image caption:

ਸੁਖਬੀਰ ਦੀ ਅਣਗਹਿਲੀ ਕਾਰਨ ਅਕਾਲੀ ਦਲ ਕਮਜ਼ੋਰ ਹੋਇਆ: ਢੀਂਡਸਾ

 ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਰਹੂਮ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਮਾਗਮ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਅਗਵਾਈ ਹੇਠ ਅੱਜ ਇੱਥੇ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿੱਚ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਸੁਧਾਰ ਲਹਿਰ ਦੇ ਆਗੂ ਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਪੰਥਕ ਤੇ ਸਿੱਖ ਸਿਧਾਤਾਂ &rsquoਤੇ ਅਮਲ ਕਰਨ ਵਾਲੇ ਆਗੂ ਸਨ। ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਕਾਲੀ ਅਸੂਲਾਂ, ਸਿੱਖ ਸਿਧਾਤਾਂ ਤੇ ਰਵਾਇਤਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾਅ ਸਕੇ। ਉਨ੍ਹਾਂ ਦੀ ਅਣਗਹਿਲੀ ਕਾਰਨ ਅਕਾਲੀ ਦਲ ਦਿਨੋਂ-ਦਿਨ ਕਮਜ਼ੋਰ ਹੁੰਦਾ ਗਿਆ। ਪੰਜਾਬ ਦੇ ਅਕਾਲੀ ਸੋਚ ਵਾਲੇ ਲੋਕ ਅੱਜ ਵੀ ਪੰਥ ਤੇ ਪੰਜਾਬ ਦੀ ਸ਼ਾਨ ਲਈ ਸੇਵਾ ਕਰਨ ਦੇ ਇੱਛੁਕ ਹਨ।