image caption:

ਸ਼ਨੀਵਾਰ 17 ਅਗਸਤ 2024 ਅੱਜ ਦੀਆਂ ਮੁੱਖ ਖਬਰਾਂ

 ਰਵਨੀਤ ਬਿੱਟੂ ਨੂੰ ਰਾਜਸਥਾਨ ਤੋਂ ਰਾਜਸਭਾ ਭੇਜ ਸਕਦੀ ਹੈ ਬੀਜੇਪੀ: ਸੂਤਰ
ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਜਪਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜਣ ਦੀ ਤਿਆਰੀ &lsquoਚ ਹੈ। ਸੂਤਰਾਂ ਮੁਤਾਬਿਕ ਬੀਜੇਪੀ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਰਾਜਸਭਾ ਭੇਜ ਸਕਦੀ ਹੈ।

ਕਾਂਗਰਸ ਤੋਂ ਭਾਜਪਾ &lsquoਚ ਆਏ ਰਵਨੀਤ ਸਿੰਘ ਬਿੱਟੂ ਨੇ ਇਸ ਵਾਰ ਪੰਜਾਬ ਦੀ ਲੁਧਿਆਣਾ ਸੀਟ ਤੋਂ ਭਾਜਪਾ ਦੀ ਟਿਕਟ &lsquoਤੇ ਚੋਣ ਲੜੀ ਸੀ ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿਗ ਨੇ ਲੁਧਿਆਣਾ ਸੀਟ ਤੋਂ ਚੋਣ ਜਿੱਤੀ ਹੈ। ਇਸ ਦੇ ਬਾਵਜੂਦ ਵੀ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। ਰਵਨੀਤ ਬਿੱਟੂ ਪੰਜਾਬ ਦੇ ਇਕਲੌਤੇ ਅਜਿਹੇ ਨੇਤਾ ਹਨ ਜਿਨ੍ਹਾਂ ਨੂੰ ਮੋਦੀ ਸਰਕਾਰ ਦੀ 3.0 ਸਰਕਾਰ ਵਿਚ ਮੰਤਰੀ ਦਾ ਅਹੁਦਾ ਮਿਲਿਆ ਹੈ।

ਜੰਮੂ-ਕਸ਼ਮੀਰ ਸਣੇ ਹਰਿਆਣਾ &lsquoਚ ਵਿਧਾਨ ਸਭਾ ਚੋਣਾਂ ਦਾ ਐਲਾਨ
ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ। ਜੰਮੂ-ਕਸ਼ਮੀਰ &lsquoਚ ਤਿੰਨ ਗੇੜਾਂ &lsquoਚ ਵੋਟਿੰਗ ਹੋਵੇਗੀ, ਜਦਕਿ ਹਰਿਆਣਾ &lsquoਚ ਇਕ ਹੀ ਗੇੜ &lsquoਚ ਵੋਟਿੰਗ ਹੋਵੇਗੀ। ਦੋਵਾਂ ਦੇ ਚੋਣ ਨਤੀਜੇ 4 ਅਕਤੂਬਰ ਨੂੰ ਨਾਲੋ-ਨਾਲ ਐਲਾਨੇ ਜਾਣਗੇ। ਪਹਿਲੇ ਗੇੜ ਲਈ ਨੋਟੀਫਿਕੇਸ਼ਨ 20 ਨੂੰ ਹੋਵੇਗਾ ਅਤੇ ਵੋਟਿੰਗ 18 ਸਤੰਬਰ ਨੂੰ ਹੋਵੇਗੀ। ਦੂਜੇ ਗੇੜ ਦੀ ਵੋਟਿੰਗ 25 ਸਤੰਬਰ ਨੂੰ ਅਤੇ ਤੀਜੇ ਗੇੜ ਦੀ ਵੋਟਿੰਗ 1 ਅਕਤੂਬਰ ਨੂੰ ਹੋਵੇਗੀ।

ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਕਸ਼ਮੀਰ ਦੇ ਨੌਜਵਾਨਾਂ ਵਿੱਚ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਅਸੀਂ 20 ਅਗਸਤ ਨੂੰ ਜੰਮੂ-ਕਸ਼ਮੀਰ ਵਿੱਚ ਵੋਟਰ ਸੂਚੀ ਜਾਰੀ ਕਰਾਂਗੇ। ਉਥੋਂ ਦੇ ਲੋਕ ਤਸਵੀਰ ਬਦਲਦੇ ਦੇਖਣਾ ਚਾਹੁੰਦੇ ਹਨ। ਜੰਮੂ-ਕਸ਼ਮੀਰ ਵਿੱਚ 11,838 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਅਸੀਂ ਮੌਸਮ ਦੇ ਕੁਝ ਸੁਧਰਨ ਦਾ ਇੰਤਜ਼ਾਰ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ 20 ਲੱਖ ਨੌਜਵਾਨ ਵੋਟ ਪਾਉਣ ਲਈ ਤਿਆਰ ਹਨ। ਅਸੀਂ 2024 ਦੀਆਂ ਆਮ ਚੋਣਾਂ ਵਿੱਚ ਕਸ਼ਮੀਰ ਵਿੱਚ ਚੋਣਤਮਕ ਲੋਕਤੰਤਰ ਦੀ ਨੀਂਹ ਰੱਖੀ ਸੀ। ਹੁਣ ਇਸ &lsquoਤੇ ਇਮਾਰਤ ਤਿਆਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਾਰੇ ਉਮੀਦਵਾਰਾਂ ਨੂੰ ਬਰਾਬਰ ਸੁਰੱਖਿਆ ਦਿੱਤੀ ਜਾਵੇਗੀ।


ਮੁੰਬਈ 'ਚ ਸਿੱਖ ਟਿਕਟ ਚੈਕਰ 'ਤੇ ਹਮਲਾ
ਮੁੰਬਈ ਤੋਂ ਇਕ ਖੌਫ਼ਨਾਕ ਖਬਰ ਸਾਹਮਣੇ ਆਈ ਹੈ। ਇਕ ਸਿੱਖ ਅਧਿਕਾਰੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਮੁੰਬਈ ਦੇ ਚਰਚਗੇਟ ਤੋਂ ਵਿਰਾਰ ਜਾ ਰਹੀ ਫਾਸਟ ਏਅਰ ਕੰਡੀਸ਼ਨਡ (ਏਸੀ) ਲੋਕਲ ਟਰੇਨ ਵਿੱਚ ਇੱਕ ਯਾਤਰੀ ਨੇ ਮੁੱਖ ਟਿਕਟ ਇੰਸਪੈਕਟਰ ਨਾਲ ਝਗੜਾ ਕੀਤਾ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਜਦੋਂ ਚੀਫ਼ ਟਿਕਟ ਇੰਸਪੈਕਟਰ ਜਸਬੀਰ ਸਿੰਘ ਟਿਕਟਾਂ ਦੀ ਜਾਂਚ ਕਰ ਰਹੇ ਸਨ। ਉਨ੍ਹਾਂ ਦੇਖਿਆ ਕਿ ਏਸੀ ਲੋਕਲ ਟਰੇਨ ਵਿੱਚ ਤਿੰਨ ਯਾਤਰੀ ਫਸਟ ਕਲਾਸ ਦੀਆਂ ਟਿਕਟਾਂ ਲੈ ਕੇ ਸਫ਼ਰ ਕਰ ਰਹੇ ਸਨ।

