image caption:

ਨੇਪਾਲ 'ਚ ਜਹਾਜ਼ ਹਾਦਸਾਗ੍ਰਸਤ, 18 ਲੋਕਾਂ ਦੀ ਮੌਤ

ਨੇਪਾਲ: ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਕਰੈਸ਼ ਹੋ ਗਿਆ ਹੈ। ਜਹਾਜ਼ 'ਚ ਸਵਾਰ 19 ਲੋਕਾਂ 'ਚੋਂ 18 ਦੀ ਮੌਤ ਹੋ ਗਈ ਹੈ। ਜ਼ਖਮੀ ਪਾਇਲਟ ਕੈਪਟਨ ਮਨੀਸ਼ ਸ਼ਾਕਿਆ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ। ਜਹਾਜ਼ ਨੇ ਤ੍ਰਿਭੁਵਨ ਹਵਾਈ ਅੱਡੇ ਤੋਂ ਉਡਾਣ ਭਰੀ। ਇਸ ਤੋਂ ਥੋੜ੍ਹੀ ਦੇਰ ਬਾਅਦ ਇਹ ਸਵੇਰੇ ਕਰੀਬ 11 ਵਜੇ ਕਰੈਸ਼ ਹੋ ਗਿਆ।

ਕਾਠਮੰਡੂ ਪੋਸਟ ਮੁਤਾਬਕ ਪੁਲਿਸ ਅਤੇ ਫਾਇਰਫਾਈਟਰਜ਼ ਦੀਆਂ ਟੀਮਾਂ ਮੌਕੇ 'ਤੇ ਬਚਾਅ ਕਾਰਜ ਚਲਾ ਰਹੀਆਂ ਹਨ। ਮੀਡੀਆ ਰਿਪੋਰਟ ਮੁਤਾਬਕ ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਕਰੈਸ਼ ਹੋਣ ਤੋਂ ਬਾਅਦ ਜਹਾਜ਼ ਵਿਚ ਅੱਗ ਲੱਗ ਗਈ। ਇਸ ਨੂੰ ਤੁਰੰਤ ਬੁਝਾਇਆ ਗਿਆ। ਘਟਨਾ ਵਾਲੀ ਥਾਂ ਤੋਂ ਸਾਹਮਣੇ ਆਈਆਂ ਤਸਵੀਰਾਂ 'ਚ ਧੂੰਏਂ ਦਾ ਗੁਬਾਰ ਉੱਠਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

https://hamdardmediagroup.com/the-world/plane-crash-in-nepal-600970