ਅੰਮ੍ਰਿਤਪਾਲ ਸਿੰਘ ਦੇ ਭਰਾ ਅਤੇ ਸਾਥੀ ਨੂੰ ਜ਼ਮਾਨਤ ਮਿਲੀ
 ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਇਨ੍ਹਾਂ ਦੋਵਾਂ ਨੂੰ ਸਥਾਨਕ ਪੁਲੀਸ ਨੇ ਕਥਿਤ ਤੌਰ &rsquoਤੇ ਚਾਰ ਗਰਾਮ ਆਈਸ ਸਮੇਤ ਕੁੱਝ ਦਿਨ ਪਹਿਲਾਂ ਕਾਬੂ ਕੀਤਾ ਸੀ। ਇਸ ਤੋਂ ਪਹਿਲਾ ਹਰਪ੍ਰੀਤ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲ ਨੇ ਪੁਲੀਸ &rsquoਤੇ ਉਨ੍ਹਾਂ ਨੂੰ ਝੂਠੇ ਕੇਸ &rsquoਚ ਫਸਾਉਣ ਦੇ ਦੋਸ਼ ਲਗਾਏ ਸਨ। ਅੱਜ ਅਦਾਲਤ &rsquoਚ ਪੇਸ਼ੀ ਦੌਰਾਨ ਇਨ੍ਹਾਂ ਨੂੰ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਗਈ।