ਦਰਬਾਰ ਸਾਹਿਬ ਵਿਖੇ ਲੰਗਰ ਘਰ ‘ਚ ਕੜਾਹੇ ‘ਚ ਡਿੱਗਿਆ ਸੇਵਾਦਾਰ, ਪੈਰ ਤਿਲਕਣ ਕਾਰਨ ਵਾਪਰੀ ਘਟਨਾ
 ਪੰਜਾਬ ਦੇ ਅੰਮ੍ਰਿਤਸਰ &lsquoਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ &lsquoਚ ਵੱਡਾ ਹਾਦਸਾ ਵਾਪਰ ਗਿਆ ਹੈ। ਬੀਤੀ ਰਾਤ ਇੱਕ ਸੇਵਾਦਾਰ ਸੇਵਾ ਕਰਦੇ ਸਮੇਂ ਉਬਲਦੇ ਆਲੂਆਂ ਦੇ ਕੜਾਹੇ ਵਿੱਚ ਡਿੱਗ ਗਿਆ। ਨੇੜੇ ਹੀ ਸੇਵਾ ਕਰ ਰਹੇ ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕੜਾਹੀ ਵਿੱਚੋਂ ਬਾਹਰ ਕੱਢਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਵੱਲਾ ਸਥਿਤ ਸ਼੍ਰੀ ਗੁਰੂ ਰਾਮਦਾਸ ਹਸਪਤਾਲ &lsquoਚ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੇਵਾਦਾਰ ਬਲਬੀਰ ਸਿੰਘ ਵਾਸੀ ਧਾਲੀਵਾਲ, ਗੁਰਦਾਸਪੁਰ ਹੈ। ਉਹ ਪਿਛਲੇ ਦਸ ਸਾਲਾਂ ਤੋਂ ਹਰਿਮੰਦਰ ਸਾਹਿਬ ਵਿਖੇ ਸੇਵਾ ਲਈ ਆ ਰਿਹਾ ਸੀ। ਰਾਤ ਕਰੀਬ 12.30 ਵਜੇ ਆਲੂ ਉਬਾਲਣ ਦੀ ਸੇਵਾ ਚੱਲ ਰਹੀ ਸੀ। ਹਰਿਮੰਦਰ ਸਾਹਿਬ ਦੇ ਵੱਡੇ ਕੜਾਹੇ ਵਿੱਚ ਆਲੂ ਉਬਾਲੇ ਜਾ ਰਹੇ ਸਨ। ਇਸ ਦੌਰਾਨ ਬਲਬੀਰ ਸਿੰਘ ਵੀ ਆਲੂ ਉਬਾਲ ਰਿਹਾ ਸੀ ਕਿ ਅਚਾਨਕ ਉਹ ਕੜਾਹੀ ਵਿੱਚ ਡਿੱਗ ਗਿਆ।