ਪੰਨੂ ਮਾਮਲੇ ਵਿੱਚ ਅਮਰੀਕਾ ਨੂੰ ਭਾਰਤ ਤੋਂ ਜਵਾਬਦੇਹੀ ਦੀ ਆਸ
 ਅਮਰੀਕਾ ਦੇ ਇਕ ਅਧਿਕਾਰੀ ਨੇ ਕਿਹਾ ਕਿ ਪਿਛਲੇ ਸਾਲ ਅਮਰੀਕਾ ਦੀ ਧਰਤੀ &rsquoਤੇ ਉਸ ਦੇ ਇਕ ਨਾਗਰਿਕ ਦੀ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਭਾਰਤ ਦੇ ਇਕ ਸਰਕਾਰੀ ਮੁਲਾਜ਼ਮ ਦੀ ਕਥਿਤ ਭੂਮਿਕਾ ਦੇ ਸਬੰਧ ਵਿੱਚ ਉਨ੍ਹਾਂ ਦਾ ਦੇਸ਼ ਭਾਰਤ ਤੋਂ ਜਵਾਬਦੇਹੀ ਦੀ ਆਸ ਕਰਦਾ ਹੈ। ਵਿਦੇਸ਼ ਮੰਤਰਾਲੇ ਦੇ ਉਪ ਤਰਜਮਾਨ ਵੇਦਾਂਤ ਪਟੇਲ ਨੇ ਪ੍ਰੈੱਸ ਮਿਲਣੀ ਵਿੱਚ ਇਹ ਗੱਲ ਕਹੀ। ਪਿਛਲੇ ਸਾਲ ਨਵੰਬਰ ਵਿੱਚ ਅਮਰੀਕੀ ਵਕੀਲਾਂ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ &rsquoਤੇ ਇਕ ਭਾਰਤੀ ਸਰਕਾਰੀ ਮੁਲਾਜ਼ਮ ਨਾਲ ਮਿਲ ਕੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਸੀ। ਗੁਰਪਤਵੰਤ ਸਿੰਘ ਪੰਨੂ ਕੋਲ ਅਮਰੀਕਾ ਤੇ ਕੈਨੇਡਾ ਦੋਵੇਂ ਦੇਸ਼ਾਂ ਦੀ ਨਾਗਰਿਕਤਾ ਹੈ। ਨਿਖਿਲ ਗੁਪਤਾ ਨੂੰ ਪਿਛਲੇ ਸਾਲ ਜੂਨ ਵਿੱਚ ਚੈੱਕ ਗਣਰਾਜ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 14 ਜੂਨ ਨੂੰ ਉਸ ਨੂੰ ਅਮਰੀਕਾ ਹਵਾਲੇ ਕੀਤਾ ਗਿਆ ਸੀ।