image caption:

ਅਮਰੀਕਾ ਵਿਚ ਅੰਮ੍ਰਿਤਧਾਰੀ ਨੌਜਵਾਨ ਨਾਲ ਸ਼ਰ੍ਹੇਆਮ ਧੱਕੇਸ਼ਾਹੀ

 ਨਿਊ ਯਾਰਕ : ਨਿਊ ਯਾਰਕ ਵਿਖੇ ਇਕ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਕ੍ਰਿਪਾਨ ਨਾਲ ਹਮਲਾ ਕਰਨ ਦੇ ਬੇਬੁਨਿਆਦ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ। ਨੌਜਵਾਨ ਦੀ ਸ਼ਨਾਖਤ ਰੂਪਨਜੋਤ ਸਿੰਘ ਵਜੋਂ ਕੀਤੀ ਗਈ ਹੈ ਜੋ ਅਮਰੀਕਾ ਵਿਚ ਪੜ੍ਹ ਰਿਹਾ ਹੈ ਅਤੇ ਖਰਚਾ ਚਲਾਉਣ ਲਈ ਟੈਕਸੀ ਚਲਾਉਂਦਾ ਹੈ। ਰੂਪਨਜੋਤ ਸਿੰਘ ਨਿਊ ਯਾਰਕ ਦੇ ਜੌਹਨ ਐਫ਼. ਕੈਨੇਡੀ ਇੰਟਰਨੈਸ਼ਨਲ ਏਅਰਪੋਰਟ &rsquoਤੇ ਸਵਾਰੀ ਦੀ ਉਡੀਕ ਕਰ ਰਿਹਾ ਸੀ ਜਦੋਂ ਇਕ ਸ਼ਖਸ ਨੇ ਉਸ ਦੀ ਕ੍ਰਿਪਾਨ ਦੇਖ ਕੇ ਪੁਲਿਸ ਨੂੰ ਫੋਨ ਕਰ ਦਿਤਾ ਅਤੇ ਪੁਲਿਸ ਦੇ ਪੁੱਜਣ &rsquoਤੇ ਕ੍ਰਿਪਾਨ ਨਾਲ ਹਮਲਾ ਕਰਨ ਦੇ ਦੋਸ਼ ਲਾਉਣ ਲੱਗਾ। ਮੌਕੇ &rsquoਤੇ ਮੌਜੂਦ ਕਈ ਸਿੱਖ ਟੈਕਸੀ ਡਰਾਈਵਰਾਂ ਵੱਲੋਂ ਮਾਮਲੇ ਵਿਚ ਦਖਲ ਦੇਣ ਦਾ ਯਤਨ ਕੀਤਾ ਗਿਆ ਪਰ ਵੱਡੀ ਗਿਣਤੀ ਵਿਚ ਪੁਲਿਸ ਅਫ਼ਸਰ ਪੁੱਜ ਗਏ ਅਤੇ ਰੂਪਨਜੋਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਲੈ ਗਏ।

ਨਿਊ ਯਾਰਕ ਹਵਾਈ ਅੱਡੇ ਤੋਂ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਰੂਪਨਜੋਤ ਸਿੰਘ ਨਾਲ ਵਾਪਰੇ ਘਟਨਾਕ੍ਰਮ ਦੌਰਾਨ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ ਪਰ ਕਿਸੇ ਨੇ ਵੀ ਉਸ ਦੇ ਹੱਕ ਵਿਚ ਗਵਾਹੀ ਨਾ ਦਿਤੀ ਜਦਕਿ ਦੂਜੇ ਪਾਸੇ ਸਵਾਰੀ ਦੇ ਰੂਪ ਵਿਚ ਆਇਆ ਸ਼ਖਸ ਦੋਸ਼ ਲਾ ਰਿਹਾ ਸੀ ਕਿ ਉਸ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦਾ ਯਤਨ ਕੀਤਾ। ਰੂਪਨਜੋਤ ਸਿੰਘ ਦਾ ਭਵਿੱਖ ਖਰਾਬ ਹੋਣ ਤੋਂ ਬਚਾਉਣ ਲਈ ਸਿੱਖ ਜਥੇਬੰਦੀਆਂ ਵੱਲੋਂ ਨਿਊ ਯਾਰਕ ਸ਼ਹਿਰ ਦੇ ਮੇਅਰ ਅਤੇ ਨਿਊ ਯਾਰਕ ਸੂਬੇ ਦੀ ਗਵਰਨਰ ਨੂੰ ਮਾਮਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ ਗਈ ਹੈ। ਅਮਰੀਕਾ ਵਿਚ ਇਹ ਘਟਨਾ ਅਜਿਹੇ ਸਮੇਂ ਸਾਹਮਣੇ ਆਈ ਹੈ ਜਦੋਂ ਕੈਨੇਡਾ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਿਛਲੇ ਦੋ ਹਫ਼ਤਿਆਂ ਦੌਰਾਨ ਇਕੱਲੇ ਉਨਟਾਰੀਓ ਸੂਬੇ ਵਿਚ ਤਿੰਨ ਸਿੱਖਾਂ &rsquoਤੇ ਹਮਲਾ ਹੋਣ ਦੀ ਰਿਪੋਰਟ ਹੈ। ਪਹਿਲਾ ਮਾਮਲਾ ਟੋਰਾਂਟੋ ਦੇ ਸਕਾਰਬ੍ਰੋਅ ਇਲਾਕੇ ਵਿਚ ਸਾਹਮਣੇ ਆਇਆ ਜਿਥੇ ਰੁਪਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ ਜਦੋਂ ਉਹ ਗੁਰਦਵਾਰਾ ਸਾਹਿਬ ਤੋਂ ਘਰ ਪਰਤ ਰਿਹਾ ਸੀ। ਦੂਜਾ ਮਾਮਲਾ ਪੀਟਰਬ੍ਰੋਅ ਵਿਖੇ ਸਾਹਮਣੇ ਆਇਆ ਜਿਥੇ ਸਿੱਖ ਨੌਜਵਾਨ ਦੀ ਪੱਗ ਢਾਹੁਣ ਮਗਰੋਂ ਸਿਰ &rsquoਤੇ ਸੋਡਾ ਕੈਨ ਨਾਲ ਵਾਰ ਕੀਤੇ ਗਏ।