image caption:

ਵੀਰਵਾਰ 22 ਅਗਸਤ 2024 - ਅੱਜ ਦੀਆਂ ਮੁੱਖ ਖਬਰਾਂ

 ਕੈਨੇਡਾ ਵਿਚ ਰੇਲ ਕਾਮਿਆਂ ਦੀ ਹੜਤਾਲ ਸ਼ੁਰੂ

ਟੋਰਾਂਟੋ : ਕੈਨੇਡਾ ਦੇ ਇਤਿਹਾਸ ਵਿਚ ਪਹਿਲੀ ਵਾਰ ਮਾਲ ਦੀ ਢੋਆ-ਢੁਆਈ ਕਰਨ ਵਾਲੀਆਂ ਦੋਵੇਂ ਪ੍ਰਮੁੱਖ ਰੇਲਵੇ ਕੰਪਨੀਆਂ ਦਾ ਚੱਕਾ ਜਾਮ ਹੋ ਗਿਆ। ਦੇਰ ਰਾਤ ਤੱਕ ਹੋਈ ਗੱਲਬਾਤ ਦੇ ਬਾਵਜੂਦ ਰੇਲਵੇ ਕੰਪਨੀਆਂ ਅਤੇ ਮੁਲਾਜ਼ਮ ਯੂਨੀਅਨ ਕਿਸੇ ਸਮਝੌਤੇ &rsquoਤੇ ਨਾ ਪੁੱਜ ਸਕੇ। ਹੜਤਾਲ ਕਾਰਨ ਰੋਜ਼ਾਨਾ ਇਕ ਅਰਬ ਡਾਲਰ ਦੇ ਮਾਲ ਦੀ ਢੋਆ-ਢੁਆਈ ਨਹੀਂ ਹੋ ਸਕੇਗੀ ਅਤੇ ਹਜ਼ਾਰਾਂ ਮੁਸਾਫਰਾਂ ਨੂੰ ਵੀ ਆਪਣੀ ਮੰਜ਼ਿਲ &rsquoਤੇ ਪੁੱਜਣ ਲਈ ਦਿੱਕਤਾਂ ਦਾ ਟਾਕਰਾ ਕਰਨਾ ਪਵੇਗਾ। ਮੌਂਟਰੀਅਲ ਅਤੇ ਕੈਲਗਰੀ ਦੇ ਹੋਟਲਾਂ ਵਿਚ ਅੱਧੀ ਰਾਤ ਤੱਕ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਿਹਾ ਤਾਂ ਹੜਤਾਲ ਨੂੰ ਟਾਲਿਆ ਜਾ ਸਕੇ ਪਰ ਦੋਵੇਂ ਧਿਰਾਂ ਇਕ-ਦੂਜੇ ਗੰਭੀਰ ਨਾ ਹੋਣ ਦਾ ਦੋਸ਼ ਲਾ ਰਹੀਆਂ ਹਨ।

ਏਅਰ ਇੰਡੀਆ ਦੇ ਜਹਾਜ਼ &lsquoਚ ਬੰਬ ਦੀ ਸੂਚਨਾ, ਯਾਤਰੀਆਂ &lsquoਚ ਮਚੀ ਤੜਥੱਲੀ, ਹਵਾਈ ਅੱਡੇ &lsquoਤੇ ਐਮਰਜੈਂਸੀ ਦਾ ਐਲਾਨ 

ਮੁੰਬਈ ਤੋਂ ਆ ਰਹੇ ਏਅਰ ਇੰਡੀਆ ਦੇ ਜਹਾਜ਼ &lsquoਤੇ ਅੱਜ ਵੀਰਵਾਰ ਨੂੰ ਬੰਬ ਹੋਣ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਤਿਰੂਵਨੰਤਪੁਰਮ ਅੰਤਰਰਾਸ਼ਟਰੀ ਹਵਾਈ ਅੱਡੇ &lsquoਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ। ਹਵਾਈ ਅੱਡੇ ਨਾਲ ਜੁੜੇ ਸੂਤਰਾਂ ਮੁਤਾਬਕ ਜਹਾਜ਼ ਸਵੇਰੇ ਕਰੀਬ 8 ਵਜੇ ਹਵਾਈ ਅੱਡੇ &lsquoਤੇ ਉਤਰਿਆ। ਜਹਾਜ਼ &lsquoਚ 135 ਯਾਤਰੀ ਸਵਾਰ ਸਨ ਅਤੇ ਜਹਾਜ਼ ਨੂੰ ਆਈਸੋਲੇਸ਼ਨ ਬੇ &lsquoਤੇ ਲਿਜਾਇਆ ਗਿਆ।

