image caption:

ਕੇਂਦਰ ਸਰਕਾਰ ਨੇ CM ਮਾਨ ਨੂੰ ਪੈਰਿਸ ਤੇ ਪੰਜਾਬ ਸਪੀਕਰ ਨੂੰ USA ਜਾਣ ਦੀ ਨਹੀਂ ਦਿੱਤੀ ਮਨਜ਼ੂਰੀ : ਸੂਤਰ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਸਪੀਕਰ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ CM ਭਗਵੰਤ ਸਿੰਘ ਮਾਨ ਨੂੰ ਪੈਰਿਸ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਅਮਰੀਕਾ ਜਾਣ ਦੀ ਮਨਜ਼ੂਰੀ ਦੇਣ ਨੂੰ ਇਨਕਾਰ ਕਰ ਦਿੱਤੀ ਗਿਆ ਹੈ। ਮੁੱਖ ਮੰਤਰੀ ਪੈਰਿਸ &lsquoਚ ਭਾਰਤੀ ਹਾਕੀ ਟੀਮ ਦਾ ਹੌਸਲਾ ਵਧਾਉਣ ਲਈ ਅਤੇ ਸਪੀਕਰ ਸੰਧਵਾਂ ਅਮਰੀਕਾ &lsquoਚ ਸਿਆਸੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਜਾਣਾ ਚਾਹੁੰਦੇ ਸਨ।

ਵਿਦੇਸ਼ ਮੰਤਰਾਲੇ ਨਾਲ ਸਬੰਧਤ ਸੂਤਰਾਂ ਅਨੁਸਾਰ ਸੀਐਮ ਭਗਵੰਤ ਮਾਨ ਦੇ ਦੌਰੇ ਨੂੰ ਮਨਜ਼ੂਰੀ ਨਾ ਦੇਣ ਦਾ ਕਾਰਨ ਉਨ੍ਹਾਂ ਦੀ ਸੁਰੱਖਿਆ ਹੈ। ਮੁੱਖ ਮੰਤਰੀ ਹੋਣ ਦੇ ਨਾਤੇ ਮੁੱਖ ਮੰਤਰੀ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੈ। ਅਜਿਹੇ &lsquoਚ ਅਰਜ਼ੀ ਲੇਟ ਹੋਣ ਕਾਰਨ ਵਿਦੇਸ਼ ਦੌਰੇ ਦੌਰਾਨ ਇੰਨੀ ਜਲਦੀ ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨਾ ਸੰਭਵ ਨਹੀਂ ਹੈ। ਸੀਐਮ ਨੇ ਗਰਾਊਂਡ ਵਿੱਚ ਜਾ ਕੇ ਓਲੰਪਿਕ ਮੈਚ ਦੇਖਣਾ ਹੈ। ਜਿੱਥੇ ਦੁਨੀਆ ਭਰ ਤੋਂ ਲੋਕ ਆਉਣਗੇ। ਅਜਿਹੇ &lsquoਚ ਸੁਰੱਖਿਆ ਨੂੰ ਲੈ ਕੇ ਜਲਦਬਾਜ਼ੀ ਨਹੀਂ ਕੀਤੀ ਜਾ ਸਕਦੀ। ਕਿਉਂਕਿ ਮੁੱਖ ਮੰਤਰੀ ਕੋਲ ਡਿਪਲੋਮੈਟਿਕ ਪਾਸਪੋਰਟ ਹੈ, ਇਸ ਲਈ ਉਸ ਲਈ ਕੇਂਦਰੀ ਵਿਦੇਸ਼ ਮੰਤਰਾਲੇ ਤੋਂ ਇਜਾਜ਼ਤ ਲੈਣੀ ਲਾਜ਼ਮੀ ਹੈ।

ਸੀਐਮ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਮਿਲੀ ਹੈ। ਉਹ ਉੱਥੇ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਜਾ ਰਿਹਾ ਸੀ। ਇਸ ਬਾਰੇ ਕੁਲਤਾਰ ਸੰਧਵਾ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਉਨ੍ਹਾਂ ਇਹ ਵੀ ਕਿਹਾ ਕਿ ਇਜਾਜ਼ਤ ਨਾ ਦੇਣ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ।