਹਾਂ " । ਦੱਸਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਤੇ ਭਲਕੇ ਜਲੰਧਰ 'ਚ ਆਉਣਗੇ , ਉਨ੍ਹਾਂ ਵੱਲੋਂ ਜਲੰਧਰ ਵੈਸਟ ਦੀ ਵਿਧਾਨ ਸਭਾ ਉਪ ਚੋਣ ਦੌਰਾਨ ਕੀਤੇ ਵਾਅਦੇ ਮੁਤਾਬਕ ਬੁੱਧਵਾਰ ਅਤੇ ਵੀਰਵਾਰ ਨੂੰ ਉਹ ਜਲੰਧਰ ਸਮੇਤ ਵੱਖ-ਵੱਖ ਖੇਤਰਾਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ ਵੀ ਤੈਅ ਕਰ ਸਕਦੇ ਨੇ । ਜਾਣਕਾਰੀ ਅਨੁਸਾਰ ਚੋਣਾਂ ਜਿੱਤਣ ਤੋਂ ਬਾਅਦ ਸੀਐਮ ਭਗਵੰਤ ਮਾਨ ਅੱਜ ਪਹਿਲੀ ਵਾਰ ਜਲੰਧਰ ਆਏ ਹਨ । ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜਲੰਧਰ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਹਫ਼ਤੇ ਵਿੱਚ ਦੋ ਦਿਨ ਜਲੰਧਰ ਵਿੱਚ ਰਹਿਣਗੇ ਅਤੇ ਇੱਥੋਂ ਹੀ ਸਰਕਾਰੀ ਕੰਮ ਕਰਨਗੇ । ਜਲੰਧਰ ਜ਼ਿਮਨੀ ਚੋਣ ਤੋਂ ਜਿੱਤਣ ਤੋਂ ਬਾਅਦ 'ਆਪ' ਵਿਧਾਇਕ ਮਹਿੰਦਰ ਭਗਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਜਲੰਧਰ ਪੱਛਮੀ 'ਚ ਲੋਕਾਂ ਨੇ ਸੀ.ਐਮ ਮਾਨ ਦੇ ਵਿਕਾਸ ਕਾਰਜਾਂ ਨੂੰ ਦੇਖ ਕੇ ਪਾਰਟੀ ਨੂੰ ਵੋਟਾਂ ਪਾਈਆਂ ਹਨ । ਅਤੇ ਉਨ੍ਹਾਂ ਇਲਾਕੇ ਦੀ ਤਰੱਕੀ ਲਈ ਵੀ ਅਹਿਮ ਦਾਅਵੇ ਕੀਤੇ ਗਏ ਸਨ ਜਿਸ ਨੂੰ ਸੀਐਮ ਮਾਨ ਵੱਲੋਂ ਪੂਰਾ ਕੀਤਾ ਜਾਵੇਗਾ ।