ਮਾਮਲੇ ਨਾਲ ਜੁੜੇ ਲੋਕਾਂ ਨੇ ਦੱਸਿਆ ਕਿ ਸਵੇਰੇ 8.44 ਵਜੇ ਯਾਤਰੀਆਂ ਨੂੰ ਜਹਾਜ਼ (ਏ.ਆਈ.657) ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜਿਵੇਂ ਹੀ ਜਹਾਜ਼ ਤਿਰੂਵਨੰਤਪੁਰਮ ਹਵਾਈ ਅੱਡੇ ਦੇ ਨੇੜੇ ਪਹੁੰਚਿਆ, ਪਾਇਲਟ ਨੇ ਬੰਬ ਦੀ ਧਮਕੀ ਬਾਰੇ ਜਾਣਕਾਰੀ ਦਿੱਤੀ। ਏਅਰਪੋਰਟ ਨੂੰ ਸਵੇਰੇ 7.30 ਵਜੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਸਵੇਰੇ 7.36 ਵਜੇ ਹਵਾਈ ਅੱਡੇ &lsquoਤੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ।

ਪੰਜਾਬ &lsquoਚ ਨਵੇਂ ਟੂ-ਵ੍ਹੀਲਰਸ ਤੇ ਗੱਡੀਆਂ ਹੋਈਆਂ ਮਹਿੰਗੀਆਂ, ਵਾਹਨਾਂ &lsquoਤੇ ਲੱਗੇਗਾ ਗ੍ਰੀਨ ਟੈਕਸ 

ਪੰਜਾਬ ਵਿੱਚ ਹੁਣ ਵਾਹਨਾਂ ਦੀ ਰਜਿਸਟ੍ਰੇਸ਼ਨ ਮਹਿੰਗੀ ਹੋ ਗਈ ਹੈ ਕਿਉਂਕਿ ਸੂਬੇ ਵਿੱਚ ਗ੍ਰੀਨ ਟੈਕਸ ਲਾਗੂ ਹੋ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਅਜਿਹੀ ਸਥਿਤੀ ਵਿੱਚ, ਹੁਣ ਗੈਰ-ਟਰਾਂਸਪੋਰਟ ਵਾਹਨਾਂ ਨੂੰ ਗ੍ਰੀਨ ਟੈਕਸ (ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਦੇ ਨਵੀਨੀਕਰਨ &lsquoਤੇ) ਅਦਾ ਕਰਨਾ ਹੋਵੇਗਾ। ਇਸ ਨੂੰ ਡੀਜ਼ਲ ਅਤੇ ਪੈਟਰੋਲ ਵਾਹਨਾਂ &lsquoਤੇ ਵੱਖਰੇ ਤੌਰ &lsquoਤੇ ਰੱਖਿਆ ਗਿਆ ਹੈ। ਪਰ ਐੱਲ.ਪੀ.ਜੀ., ਸੀ.ਐੱਨ.ਜੀ., ਬੈਟਰੀ ਜਾਂ ਸੂਰਜੀ ਊਰਜਾ &lsquoਤੇ ਚੱਲਣ ਵਾਲੇ ਵਾਹਨਾਂ ਨੂੰ ਇਸ ਸ਼੍ਰੇਣੀ ਤੋਂ ਬਾਹਰ ਰੱਖਿਆ ਗਿਆ ਹੈ।

ਨਾਭਾ ਜੇਲ ਬ੍ਰੇਕ ਕਾਂਡ ਦਾ ਮਾਸਟਰਮਾਈਂਡ ਆਵੇਗਾ ਭਾਰਤ, ਹਾਂਗਕਾਂਗ ਤੋਂ ਹਵਾਲਗੀ ਦੀ ਮਿਲੀ ਮਨਜ਼ੂਰੀ 

ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਅੱਜ ਸ਼ਾਮ 4 ਵਜੇ ਤੱਕ ਦਿੱਲੀ ਪਹੁੰਚਣ ਦੀ ਉਮੀਦ ਹੈ । ਹਾਂਗਕਾਂਗ ਤੋਂ ਹਵਾਲਗੀ ਦੀ ਮਨਜ਼ੂਰੀ ਮਿਲ ਗਈ ਹੈ। ਪੰਜਾਬ ਪੁਲਿਸ ਦੀ ਟੀਮ ਉਸਨੂੰ ਦਿੱਲੀ ਲੈ ਕੇ ਆ ਰਹੀ ਹੈ। ਇਸਨੂੰ ਪੰਜਾਬ ਪੁਲਿਸ ਦੀ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਉਸਨੂੰ ਭਾਰਤ ਨਾਭਾ ਜੇਲ ਬ੍ਰੇਕ ਕਾਂਡ ਦੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ 2018 ਵਿੱਚ ਹਾਂਗਕਾਂਗ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਸੀ। ਨਾਲ ਹੀ ਉਸ ਦੀ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਪਰ ਉਸ ਨੂੰ ਉਥੋਂ ਭਾਰਤ ਲਿਆਉਣ ਲਈ ਭਾਰਤੀ ਵੱਲੋਂ ਲੰਬੀ ਕਾਨੂੰਨੀ ਲੜਾਈ ਲੜੀ ਗਈ।

ਭਾਰਤੀਆਂ ਨੂੰ ਅਮਰੀਕਾ ਦੇ ਵਿਜ਼ਟਰ ਵੀਜ਼ਾ ਲਈ ਕਰਨੀ ਹੋਵੇਗੀ ਉਡੀਕ

ਅਮਰੀਕਾ ਦੇ ਵਿਜ਼ਟਰ ਵੀਜ਼ਾ ਲਈ ਭਾਰਤੀ ਲੋਕਾਂ ਨੂੰ ਉਡੀਕ ਸਮੇਂ ਵਿਚ ਹੋਰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਜੀ ਹਾਂ, ਨਵੀਂ ਦਿੱਲੀ ਸਥਿਤ ਯੂ.ਐਸ. ਅੰਬੈਸੀ ਵਿਚ ਪਬਲਿਕ ਡਿਪਲੋਮੈਸੀ ਦੇ ਮਿਨਿਸਟਰ ਕੌਂਸਲਰ ਗਲੋਰੀਆ ਬਰਬੀਨਾ ਨੇ ਕਿਹਾ ਕਿ ਫਿਲਹਾਲ ਉਡੀਕ ਸਮੇਂ ਵਿਚ ਸੁਧਾਰ ਸੰਭਵ ਨਹੀਂ ਪਰ ਭਾਰਤ ਦੇ ਕਿਸੇ ਵੀ ਸੂਬੇ ਵਿਚ ਰਹਿਣ ਵਾਲੇ ਕਿਸੇ ਵੀ ਕੌਂਸਲੇਟ ਵਿਚ ਆਪਣੀ ਵੀਜ਼ਾ ਇੰਟਰਵਿਊ ਬੁਕ ਕਰ ਸਕਦੇ ਹਨ। ਬਰਬੀਨਾ ਨੇ ਦੱਸਿਆ ਕਿ ਨਵੀਂ ਦਿੱਲੀ ਵਿਖੇ ਪਹਿਲੀ ਵਾਰ ਅਰਜ਼ੀ ਦਾਖਲ ਕਰਨ ਵਾਲਿਆਂ ਨੂੰ ਇੰਟਰਵਿਊ ਵਾਸਤੇ 386 ਦਿਨ ਉਡੀਕ ਕਰਨੀ ਪੈਂਦੀ ਹੈ ਪਰ ਕਲਕੱਤਾ ਦੇ ਕੌਂਸਲੇਟ ਵਿਖੇ ਇਹ ਸਮਾਂ ਸਿਰਫ 24 ਦਿਨ ਹੀ ਚੱਲ ਰਿਹਾ ਹੈ।

