ਬੁੱਧਵਾਰ 21 ਅਗਸਤ 2024 - ਅੱਜ ਦੀਆਂ ਮੁੱਖ ਖਬਰਾਂ
 ਬਿੱਟੂ ਨੇ ਰਾਜ ਸਭਾ ਜ਼ਿਮਨੀ ਚੋਣ ਲਈ ਰਾਜਸਥਾਨ ਤੋਂ ਭਾਜਪਾ ਉਮੀਦਵਾਰ ਵਜੋਂ ਕਾਗਜ਼ ਭਰੇ
ਰਾਜਸਥਾਨ ਤੋਂ ਭਾਜਪਾ ਦੇ ਰਾਜ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜੈਪੁਰ ਵਿਚ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ, ਉਪ ਮੁੱਖ ਮੰਤਰੀ ਦੀਆ ਕੁਮਾਰੀ ਅਤੇ ਪ੍ਰੇਮ ਚੰਦ ਬੈਰਵਾ ਅਤੇ ਰਾਜ ਮੰਤਰੀ ਜੋਗਾਰਾਮ ਪਟੇਲ ਵੀ ਉਨ੍ਹਾਂ ਦੇ ਨਾਲ ਸਨ।
ਭਾਰਤ ਬੰਦ ਦੇ ਸੱਦੇ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ &rsquoਚ ਮੱਠਾ ਹੁੰਗਾਰਾ
ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਐੱਸਟੀ) ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਵਿਰੋਧ ਕਰਨ ਲਈ ਅੱਜ ਭਾਰਤ ਬੰਦ ਨੂੰ ਪੰਜਾਬ ਅਤੇ ਹਰਿਆਣਾ ਭਰ ਵਿੱਚ ਬਹੁਤਾ ਹੁੰਗਾਰਾ ਨਹੀਂ ਮਿਲਿਆ। ਪੰਜਾਬ ਵਿੱਚ ਕੁਝ ਥਾਵਾਂ &rsquoਤੇ ਜਨਜੀਵਨ ਵਿੱਚ ਵਿਘਨ ਪਿਆ। ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਵੀ ਸਥਿਤੀ ਲਗਪਗ ਆਮ ਵਾਂਗ ਰਹੀ। ਬੈਂਕਿੰਗ ਸੇਵਾਵਾਂ ਅਤੇ ਵਿਦਿਅਕ ਸੰਸਥਾਵਾਂ ਅਤੇ ਵਪਾਰਕ ਅਦਾਰਿਆਂ ਦਾ ਸੰਚਾਲਨ ਆਮ ਸੀ। ਪੰਜਾਬ ਦੇ ਅਨੁਸੂਚਿਤ ਜਾਤੀ ਦੇ ਪ੍ਰਭਾਵ ਵਾਲੇ ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਭਾਰੀ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਪੰਜਾਬ ਅਤੇ ਹਰਿਆਣਾ ਵਿੱਚ ਆਵਾਜਾਈ ਆਮ ਵਾਂਗ ਚੱਲ ਰਹੀ ਹੈ ਅਤੇ ਰਾਸ਼ਟਰੀ ਰਾਜ ਮਾਰਗਾਂ ਅਤੇ ਰੇਲ ਪਟੜੀਆਂ &lsquoਤੇ ਸਿਆਸੀ ਪਾਰਟੀਆਂ ਦੇ ਕਾਰਕੁਨਾਂ ਦੇ ਬੈਠਣ ਦੀ ਕੋਈ ਰਿਪੋਰਟ ਨਹੀਂ ਹੈ। ਇਨ੍ਹਾਂ ਦੋਵਾਂ ਰਾਜਾਂ ਵਿੱਚ ਕਿਤੇ ਵੀ ਕਿਸੇ ਅਣਸੁਖਾਵੀਂ ਘਟਨਾ ਦੀ ਕੋਈ ਰਿਪੋਰਟ ਨਹੀਂ ਹੈ। ਐਮਰਜੰਸੀ ਮੈਡੀਕਲ ਸੇਵਾਵਾਂ ਨੂੰ ਨਾਕਾਬੰਦੀ ਤੋਂ ਛੋਟ ਦਿੱਤੀ ਗਈ ਸੀ। &lsquoਖੱਬੀਆਂ ਪਾਰਟੀਆਂ, ਝਾਰਖੰਡ ਮੁਕਤੀ ਮੋਰਚਾ, ਕਾਂਗਰਸ, ਰਾਸ਼ਟਰੀ ਜਨਤਾ ਦਲ ਅਤੇ ਬਹੁਜਨ ਸਮਾਜਵਾਦੀ ਪਾਰਟੀ (ਬਸਪਾ) ਨੇ ਦੇਸ਼ ਵਿਆਪੀ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੀ ਸੰਤ ਲੌਂਗੋਵਾਲ ਨੂੰ ਸੱਚੀ ਸ਼ਰਧਾਂਜਲੀ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੌਂਗੋਵਾਲ ਵਿੱਚ ਸ਼ਹੀਦੀ ਕਾਨਫਰੰਸ ਦੌਰਾਨ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸੰਤ ਲੌਂਗੋਵਾਲ ਨੇ ਪੰਜਾਬ ਦੀ ਆਵਾਜ਼ ਚੁੱਕੀ ਜਿਸ ਕਾਰਨ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ &lsquoਆਪ&rsquo ਨੇ ਸੰਤ ਲੌਂਗੋਵਾਲ ਦੇ ਸਿਧਾਂਤ ਨਾਲ ਧੋਖਾ ਕੀਤਾ ਹੈ ਕਿਉਂਕਿ ਦੋਵੇਂ ਪਾਰਟੀਆਂ ਨੇ ਪੰਜਾਬ ਦੇ ਦਰਿਆਈ ਪਾਣੀਆਂ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਪੰਜਾਬ ਨੂੰ ਦੇਣ ਆਦਿ ਮੁੱਦਿਆਂ ਨਾਲ ਵਿਸਾਰ ਦਿੱਤਾ ਹੈ।
ਲੌਂਗੋਵਾਲ &rsquoਚ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਵਿਚ ਸ਼ਹੀਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੋਂ ਬਗੈਰ ਕਿਸੇ ਵੀ ਪਾਰਟੀ ਨੇ ਪੰਜਾਬ ਦੇ ਮੁੱਦਿਆਂ ਨੂੰ ਨਹੀਂ ਉਠਾਇਆ ਪਰ ਅੱਜ ਦੁੱਖ ਹੁੰਦਾ ਹੈ ਕਿ ਆਪਣੀ ਕੌਮ ਨੂੰ ਕੀ ਹੋ ਗਿਆ ਜੋ ਇਹ ਪਛਾਣ ਨਹੀਂ ਕਰ ਰਹੀ ਕਿ ਆਪਣੇ ਕੌਣ ਹਨ ਅਤੇ ਪਰਾਏ ਕੌਣ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਅਤੇ ਏਜੰਸੀਆਂ ਅਕਾਲੀ ਦਲ ਨੂੰ ਕਮਜ਼ੋਰ ਕਰਨ &rsquoਤੇ ਲੱਗੀਆਂ ਹੋਈਆਂ ਹਨ। ਸਿੱਖ ਕੌਮ ਨੂੰ ਕਮਜ਼ੋਰ ਕਰਨ ਲਈ ਲਗਾਤਾਰ ਹਮਲੇ ਹੋ ਰਹੇ ਹਨ। ਅਕਾਲੀ ਦਲ ਦੇ ਕਮਜ਼ੋਰ ਹੋਣ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਟੁਕੜੇ ਕਰ ਦਿੱਤੇ ਗਏ, ਹਰਿਆਣਾ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾ ਦਿੱਤੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ &rsquoਤੇ ਆਰਐਸਐਸ ਤੇ ਭਾਜਪਾ ਦਾ ਕਬਜ਼ਾ ਹੋ ਗਿਆ।  
ਮੋਦੀ ਪੋਲੈਂਡ ਪੁੱਜੇ, ਯੂਕਰੇਨ ਦੇ ਦੌਰੇ ਮੌਕੇ ਜ਼ੇਲੈਂਸਕੀ ਨਾਲ ਕਰਨਗੇ ਗੱਲਬਾਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦੇਸ਼ਾਂ ਦੇ ਦੌਰੇ ਦੇ ਪਹਿਲੇ ਗੇੜ ਤਹਿਤ ਅੱਜ ਪੋਲੈਂਡ ਪੁੱਜ ਗਏ। ਇਸ ਤੋਂ ਬਾਅਦ ਉਹ ਯੂਕਰੇਨ ਜਾਣਗੇ। ਇਥੋਂ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਉਹ ਯੂਕਰੇਨ ਵਿੱਚ ਚੱਲ ਰਹੇ ਟਕਰਾਅ ਦੇ ਸ਼ਾਂਤੀਪੂਰਨ ਹੱਲ ਲਈ ਆਪਣੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਨ ਲਈ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨਾਲ ਪਹਿਲਾਂ ਕੀਤੀ ਗੱਲਬਾਤ ਨੂੰ ਅੱਗੇ ਵਧਾਉਣ ਦੇ ਮੌਕੇ ਦੀ ਉਡੀਕ ਕਰ ਰਹੇ ਹਨ। ਪੋਲੈਂਡ ਅਤੇ ਯੂਕਰੇਨ ਦੇ ਅਧਿਕਾਰਤ ਦੌਰੇ &lsquoਤੇ ਰਵਾਨਾ ਹੋਣ ਤੋਂ ਪਹਿਲਾਂ ਜਾਰੀ ਬਿਆਨ &lsquoਚ ਪ੍ਰਧਾਨ ਮੰਤਰੀ ਨੇ ਜੰਗ ਪ੍ਰਭਾਵਿਤ ਖੇਤਰ &lsquoਚ ਸ਼ਾਂਤੀ ਅਤੇ ਸਥਿਰਤਾ ਦੀ ਛੇਤੀ ਬਹਾਲੀ ਦੀ ਉਮੀਦ ਵੀ ਪ੍ਰਗਟਾਈ। ਸ੍ਰੀ ਮੋਦੀ ਰਾਸ਼ਟਰਪਤੀ ਜ਼ੇਲੈਂਸਕੀ ਦੇ ਸੱਦੇ &lsquoਤੇ ਯੂਕਰੇਨ ਦਾ ਦੌਰਾ ਕਰ ਰਹੇ ਹਨ। ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਯੂਕਰੇਨ ਦਾ ਪਹਿਲਾ ਦੌਰਾ ਹੈ।
ਅਮਰੀਕਾ &rsquoਚ ਬੱਚਿਆਂ ਤੇ ਔਰਤਾਂ ਦੀਆਂ ਨਗਨ ਤਸਵੀਰਾਂ ਲੈਣ ਤੇ ਵੀਡੀਓ ਬਣਾਉਣ ਵਾਲਾ ਭਾਰਤੀ ਡਾਕਟਰ ਕਾਬੂ
ਅਮਰੀਕਾ &rsquoਚ 40 ਸਾਲਾ ਭਾਰਤੀ ਡਾਕਟਰ ਨੂੰ ਕਈ ਸਾਲਾਂ ਤੋਂ ਬੱਚਿਆਂ ਅਤੇ ਔਰਤਾਂ ਦੀਆਂ ਸੈਂਕੜੇ ਨਗਨ ਤਸਵੀਰਾਂ ਲੈਣ ਅਤੇ ਵੀਡੀਓ ਬਣਾਉਣ ਦੇ ਦੋਸ਼ &rsquoਚ ਗ੍ਰਿਫਤਾਰ ਕੀਤਾ ਗਿਆ ਹੈ। ਉਮਰ ਐਜਾਜ਼ ਨੂੰ 8 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ। ਉਸ ਨੇ ਬਾਥਰੂਮ, ਕੱਪੜੇ ਬਦਲਣ ਵਾਲੀਆਂ ਥਾਵਾਂ, ਹਸਪਤਾਲ ਦੇ ਕਮਰਿਆਂ ਅਤੇ ਇੱਥੋਂ ਤੱਕ ਕਿ ਆਪਣੇ ਘਰ ਵਿੱਚ ਵੀ ਕਈ ਥਾਵਾਂ &lsquoਤੇ ਗੁਪਤ ਕੈਮਰੇ ਲਗਾਏ ਹੋਏ ਸਨ। ਉਸ ਨੇ ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀਆਂ ਤਸਵੀਰਾਂ ਖਿੱਚੀਆਂ ਅਤੇ ਵੀਡੀਓ ਬਣਾਈਆਂ। ਉਸ ਦੀ ਪਤਨੀ ਨੂੰ ਇਹ ਇਤਰਾਜ਼ਯੋਗ ਸਮੱਗਰੀ ਮਿਲੀ। ਇਸ ਤੋਂ ਬਾਅਦ ਇਹ ਖ਼ੁਲਾਸਾ ਹੋਇਆ।
ਰਵਨੀਤ ਬਿੱਟੂ ਨੇ ਕਿਸਾਨਾਂ ਦੇ ਧਰਨੇ 'ਤੇ ਦਿੱਤਾ ਵੱਡਾ ਬਿਆਨ
ਰਾਜਸਥਾਨ ਤੋਂ ਨਾਮਜ਼ਦਗੀ ਭਰਨ ਤੋਂ ਬਾਅਦ ਕਿਸਾਨਾਂ ਦੇ ਵਿਰੋਧ 'ਤੇ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੇ ਕਿਸਾਨ ਪ੍ਰਦਰਸ਼ਨ 'ਤੇ ਬੋਲਦਿਆਂ ਬਿੱਟੂ ਦਾ ਕਹਿਣਾ ਹੈ ਕਿ "ਕਿਸਾਨਾਂ ਕੋਲ ਵਿਰੋਧ ਕਰਨ ਲਈ ਸਮਾਂ ਨਹੀਂ ਹੈ, ਕੁਝ ਅਜਿਹੇ ਨੇਤਾ ਹਨ ਜਿਨ੍ਹਾਂ ਨੂੰ ਵਿਦੇਸ਼ਾਂ ਵਿੱਚ ਫੰਡ ਦਿੱਤਾ ਗਿਆ ਹੈ" ਅੱਗੇ ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਵਿੱਚ ਰੁਕੇ NHAI ਪ੍ਰੋਜੈਕਟਾਂ ਬਾਰੇ ਇੱਕ ਪੱਤਰ ਲਿਖਿਆ ਸੀ। ਕਿਸਾਨ ਆਗੂ ਪੰਜਾਬ ਦੀ ਤਰੱਕੀ ਨਹੀਂ ਹੋਣ ਦੇ ਰਹੇ ਅਤੇ ਆਪਣੇ ਫਾਇਦੇ ਲਈ ਬਲੈਕਮੇਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਸੰਸਦ ਦੇ ਅੰਦਰ ਦੋ ਵਾਰ ਰਾਹੁਲ ਗਾਂਧੀ ਨੂੰ ਮਿਲ ਚੁੱਕੇ ਹਨ। ਉਨ੍ਹਾਂ ਨੂੰ ਉੱਥੇ ਮਿਲਣ ਤੋਂ ਕਿਸੇ ਨੇ ਨਹੀਂ ਰੋਕਿਆ। ਭਾਜਪਾ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਦੇ ਦੋਸ਼ਾਂ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ 'ਚ ਤੁਹਾਡੀ ਸਰਕਾਰ ਹੈ। ਤੁਹਾਨੂੰ ਫੰਡਿੰਗ ਦੀ ਜਾਂਚ ਕਰਨੀ ਚਾਹੀਦੀ ਹੈ। ਸਭ ਕੁਝ ਸਪੱਸ਼ਟ ਹੋ ਜਾਵੇਗਾ।
ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ : ਪੰਜਾਬ-ਹਰਿਆਣਾ ਤੇ ਕਿਸਾਨਾਂ ਦੀ ਮੀਟਿੰਗ ਬੇਸਿੱਟਾ
