ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਦਾਅਵਾ, 2029 ‘ਚ ਵੀ ਬਣੇਗੀ ਭਾਜਪਾ ਦੀ ਸਰਕਾਰ
 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਸੇਵਾ ਦਾ ਉਦਘਾਟਨ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਪ੍ਰਾਜੈਕਟ ਨਾਲ ਇੱਕ ਲੱਖ ਲੋਕਾਂ ਨੂੰ 24 ਘੰਟੇ ਪਾਣੀ ਮਿਲੇਗਾ । ਇਸ &lsquoਤੇ 75 ਕਰੋੜ ਰੁਪਏ ਖਰਚ ਕੀਤੇ ਗਏ ਹਨ। 22 ਕਿਲੋਮੀਟਰ ਲੰਬੀ ਨਵੀਂ ਪਾਈਪਲਾਈਨ ਵਿਛਾਈ ਗਈ ਹੈ।
ਅਮਿਤ ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਹੁਣ ਮਿਨਰਲ ਵਾਟਰ ਖਰੀਦਣ ਦੀ ਲੋੜ ਨਹੀਂ ਪਵੇਗੀ। ਇੱਥੋਂ ਦੇ ਲੋਕਾਂ ਨੂੰ ਹੁਣ 24 ਘੰਟੇ ਪਾਣੀ ਮਿਲੇਗਾ। ਪਹਿਲਾਂ ਔਰਤਾਂ ਨੂੰ ਪਾਣੀ ਭਰਨ ਲਈ ਅਲਾਰਮ ਲਾਉਣਾ ਪੈਂਦਾ ਸੀ। ਹੁਣ ਇਸ ਦੀ ਲੋੜ ਨਹੀਂ ਪਵੇਗੀ। ਨਾਲ ਹੀ ਪਾਣੀ ਦੀ ਸਪਲਾਈ ਲਈ ਟੈਂਕਰ ਮੰਗਵਾਉਣ ਦੀ ਲੋੜ ਨਹੀਂ ਪਵੇਗੀ।