ਟਿਮ ਵਾਲਜ਼ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਰਸਮੀ ਤੌਰ &rsquoਤੇ ਪ੍ਰਵਾਨ

ਸ਼ਿਕਾਗੋ : ਡੈਮੋਕ੍ਰੈਟਿਕ ਪਾਰਟੀ ਦੀ ਕੌਮੀ ਕਨਵੈਨਸ਼ਨ ਦਾ ਤੀਜਾ ਦਿਨ ਵੈਦਿਕ ਮੰਤਰਾਂ ਨਾਲ ਸ਼ੁਰੂ ਹੋਇਆ ਅਤੇ ਮੈਰੀਲੈਂਡ ਦੇ ਸ੍ਰੀ ਵਿਸ਼ਨੂੰ ਮੰਦਰ ਦੇ ਪੁਜਾਰੀ ਰਾਕੇਸ਼ ਭੱਟ ਨੇ ਇਹ ਸੇਵਾ ਬਾਖੂਬੀ ਨਿਭਾਈ। ਬੰਗਲੌਰ ਨਾਲ ਸਬੰਧਤ ਰਾਕੇਸ਼ ਭੱਟ ਰਿਗ ਵੇਦ ਅਤੇ ਹਿੰਦੂ ਧਰਮ ਨਾਲ ਸਬੰਧਤ ਕਈ ਗ੍ਰੰਥਾਂ ਦੇ ਵਿਦਵਾਨ ਹਨ ਜਿਨ੍ਹਾਂ ਨੂੰ ਅੰਗਰੇਜ਼ੀ, ਤਾਮਿਲ, ਤੇਲਗੂ, ਕੰਨੜ, ਹਿੰਦੀ ਅਤੇ ਸੰਸਕ੍ਰਿਤ ਭਾਸ਼ਾਵਾਂ ਵਿਚ ਵੀ ਮੁਹਾਰਤ ਹਾਸਲ ਹੈ। ਡੈਮੋਕ੍ਰੈਟਿਕ ਪਾਰਟੀ ਦੇ ਵਿੱਤੀ ਮਾਮਲਿਆਂ ਦੇ ਉਪ ਮੁਖੀ ਅਜੇ ਭੁਟੋਰੀਆ ਨੇ ਦੱਸਿਆ ਕਿ ਰਾਕੇਸ਼ ਭੱਟ ਵੱਲੋਂ ਹਿੰਦੂ ਧਰਮ ਨਾਲ ਸਬੰਧਤ ਸ਼ਲੋਕ ਪੜਨ ਦਾ ਮੌਕੇ ਬੇਹੱਦ ਅਹਿਮ ਸੀ ਜੋ ਅਮਰੀਕਾ ਵਿਚ ਸਭਿਆਚਾਰਕ ਵੰਨ ਸੁਵੰਨਤਾ ਪ੍ਰਤੀ ਡੈਮੋਕ੍ਰੈਟਿਕ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ NC ਮਿਲ ਕੇ ਲੜਨਗੀਆਂ ਚੋਣਾਂ

ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ 'ਚ ਕਾਂਗਰਸ ਅਤੇ NC ਇਕੱਠੇ ਚੋਣ ਲੜਨਗੀਆਂ। ਸਾਬਕਾ ਸੀਐਮ ਫਾਰੂਕ ਅਬਦੁੱਲਾ ਨੇ ਵੀਰਵਾਰ ਨੂੰ ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਨਾਲ ਲੰਬੀ ਮੁਲਾਕਾਤ ਤੋਂ ਬਾਅਦ ਇਹ ਐਲਾਨ ਕੀਤਾ। ਅਬਦੁੱਲਾ ਨੇ ਕਿਹਾ ਕਿ ਅਸੀਂ ਜਲਦੀ ਹੀ ਸੀਟਾਂ ਦੀ ਵੰਡ ਦਾ ਐਲਾਨ ਕਰਾਂਗੇ ਅਤੇ ਚੋਣ ਮਨੋਰਥ ਪੱਤਰ ਵੀ ਜਾਰੀ ਕੀਤਾ ਜਾਵੇਗਾ। ਇੰਨਾ ਹੀ ਨਹੀਂ ਉਨ੍ਹਾਂ ਨੇ ਪੀਡੀਪੀ ਨੂੰ ਮੀਡੀਆ ਦੇ ਨਾਲ ਲਿਆਉਣ ਦੇ ਸਵਾਲ 'ਤੇ ਵੀ ਹਾਂ-ਪੱਖੀ ਰੁਖ ਦਿਖਾਇਆ। ਅਬਦੁੱਲਾ ਨੇ ਕਿਹਾ ਕਿ ਸਾਡੇ ਦਰਵਾਜ਼ੇ ਕਿਸੇ ਵੀ ਸਮਾਨ ਸੋਚ ਵਾਲੀ ਪਾਰਟੀ ਲਈ ਬੰਦ ਨਹੀਂ ਹਨ ਅਤੇ ਭਵਿੱਖ ਵਿੱਚ ਕੁਝ ਵੀ ਸੋਚਿਆ ਜਾ ਸਕਦਾ ਹੈ।

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪੁਲਿਸ ਹਿਰਾਸਤ 'ਚ

ਚੰਡੀਗੜ੍ਹ : ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸੀ ਆਗੂ ਤੇ ਸਮਰਥਕ ਸਿਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਦੇ ਦਫ਼ਤਰ ਵੱਲ ਮਾਰਚ ਕਰ ਰਹੇ ਹਨ। ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਦਿੱਤਾ ਹੈ। ਇਸ ਦੌਰਾਨ ਪੁਲੀਸ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੱਥੋਪਾਈ ਵੀ ਹੋਈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉੱਥੇ ਵੱਡੀ ਗਿਣਤੀ 'ਚ ਮਹਿਲਾ ਵਰਕਰ ਵੀ ਪਹੁੰਚ ਗਈਆਂ ਹਨ। ਪੁਲਿਸ ਨੇ ਜਲ ਤੋਪਾਂ ਵੀ ਤਾਇਨਾਤ ਕੀਤੀਆਂ ਹਨ।

ਕਤਰ &rsquoਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ : ਕਤਰ ਦੀ ਰਾਜਧਾਨੀ ਦੋਹਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਏ, ਜਿਸ &rsquoਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਇਤਰਾਜ਼ ਜਤਾਉਂਦਿਆਂ ਇਹ ਮਾਮਲਾ ਵਿਦੇਸ਼ ਮੰਤਰਾਲੇ ਕੋਲ ਉਠਾਇਆ ਗਿਆ ਏ ਕਿ ਇਸ ਮਾਮਲੇ ਵਿਚ ਦਖ਼ਲ ਦੇ ਕੇ ਦੋਹਾ ਪੁਲਿਸ ਕੋਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਸਨਮਾਨ ਸਹਿਤ ਗੁਰੂ ਘਰ ਵਿਚ ਸ਼ੁਸੋਭਿਤ ਕੀਤੇ ਜਾਣ। ਦਰਅਸਲ ਦਸੰਬਰ 2023 ਵਿਚ ਕਤਰ ਦੀ ਦੋਹਾ ਪੁਲਿਸ ਵੱਲੋਂ ਇੱਕ ਸਿੱਖ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਨੂੰ ਬਾਅਦ ਵਿਚ ਛੱਡ ਦਿੱਤਾ ਗਿਆ, ਪਰ ਉਸ ਕੋਲੋਂ ਪ੍ਰਾਪਤ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪਾਂ ਨੂੰ ਉੱਥੋਂ ਦੇ ਪੁਲਿਸ ਪ੍ਰਸ਼ਾਸਨ ਨੇ ਥਾਣੇ ਵਿਚ ਹੀ ਰੱਖਿਆ ਹੋਇਆ ਹੈ, ਜੋ ਕਿ ਗੁਰੂ ਸਾਹਿਬ ਦਾ ਵੱਡਾ ਨਿਰਾਦਰ ਹੈ। ਕਤਰ ਵਿਚ ਕਿਸੇ ਹੋਰ ਧਰਮ ਦਾ ਪ੍ਰਚਾਰ ਕਰਨ ਦੀ ਪਾਬੰਦੀ ਐ, ਜਿਸ ਕਰਕੇ ਉਸ ਸਿੱਖ ਨੂੰ ਗ੍ਰਿਫ਼ਤਾਰ ਕਰਕੇ ਛੱਡ ਦਿੱਤਾ ਗਿਆ ਸੀ।