ਅਸਮਾਨ 'ਚ ਸਟੰਟ ਕਰ ਰਿਹਾ ਸੀ ਜਹਾਜ਼, ਸਮੁੰਦਰ 'ਚ ਡਿੱਗਿਆ, ਹੋਇਆ ਕਰੈਸ਼ 
ਅਸਮਾਨ 'ਚ ਐਕਰੋਬੈਟਿਕਸ ਕਰਦੇ ਹੋਏ ਇਕ ਜਹਾਜ਼ ਕਰੈਸ਼ ਹੋ ਗਿਆ। ਫਰਾਂਸ ਦੇ ਦੱਖਣ-ਪੂਰਬੀ ਹਿੱਸੇ ਵਿੱਚ ਇੱਕ ਐਰੋਬੈਟਿਕ ਜਹਾਜ਼ ਸਮੁੰਦਰ ਦੇ ਉੱਪਰ ਕਰੈਸ਼ ਹੋ ਗਿਆ। ਜਹਾਜ਼ ਕਰੈਸ਼ ਹੋਣ ਤੋਂ ਬਾਅਦ ਪਾਇਲਟ ਅੰਦਰ ਹੀ ਫਸ ਗਿਆ। ਇਸ ਹਾਦਸੇ ਵਿੱਚ ਪਾਇਲਟ ਦੀ ਵੀ ਮੌਤ ਹੋ ਗਈ ਹੈ। ਫਰਾਂਸੀਸੀ ਹਵਾਈ ਸੈਨਾ ਦੇ ਬੁਲਾਰੇ ਨੇ ਦੱਸਿਆ ਕਿ ਫੂਗਾ ਮੈਜਿਸਟਰ ਜਹਾਜ਼ ਫਰਾਂਸੀਸੀ ਹਵਾਈ ਸੈਨਾ ਦੀ ਐਕਰੋਬੈਟਿਕ ਫਲਾਇੰਗ ਟੀਮ ਨਾਲ ਉਡਾਣ ਭਰ ਰਿਹਾ ਸੀ। ਇਸ ਦੌਰਾਨ ਜਹਾਜ਼ ਕਰੈਸ਼ ਹੋ ਗਿਆ।

ਫੂਗਾ ਮੈਜਿਸਟਰ ਜਹਾਜ਼ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਬਣਾਇਆ ਗਿਆ ਸੀ। ਇਹ ਫਰਾਂਸੀਸੀ ਹਵਾਈ ਸੈਨਾ ਵਿੱਚ ਸਿਖਲਾਈ ਲਈ ਵਰਤਿਆ ਜਾਂਦਾ ਹੈ। ਜਹਾਜ਼ ਵਿੱਚ ਕੋਈ ਇਜੈਕਸ਼ਨ ਸੀਟ ਨਹੀਂ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਹਾਜ਼ ਹਾਦਸੇ ਦੇ ਕੁਝ ਸਮੇਂ ਬਾਅਦ ਹੀ 65 ਸਾਲਾ ਪਾਇਲਟ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਏਅਰ ਫੋਰਸ ਸ਼ੋਅ ਵੀ ਰੱਦ ਕਰ ਦਿੱਤਾ ਗਿਆ ਹੈ।

 

ਸੀਐਮ ਭਗਵੰਤ ਮਾਨ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ

ਬਰਨਾਲਾ : ਬਰਨਾਲਾ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਔਰਤਾਂ ਲਈ ਵੱਡੇ ਤੋਹਫ਼ੇ ਦਾ ਐਲਾਨ ਕੀਤਾ ਗਿਆ। ਉਨ੍ਹਾਂ ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਔਰਤਾਂ ਨੂੰ ਵੱਡੀ ਸੌਗਾਤ ਦਿੰਦਿਆਂ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ। ਸੀਐਮ ਮਾਨ ਨੇ ਆਖਿਆ ਕਿ ਸਰਕਾਰ ਨੇ ਇਸ ਸਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਅਸਾਮੀਆਂ &rsquoਤੇ ਭਰਤੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਆਖਿਆ ਕਿ ਸੂਬਾ ਸਰਕਾਰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ &rsquoਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।

 

