ਮੇਰੇ ਦਾਦਾ ਬੇਅੰਤ ਸਿੰਘ ਨੇ ਭਾਰਤ ਲਈ ਕੁਰਬਾਨੀ ਦਿੱਤੀ, ਕਾਂਗਰਸ ਲਈ ਨਹੀਂ: ਬਿੱਟੂ
 ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਵਿਚਾਲੇ ਕੁਝ ਨਿੱਜੀ ਟਿੱਪਣੀਆਂ ਨੂੰ ਲੈ ਕੇ ਹੋਈ ਤਕਰਾਰ ਦੌਰਾਨ ਲੋਕ ਸਭਾ ਦੀ ਕਾਰਵਾਈ 30 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਕੇਂਦਰੀ ਬਜਟ &rsquoਤੇ ਬਹਿਸ &lsquoਚ ਹਿੱਸਾ ਲੈਂਦੇ ਹੋਏ ਚੰਨੀ ਨੇ ਬਿੱਟੂ ਦੇ ਦਾਦਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦਾ ਜ਼ਿਕਰ ਕੀਤਾ। ਚੰਨੀ ਨੇ ਕਿਹਾ, &lsquo&lsquoਬਿੱਟੂ ਜੀ, ਤੁਹਾਡੇ ਦਾਦਾ ਸ਼ਹੀਦ ਸਨ, ਪਰ ਉਹ ਉਦੋਂ ਮਰ ਗਏ ਜਦੋਂ ਤੁਸੀਂ ਕਾਂਗਰਸ ਛੱਡ ਦਿੱਤੀ।&rsquo&rsquo ਇਸ ਕਾਰਨ ਬਿੱਟੂ ਅਤੇ ਚੰਨੀ ਵਿਚਾਲੇ ਸ਼ਬਦੀ ਜੰਗ ਸ਼ੁਰੂ ਹੋ ਗਈ। ਬਿੱਟੂ ਅਤੇ ਚੰਨੀ ਨੇ ਇਕ ਦੂਜੇ ਦੀਆਂ ਨਿੱਜੀ ਟਿੱਪਣੀਆਂ ਦਾ ਜਵਾਬ ਦਿੱਤਾ, ਜਿਸ ਕਾਰਨ ਹੰਗਾਮਾ ਹੋ ਗਿਆ। ਬਿੱਟੂ ਨੇ ਕਿਹਾ, &ldquoਮੇਰੇ ਦਾਦਾ ਬੇਅੰਤ ਸਿੰਘ ਦੇਸ਼ ਲਈ ਮਰੇ ਸਨ, ਕਾਂਗਰਸ ਲਈ ਨਹੀਂ।&rsquo&rsquo ਬਿੱਟੂ ਨੇ ਕਿਹਾ, &lsquo&lsquoਚੰਨੀ ਪੰਜਾਬ ਦਾ ਸਭ ਤੋਂ ਭ੍ਰਿਸ਼ਟ ਆਦਮੀ ਹੈ।&rsquo&rsquo ਉਨ੍ਹਾਂ ਕਿਹਾ, &lsquo&lsquoਹੈਰਾਨਗੀ ਹੈ ਕਿ ਉਸ ਕੋਲ ਸੂਬੇ ਦਾ ਸਭ ਤੋਂ ਅਮੀਰ ਆਦਮੀ ਬਣਨ ਲਈ ਪੈਸਾ ਕਿੱਥੋਂ ਆਇਆ।&rsquo&rsquo