ਚੰਡੀਗੜ੍ਹ : ਕਿਸਾਨਾਂ ਦੇ ਅੰਦੋਲਨ ਕਾਰਨ ਪਿਛਲੇ ਛੇ ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਦੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਬਾਵਜੂਦ ਇਸ ਨੂੰ ਅਜੇ ਤੱਕ ਨਹੀਂ ਖੋਲ੍ਹਿਆ ਗਿਆ। ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਨੂੰ ਸਰਹੱਦ ਨੂੰ ਅੰਸ਼ਕ ਤੌਰ &rsquoਤੇ ਖੋਲ੍ਹਣ ਲਈ ਕਿਹਾ ਸੀ ਪਰ ਅੱਜ ਪਟਿਆਲਾ ਵਿੱਚ ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਅਤੇ ਕਿਸਾਨਾਂ ਦਰਮਿਆਨ ਹੋਈ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਵਿੱਚ ਪੰਜਾਬ ਦੇ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਸ਼ੋਹਕਤ ਅਹਿਮਦ ਪਾਰੇ ਅਤੇ ਹਰਿਆਣਾ ਦੇ ਅਧਿਕਾਰੀ ਹਾਜ਼ਰ ਸਨ ਅਤੇ ਇਸ ਮੁੱਦੇ &rsquoਤੇ ਵਿਚਾਰ ਚਰਚਾ ਹੋਈ ਪਰ ਮੀਟਿੰਗ ਵਿੱਚ ਕੋਈ ਨਤੀਜਾ ਨਹੀਂ ਨਿਕਲਿਆ। ਇਸ ਦੇ ਨਾਲ ਹੀ ਭਲਕੇ ਯਾਨੀ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਹੋਣੀ ਹੈ।
ਪਾਕਿ ਤੋਂ ਇਰਾਕ ਜਾ ਰਹੀ ਸ਼ੀਆ ਸ਼ਰਧਾਲੂਆਂ ਦੀ ਬੱਸ ਹਾਦਸਾਗ੍ਰਸਤ, 35 ਮੌਤਾਂ
ਤਹਿਰਾਨ : ਇਰਾਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਾਕਿਸਤਾਨੀ ਸ਼ੀਆ ਸ਼ਰਧਾਲੂਆਂ ਨੂੰ ਲਿਜਾ ਰਹੀ ਇਕ ਬੱਸ ਨਾਲ ਪਲਟਣ ਦੇ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿਸ ਕਾਰਨ 35 ਲੋਕਾਂ ਦੀ ਮੌਕੇ &rsquoਤੇ ਹੀ ਮੌਤ ਹੋ ਗਈ। ਬੱਸ ਵਿਚ ਸਵਾਰ ਸਾਰੇ ਸ਼ਰਧਾਲੂ ਉਹ ਸਾਰੇ ਅਰਬੀਨ ਲਈ ਇਰਾਕੀ ਸ਼ਹਿਰ ਕਰਬਲਾ ਵੱਲ ਜਾ ਰਹੇ ਸਨ। ਸ਼ੀਆ ਲਈ ਇਹ ਸ਼ਹਿਰ ਕਾਫ਼ੀ ਮਹੱਤਵ ਰੱਖਦਾ ਹੈ ਅਤੇ ਇਸ ਦਿਨ ਵੱਡੀ ਗਿਣਤੀ ਵਿਚ ਸ਼ੀਆ ਕਰਬਲਾ ਜਾਂਦੇ ਹਨ। ਪੁਲਿਸ ਵੱਲੋਂ ਕੀਤੀ ਗਈ ਸ਼ੁਰੂਆਤੀ ਜਾਂਚ &rsquoਚ ਸਾਹਮਣੇ ਆਇਆ ਹੈ ਕਿ ਇਹ ਹਾਦਸਾ ਬੱਸ ਦੀਆਂ ਬ੍ਰੇਕਾਂ ਵਿਚ ਨੁਕਸ ਹੋਣ ਕਾਰਨ ਵਾਪਰਿਆ, ਜਿਸ ਕਾਰਨ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਇਹ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਸਥਾਨਕ ਅਧਿਕਾਰੀ ਮੌਕੇ &rsquoਤੇ ਪਹੁੰਚੇ ਅਤੇ 23 ਜ਼ਖਮੀ ਯਾਤਰੀਆਂ ਨੂੰ ਹਸਪਤਾਲ &rsquoਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ &rsquoਚੋਂ 7 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਅਮਰੀਕਾ ਵਿਚ 5 ਲੱਖ ਗੈਰਕਾਨੂੰਨੀ ਪ੍ਰਵਾਸੀ ਪੱਕੇ ਹੋਣੇ ਸ਼ੁਰੂ
ਵਾਸ਼ਿੰਗਟਨ : 5 ਲੱਖ ਤੋਂ ਵੱਧ ਗੈਰਕਾਨੂੰਨੀ ਪ੍ਰਵਾਸੀਆਂ ਲਈ ਅਮਰੀਕਾ ਵਿਚ ਪੱਕਾ ਹੋਣ ਦਾ ਰਾਹ ਪੱਧਰਾ ਕਰਦਾ ਕਾਨੂੰਨ 19 ਅਗਸਤ ਤੋਂ ਲਾਗੂ ਹੋ ਗਿਆ ਹੈ ਅਤੇ 580 ਡਾਲਰ ਦੇ ਖਰਚੇ &rsquoਤੇ ਗਰੀਨ ਕਾਰਡ ਮਿਲ ਰਿਹਾ ਹੈ। ਅਮਰੀਕਾ ਦੇ ਸਿਟੀਜ਼ਨਸ਼ਿਪ ਅਤੇ ਇੰਮੀਗ੍ਰੇਸ਼ਨ ਸੇਵਾਵਾਂ ਵਿਭਾਗ ਵੱਲੋਂ ਉਨ੍ਹਾਂ ਪ੍ਰਵਾਸੀਆਂ ਨੂੰ ਪੱਕਾ ਕਰਨ ਲਈ ਅਰਜ਼ੀਆਂ ਪ੍ਰਵਾਨ ਕੀਤੀਆਂ ਜਾ ਰਹੀਆਂ ਹਨ ਜੋ ਗੈਰਕਾਨੂੰਨੀ ਤਰੀਕੇ ਨਾਲ ਮੁਲਕ ਵਿਚ ਦਾਖਲ ਹੋਏ ਪਰ ਅਮੈਰਿਕਨ ਸਿਟੀਜ਼ਨ ਨਾਲ ਵਿਆਹ ਕਰਵਾ ਲਿਆ। ਇੰਮੀਗ੍ਰੇਸ਼ਨ ਕਾਨੂੰਨ ਮੁਤਾਬਕ ਅਜਿਹੇ ਪ੍ਰਵਾਸੀਆਂ ਨੂੰ ਗਰੀਨ ਕਾਰਡ ਨਹੀਂ ਮਿਲਦਾ ਪਰ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਜੂਨ ਵਿਚ ਜਾਰੀ ਕਾਰਜਕਾਰੀ ਹੁਕਮਾਂ ਅਧੀਨ ਲੱਖਾਂ ਪ੍ਰਵਾਸੀਆਂ ਨੂੰ ਰਾਹਤ ਦੇ ਦਿਤੀ ਗਈ। ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਦਾ ਮੰਨਣਾ ਹੈ ਕਿ ਅਮਰੀਕੀ ਨਾਗਰਿਕਾਂ ਨਾਲ ਵਿਆਹ ਪਰ ਪੱਕੇ ਨਾ ਹੋ ਸਕਣ ਵਾਲੇ ਪ੍ਰਵਾਸੀਆਂ ਵਿਚੋਂ ਦੋ-ਤਿਹਾਈ ਅੰਕੜਾ ਉਨ੍ਹਾਂ ਪ੍ਰਵਾਸੀਆਂ ਨਾਲ ਸਬੰਧਤ ਹੈ ਜੋ ਗੈਰਕਾਨੂੰਨੀ ਤਰੀਕੇ ਨਾਲ ਇਥੇ ਪੁੱਜੇ।