ਡਾਕਟਰਾਂ ਦੀ ਸੁਰੱਖਿਆ ਲਈ ਕਮੇਟੀ ਬਣੇਗੀ : ਕੇਂਦਰ ਸਰਕਾਰ

ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ 17 ਅਗਸਤ ਨੂੰ ਸਵੇਰੇ 6 ਵਜੇ ਤੋਂ 24 ਘੰਟਿਆਂ ਲਈ ਗੈਰ-ਐਮਰਜੈਂਸੀ ਮੈਡੀਕਲ ਸੇਵਾਵਾਂ ਵਾਪਸ ਲੈਣ ਦਾ ਐਲਾਨ ਕੀਤਾ ਹੈ। ਕੋਲਕਾਤਾ ਵਿੱਚ ਇੱਕ ਡਾਕਟਰ ਦੀ ਬਲਾਤਕਾਰ ਅਤੇ ਹੱਤਿਆ ਨੂੰ ਲੈ ਕੇ ਪੂਰੇ ਦੇਸ਼ ਵਿੱਚ ਗੁੱਸੇ ਦਾ ਮਾਹੌਲ ਹੈ। ਦਰਅਸਲ ਡਾਕਟਰਾਂ ਦੀ ਮੁੱਖ ਮੰਗ ਹੈ ਕਿ ਡਾਕਟਰਾਂ ਦੀ ਸੁਰੱਖਿਆ ਦਾ ਪੱਕਾ ਇੰਤਜਾਮ ਕੀਤਾ ਜਾਵੇ। ਇਸ ਉਤੇ ਕੇਂਦਰ ਸਰਕਾਰ ਨੇ ਕਿਹਾ ਕਿ ਉਹ ਇਸ ਲਈ ਕਮੇਟੀ ਬਣਾ ਰਹੀ ਹੈ ਅਤੇ ਡਾਕਟਰ ਆਪਣੀ ਹੜਤਾਲ ਖ਼ਤਮ ਕਰ ਕੇ ਕੰਮ ਉਤੇ ਪਰਤ ਆਉਣ।

 

ਕੈਨੇਡਾ ਵਿਚ ਸਿੱਖ ਨੌਜਵਾਨ ਨੂੰ ਹੋਵੇਗੀ ਸਜ਼ਾ

ਬਰੈਂਪਟਨ : ਕੈਨੇਡਾ ਵਿਚ ਸਿੱਖ ਨੌਜਵਾਨ ਨੂੰ ਜਾਨਲੇਵਾ ਸੜਕ ਹਾਦਸੇ ਦਾ ਦੋਸ਼ੀ ਕਰਾਰ ਦਿਤਾ ਗਿਆ ਹੈ ਅਤੇ ਸਜ਼ਾ ਦਾ ਐਲਾਨ ਅਕਤੂਬਰ ਵਿਚ ਕੀਤਾ ਜਾਵੇਗਾ। ਅਦਾਲਤੀ ਦਸਤਾਵੇਜ਼ਾਂ ਮੁਤਾਬਕ 11 ਸਤੰਬਰ 2021 ਨੂੰ ਵਾਪਰੇ ਹਾਦਸੇ ਦੌਰਾਨ ਏਕਮਜੋਤ ਸਿੰਘ ਸੰਧੂ ਆਪਣੀ ਗੱਡੀ ਵਿਚ 120 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਜਾ ਰਿਹਾ ਸੀ ਜਦੋਂ ਬਰੈਂਪਟਨ ਵਿਖੇ ਇਕ ਟੈਕਸੀ ਨੂੰ ਟੱਕਰ ਮਾਰ ਦਿਤੀ ਅਤੇ ਟੈਕਸੀ ਡਰਾਈਵਰ ਦੀ ਮੌਤ ਹੋ ਗਈ। ਹਾਦਸੇ ਵੇਲੇ ਏਕਮਜੋਤ ਸੰਧੂ ਦੀ ਫੌਕਸਵੈਗਨ ਜੈਟਾ ਕਾਰ ਵਿਚ ਜਸਨੀਤ ਬਡਵਾਲ ਵੀ ਮੌਜੂਦ ਸੀ ਜਿਸ ਦੀ ਗਵਾਹੀ &rsquoਤੇ ਏਕਮਜੋਤ ਸੰਧੂ ਨੂੰ ਦੋਸ਼ੀ ਕਰਾਰ ਦਿਤਾ ਗਿਆ ਹੈ। ਦੂਜੇ ਪਾਸੇ ਏਕਮਜੋਤ ਸੰਧੂ ਨੇ ਦੋਸ਼ ਕਬੂਲ ਕਰਨ ਤੋਂ ਨਾਂਹ ਕਰ ਦਿਤੀ।

 

