image caption:

ਪੰਜਾਬ ਦੇ ਹਾਕੀ ਖਿਡਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ : ਪੈਰਿਸ ਓਲੰਪਿਕ ਵਿੱਚ ਭਾਰਤੀ ਟੀਮ ਵੱਲੋਂ ਜਿੱਤ ਹਾਸਲ ਕਰਨ ਤੋਂ ਬਾਅਦ ਅੱਜ ਭਾਰਤੀ ਟੀਮ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ &rsquoਤੇ ਪੁੱਜੀ, ਜਿੱਥੇ ਉਹਨਾਂ ਦਾ ਕੈਬਨਿਟ ਮੰਤਰੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਸ ਤੋਂ ਬਾਅਦ ਭਾਰਤੀ ਹਾਕੀ ਟੀਮ ਗੁਰੂਘਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਲਈ ਰਵਾਨਾ ਹੋਈ। ਸਾਰੀ ਟੀਮ ਵੱਲੋਂ ਜਿੱਥੇ ਗੁਰੂ ਘਰ ਵਿੱਚ ਮੱਥਾ ਟੇਕਿਆ ਗਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕਰਵਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ, ਉੱਥੇ ਹੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਵੱਲੋਂ ਸਾਰੀ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਾਕੀ ਟੀਮ ਦੇ ਖਿਡਾਰੀ ਗੁਰਜੰਟ ਸਿੰਘ ਤੇ ਹਰਮਨ ਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੀ ਵਾਰ ਵੀ ਅਸੀਂ ਅੰਮ੍ਰਿਤਸਰ ਪੁੱਜਣ ਤੋਂ ਬਾਅਦ ਆਪਣੇ ਘਰਾਂ ਨੂੰ ਜਾਣ ਤੋਂ ਪਹਿਲੋਂ ਗੁਰੂ ਘਰ ਵਿੱਚ ਮੱਥਾ ਟੇਕ ਕੇ ਗਏ ਸੀ। ਇਸ ਵਾਰ ਵੀ ਅਸੀਂ ਪਹਿਲਾਂ ਹੀ ਸੋਚਿਆ ਸੀ ਕਿ ਜਦੋਂ ਆਪਣੇ ਅੰਮ੍ਰਿਤਸਰ ਪੁੱਜਾਂਗੇ ਤਾਂ ਉਸ ਤੋਂ ਬਾਅਦ ਗੁਰੂ ਘਰ ਮੱਥਾ ਟੇਕ ਕੇ ਹੀ ਆਪਣੇ ਘਰਾਂ ਨੂੰ ਜਾਵਾਂਗੇ। ਉਹਨਾਂ ਕਿਹਾ ਕਿ ਅੱਜ ਅਸੀਂ ਗੁਰੂ ਘਰ ਪਹੁੰਚ ਕੇ ਜਿੱਥੇ ਮੱਥਾ ਟੇਕਿਆ ਹੈ ਤੇ ਉੱਥੇ ਵਾਹਿਗੁਰੂ ਦਾ ਸ਼ੁਕਰਾਨਾ ਤਾਂ ਕੀਤਾ ਹੈ ਕਿ ਅਸੀਂ ਇਸ ਵਾਰ ਵੀ ਕਾਂਸੀ ਦਾ ਮੈਡਲ ਲੈ ਕੇ ਜਿੱਤ ਹਾਸਲ ਕੀਤੀ ਹੈ। ਉਹਨਾਂ ਕਿਹਾ ਕਿ ਹਾਕੀ ਨੂੰ ਸਾਰੀ ਦੁਨੀਆਂ ਵਿੱਚ ਹੀ ਬਹੁਤ ਪਿਆਰ ਸਤਿਕਾਰ ਮਿਲ ਰਿਹਾ।