image caption:

ਗੈਰ-ਕਾਨੂੰਨੀ ਪਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ: ਕੁਲਦੀਪ ਧਾਲੀਵਾਲ

 ਰਮਦਾਸ- ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪਰਵਾਸ ਨੂੰ ਰੋਕਣ ਦੇ ਨਾਲ-ਨਾਲ ਪਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਐਲਾਨ ਉਨ੍ਹਾਂ ਨੇ ਆਪਣੇ ਕੇਰਲਾ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਵੱਲੋਂ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀਆਂ ਸਫਲ ਪਹਿਲਕਦਮੀਆਂ ਦਾ ਅਧਿਐਨ ਕੀਤਾ ਗਿਆ। ਧਾਲੀਵਾਲ ਨੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਅਤੇ ਮਜ਼ਦੂਰਾਂ ਦੇ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਨੂੰ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਨਾਗਰਿਕਾਂ ਨੂੰ ਗੈਰ-ਕਾਨੂੰਨੀ ਪਰਵਾਸ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਹੀ ਰਣਨੀਤੀਆਂ ਅਪਣਾਏਗਾ।

ਪੰਜਾਬ ਸਰਕਾਰ ਪਰਵਾਸ ਨੂੰ ਨਿਯਮਤ ਕਰਨ ਅਤੇ ਪੰਜਾਬੀ ਐਨ.ਆਰ.ਆਈਜ਼ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਨੋਰਕਾ ਵਾਂਗ ਇੱਕ ਸਮਰਪਿਤ ਏਜੰਸੀ ਦੀ ਸਥਾਪਨਾ ਕਰੇਗੀ। ਏਜੰਸੀ ਗੈਰ-ਕਾਨੂੰਨੀ ਪਰਵਾਸ ਨੂੰ ਰੋਕਣ, ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਨੂੰ ਉਤਸ਼ਾਹਿਤ ਕਰਨ, ਪਰਵਾਸੀ ਭਾਰਤੀਆਂ ਨੂੰ ਭਲਾਈ ਸੇਵਾਵਾਂ ਪ੍ਰਦਾਨ ਕਰਨ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ &rsquoਤੇ ਧਿਆਨ ਕੇਂਦਰਿਤ ਕਰੇਗੀ।