ਸਿੱਖਾਂ ਦੇ ਧਾਰਮਿਕ ਮਾਮਲਿਆਂ &rsquoਚ ਦਖ਼ਲ ਦੇ ਰਿਹੈ ਕੇਂਦਰ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੋਆ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਅਤੇ ਸ਼ਹੀਦ ਭੁਪਿੰਦਰ ਸਿੰਘ ਈਸੜੂ ਨੂੰ ਸ਼ਰਧਾਂਜਲੀਆਂ ਭੇਟ ਕਰਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਬੱਚਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਗਰੂਕ ਕਰਦੀਆਂ ਹਨ, ਉਹ ਹਮੇਸ਼ਾ ਚੜ੍ਹਦੀਕਲਾ ਵਿੱਚ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ 95 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਦੇਸ਼ ਦੀ ਆਜ਼ਾਦੀ ਸਮੇਂ 121 ਦੇਸ਼ ਭਗਤਾਂ ਨੂੰ ਫਾਂਸੀ ਦਿੱਤੀ ਗਈ ਜਿਨ੍ਹਾਂ ਵਿੱਚੋਂ 93 ਸਿੱਖ ਸਨ ਅਤੇ 2646 ਦੇਸ਼ ਵਾਸੀਆਂ ਨੂੰ ਕਾਲੇ ਪਾਣੀ ਤੇ ਉਮਰ ਕੈਦ ਦੀ ਸਜ਼ਾ ਭੁਗਤਣੀ ਪਈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀਆਂ ਸਰਕਾਰਾਂ ਨੇ ਪੰਜਾਬ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਪੰਜਾਬੀ ਬੋਲਦੇ ਇਲਾਕੇ ਤੇ ਪੰਜਾਬ ਦੇ ਪਾਣੀਆਂ &rsquoਤੇ ਡਾਕਾ ਮਾਰਿਆ ਜਾ ਰਿਹਾ ਹੈ। ਹਾਲੇ ਤੱਕ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਨਹੀਂ ਮਿਲਿਆ। ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਵੱਲੋਂ ਸਿੱਖ ਮਾਮਲਿਆਂ ਵਿੱਚ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ।

 

ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ 20 ਡੱਬੇ ਕਾਨਪੁਰ ਨੇੜੇ ਲੀਹੋਂ ਲੱਥੇ, ਜਾਨੀ ਨੁਕਸਾਨ ਤੋਂ ਬਚਾਅ

ਵਾਰਾਨਸੀ ਤੋਂ ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ ਘੱਟੋ-ਘੱਟ 20 ਡੱਬੇ ਦੇਰ ਰਾਤ ਕਾਨਪੁਰ ਦੇ ਗੋਵਿੰਦਪੁਰੀ ਸਟੇਸ਼ਨ ਨੇੜੇ ਪਟੜੀ ਤੋਂ ਉਤਰ ਗਏ। ਹਾਲਾਂਕਿ ਫਿਲਹਾਲ ਇਸ ਹਾਦਸੇ &lsquoਚ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਹ ਹਾਦਸਾ ਦੇਰ ਰਾਤ ਕਰੀਬ 2.30 ਵਜੇ ਹੋਇਆ। ਇਹ ਡੱਬੇ ਕਾਨਪੁਰ ਅਤੇ ਭੀਮਸੇਨ ਰੇਲਵੇ ਸਟੇਸ਼ਨ ਦੇ ਵਿਚਕਾਰ ਪਟੜੀ ਤੋਂ ਉਤਰੇ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਡਰਾਈਵਰ ਨੇ ਦੱਸਿਆ ਕਿ ਵੱਡਾ ਪੱਥਰ ਰੇਲ ਗੱਡੀ ਦੇ ਇੰਜਣ ਨਾਲ ਟਕਰਾਅ ਗਿਆ, ਜਿਸ ਕਾਰਨ ਇਸ ਦੇ ਅਗਲੇ ਹਿੱਸੇ ਵਿਚ ਪਸ਼ੂਆਂ ਤੋਂ ਬਚਾਅ ਲਈ ਲਗਾਇਆ ਗਿਆ &lsquoਕੈਟਲ ਗਾਰਡ&rsquo ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਅਤੇ ਮੁੜ ਗਿਆ। ਇੰਟੈਲੀਜੈਂਸ ਬਿਊਰੋ ਅਤੇ ਉੱਤਰ ਪ੍ਰਦੇਸ਼ ਪੁਲੀਸ ਇਸ ਘਟਨਾ ਵਿੱਚ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰਾਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਹੈ, ਕਿਉਂਕਿ ਪਹਿਲੀ ਨਜ਼ਰ ਵਿੱਚ ਇੰਝ ਜਾਪਦਾ ਹੈ ਕਿ ਇੰਜਣ ਟਰੈਕ &lsquoਤੇ ਰੱਖੀ ਕਿਸੇ ਵਸਤੂ ਨਾਲ ਟਕਰਾਅ ਗਿਆ ਸੀ।

 

ਪੈਰਿਸ ਤੋਂ ਪਰਤਣ &rsquoਤੇ ਵਿਨੇਸ਼ ਫੋਗਾਟ ਦਾ ਸ਼ਾਨਦਾਰ ਸੁਆਗਤ

ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ, ਜੋ ਪੈਰਿਸ ਓਲੰਪਿਕ ਵਿੱਚ ਮਹਿਲਾਵਾਂ ਦੇ 50 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਵਿੱਚ ਪਹੁੰਚਣ ਦੇ ਬਾਵਜੂਦ ਭਾਰ ਜ਼ਿਆਦਾ ਹੋਣ ਕਾਰਨ ਤਮਗਾ ਨਹੀਂ ਜਿੱਤ ਸਕੀ, ਦਾ ਅੱਜ ਇਥੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ &rsquoਤੇ ਪਹੁੰਚਣ &rsquoਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਵਿਨੇਸ਼ ਦੀ ਆਮਦ &rsquoਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪੈਰਿਸ ਓਲੰਪਿਕ &lsquoਚ ਫਾਈਨਲ ਤੋਂ ਪਹਿਲਾਂ ਕੀਤੇ ਵਜ਼ਨ &lsquoਚ ਉਸ ਦਾ ਵਜ਼ਨ 100 ਗ੍ਰਾਮ ਜ਼ਿਆਦਾ ਨਿਕਲਿਆ ਸੀ, ਜਿਸ ਕਾਰਨ ਉਸ ਨੂੰ ਅਯੋਗ ਕਰਾਰ ਦਿੱਤਾ ਗਿਆ। ਵਿਨੇਸ਼ ਨੇ ਖੇਡ ਆਰਬਿਟਰੇਸ਼ਨ ਨੂੰ ਸਾਂਝੇ ਚਾਂਦੀ ਦਾ ਤਮਗਾ ਦਿਵਾਉਣ ਦੀ ਅਪੀਲ ਕੀਤੀ ਸੀ, ਜਿਸ ਕਾਰਨ ਉਹ ਪੈਰਿਸ &lsquoਚ ਹੀ ਰੁਕੀ ਸੀ। ਖੇਡ ਅਦਾਲਤ ਨੇ ਉਸ ਦੀ ਅਪੀਲ ਰੱਦ ਕਰ ਦਿੱਤੀ ਸੀ। ਲੰਡਨ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਨਿਸ਼ਾਨੇਬਾਜ਼ ਅਤੇ ਪੈਰਿਸ ਓਲੰਪਿਕ &lsquoਚ ਭਾਰਤੀ ਦਲ ਦੇ ਨੇਤਾ ਗਗਨ ਨਾਰੰਗ ਨੇ ਵਿਨੇਸ਼ ਨੂੰ ਚੈਂਪੀਅਨ ਕਿਹਾ। ਦੋਵੇਂ ਇੱਕੋ ਜਹਾਜ਼ ਰਾਹੀਂ ਦਿੱਲੀ ਪੁੱਜੇ ਸਨ। ਵਿਨੇਸ਼ ਦਾ ਸੁਆਗਤ ਕਰਨ ਵਾਲਿਆਂ ਵਿੱਚ ਬਜਰੰਗ ਪੁਨੀਆ, ਸਾਕਸ਼ੀ ਮਲਿਕ ਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ। ਸਾਰਿਆਂ ਨੇ ਉਸ ਦਾ ਜੇਤੂ ਭਲਵਾਨ ਵਾਂਗ ਸੁਆਗਤ ਕੀਤਾ।