ਢੀਂਡਸਾ ਨੂੰ ਪਾਰਟੀ ’ਚੋਂ ਕੱਢਣ ਦਾ ਫ਼ੈਸਲਾ ਗੈਰ-ਸੰਵਿਧਾਨਿਕ ਕਰਾਰ
 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿੱਚੋਂ ਕੱਢਣ ਦਾ ਫ਼ੈਸਲਾ ਗੈਰ-ਸੰਵਿਧਾਨਿਕ ਅਤੇ ਰਵਾਇਤਾਂ ਤੋਂ ਉਲਟ ਕਰਾਰ ਦਿੱਤਾ ਹੈ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਬਲਦੇਵ ਸਿੰਘ ਮਾਨ, ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਰੱਖੜਾ ਅਤੇ ਗਗਨਜੀਤ ਸਿੰਘ ਬਰਨਾਲਾ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਪਾਰਟੀ ਦੇ ਸੰਵਿਧਾਨ &rsquoਚ ਸਿਰਫ਼ ਵਰਕਿੰਗ ਕਮੇਟੀ ਤੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਤੋਂ ਬਿਨਾਂ ਕਿਸੇ ਹੋਰ ਕਮੇਟੀ ਦੀ ਵਿਵਸਥਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਕਥਿਤ ਅਨੁਸ਼ਾਸਨੀ ਕਮੇਟੀ ਖ਼ੁਦ ਹੀ ਗੈਰ-ਸੰਵਿਧਾਨਕ ਹੈ ਤਾਂ ਉਸ ਵੱਲੋਂ ਲਿਆ ਗਿਆ ਫ਼ੈਸਲਾ ਸੰਵਿਧਾਨਕ ਕਿਵੇਂ ਹੋ ਸਕਦਾ ਹੈ? ਮਹੇਸ਼ਇੰਦਰ ਸਿੰਘ ਗਰੇਵਾਲ ਵੱਲੋਂ ਪਾਰਟੀ ਦੇ &lsquoਸਰਪਲੱਸ&rsquo ਹੋ ਚੁੱਕੇ ਆਗੂ ਨੂੰ &lsquoਸਰਪ੍ਰਸਤ&rsquo ਦਾ ਆਨਰੇਰੀ ਅਹੁਦਾ ਦੇਣ ਦੇ ਦਿੱਤੇ ਤਰਕ ਨੂੰ ਥੋਥਾ ਕਰਾਰ ਦਿੰਦਿਆਂ ਅਕਾਲੀ ਆਗੂਆਂ ਨੇ ਪੁੱਛਿਆ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਸਰਪ੍ਰਸਤ ਬਣਾਉਣ ਤੋਂ ਬਾਅਦ ਵੀ ਮੁੱਖ ਮੰਤਰੀ ਕਿਉਂ ਬਣਾ ਕੇ ਰੱਖਿਆ ਗਿਆ ਸੀ ਅਤੇ ਉਹ ਲਗਪਗ 15 ਸਾਲ ਪਾਰਟੀ ਦੇ ਸਰਪ੍ਰਸਤ ਵਜੋਂ ਅਸਲ ਮੁਖੀ ਕਿਵੇਂ ਬਣੇ ਰਹੇ ਸਨ?