ਕੇਂਦਰ ਸਰਕਾਰ ਵੱਲੋਂ ਹੋ ਗਈ ਐਸਜੀਪੀਸੀ ਚੋਣਾਂ ਦੀ ਤਿਆਰੀ!

 ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਕੇਂਦਰ ਸਰਕਾਰ ਇਸ ਸਾਲ ਦੇ ਆਖ਼ਰ ਵਿਚ ਦਸੰਬਰ 2024 ਜਾਂ ਫਿਰ ਨਵੇਂ ਸਾਲ ਦੇ ਸ਼ੁਰੂ ਜਨਵਰੀ 2025 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾ ਸਕਦੀ ਹੈ। ਕੇਂਦਰ ਸਰਕਾਰ ਇਕ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਲਟਕੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਨੂੰ ਹਰੀ ਝੰਡੀ ਦੇ ਚੁੱਕੀ ਹੈ। ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਾਸਤੇ ਵੋਟਾਂ ਬਣਾਉਣ ਦੀ ਪ੍ਰਕਿਰਿਆ ਵਿਚ ਵੀ ਤੇਜ਼ੀ ਆ ਚੁੱਕੀ ਹੈ। ਐਸਜੀਪੀਸੀ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਕੰਮ 21 ਅਕਤੂਬਰ 2023 ਨੂੰ ਸ਼ੁਰੂ ਹੋਇਆ ਸੀ, ਜਿਸ ਨੂੰ 31 ਜੁਲਾਈ 2024 ਤੱਕ ਮੁਕੰਮਲ ਕਰਨਾ ਸੀ ਪਰ ਹੁਣ ਵੋਟ ਬਣਾਉਣ ਦੀ ਤਰੀਕ ਦੁਬਾਰਾ ਵਧਾ ਕੇ 16 ਸਤੰਬਰ 2024 ਕਰ ਦਿੱਤੀ ਗਈ ਹੈ।

ਸਿੱਖਾਂ ਦੀ ਕਿਰਦਾਰਕੁਸ਼ੀ ਲਈ ਬਣਾਈ ਫ਼ਿਲਮ ਨੂੰ ਬਰਦਾਸ਼ਤ ਨਹੀਂ ਕਰਾਂਗੇ: ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖਾਂ ਦੇ ਕਿਰਦਾਰ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਫਿਲਮ &lsquoਐਮਰਜੈਂਸੀ&rsquo ਉੱਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਦਾਕਾਰਾ ਕੰਗਨਾ ਰਣੌਤ ਨੇ ਜਾਣ-ਬੁੱਝ ਕੇ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੇ ਮੰਤਵ ਨਾਲ ਇਹ ਫਿਲਮ ਬਣਾਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦੇ ਸ਼ਹੀਦਾਂ ਬਾਰੇ ਸਿੱਖ ਵਿਰੋਧੀ ਬਿਰਤਾਂਤ ਸਿਰਜ ਕੇ ਕੌਮ ਦਾ ਨਿਰਾਦਰ ਕਰਨ ਦੀ ਇਹ ਘਟੀਆ ਹਰਕਤ ਹੈ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਕੌਮੀ ਸ਼ਹੀਦ ਐਲਾਨਿਆ ਜਾ ਚੁੱਕਿਆ ਹੈ ਜਦਕਿ ਕੰਗਨਾ ਰਣੌਤ ਦੀ ਇਸ ਫਿਲਮ ਰਾਹੀਂ ਉਨ੍ਹਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਝੀ ਹਰਕਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਸ ਵਿਰੁੱਧ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰੇ। ਉਨ੍ਹਾਂ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਤੋਂ ਐਮਰਜੈਂਸੀ ਫਿਲਮ &rsquoਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ।