image caption:

27 ਅਗਸਤ 2024- ਅੱਜ ਦੀਆਂ ਮੁੱਖ ਖਬਰਾਂ

ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਝਟਕਾ, ਬਾਈਡੇਨ ਦੇ ਨਾਗਰਿਕਤਾ ਦੇਣ ਦੇ ਪ੍ਰੋਗਰਾਮ 'ਤੇ ਕੋਰਟ ਨੇ ਲਗਾਈ ਰੋਕ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦਾ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਦਾ ਪ੍ਰੋਗਰਾਮ ਅਦਾਲਤ ਵੱਲੋਂ ਰੋਕ ਦਿੱਤਾ ਗਿਆ ਹੈ। ਇਸ ਨਵੰਬਰ ਵਿੱਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਵਿੱਚ ਗੈਰ-ਕਾਨੂੰਨੀ ਪਰਵਾਸ ਇੱਕ ਅਹਿਮ ਮੁੱਦਾ ਹੈ। ਜਿਸ ਵਿੱਚ ਰਾਸ਼ਟਰਪਤੀ ਬਾਈਡੇਨ ਨੇ ਇੱਕ ਪ੍ਰੋਗਰਾਮ ਸ਼ੁਰੂ ਕੀਤਾ ਸੀ ਜੋ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਨ ਵਾਲੇ ਗੈਰ-ਦਸਤਾਵੇਜ਼ ਰਹਿਤ ਪ੍ਰਵਾਸੀਆਂ ਨੂੰ ਕਾਨੂੰਨੀ ਨਾਗਰਿਕਤਾ ਪ੍ਰਦਾਨ ਕਰੇਗਾ, ਪਰ ਇਸ ਪ੍ਰੋਗਰਾਮ ਨੂੰ ਫਿਲਹਾਲ ਟੈਕਸਾਸ ਵਿੱਚ ਇੱਕ ਜੱਜ ਨੇ ਰੋਕ ਦਿੱਤਾ ਹੈ।

ਬਾਈਡੇਨ ਪ੍ਰਸ਼ਾਸਨ ਦੇ ਪ੍ਰੋਗਰਾਮ ਦਾ ਰਿਪਬਲਿਕਨਾਂ ਵੱਲੋਂ ਵਿਰੋਧ ਕੀਤਾ ਗਿਆ ਹੈ।ਟੈਕਸਾਸ ਵਿੱਚ ਇੱਕ ਸੰਘੀ ਜੱਜ ਨੇ ਸੋਮਵਾਰ ਨੂੰ ਬਾਈਡੇਨ ਪ੍ਰਸ਼ਾਸਨ ਦੇ ਪ੍ਰੋਗਰਾਮ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ। ਇਹ ਪ੍ਰੋਗਰਾਮ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਨ ਵਾਲੇ ਪੰਜ ਲੱਖ ਗੈਰ-ਦਸ਼ਤਾਵੇਜ਼ੀ ਪ੍ਰਵਾਸੀਆਂ ਲਈ ਅਮਰੀਕਾ ਦੀ ਨਾਗਰਿਕਤਾ ਪ੍ਰਦਾਨ ਕਰ ਸਕਦਾ ਸੀ। ਟੈਕਸਾਸ ਦੇ ਅਗਵਾਈ ਹੇਠ 16 ਰਾਜਾਂ ਵੱਲੋਂ ਦਾਇਰ ਮੁਕੱਦਮੇ ਵਿਚ ਦਲੀਲ ਦਿੱਤੀ ਗਈ ਹੈ ਕਿ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਗਰੀਨ ਕਾਰਡ ਮਿਲਣ ਨਾਲ ਸੂਬਾ ਸਰਕਾਰਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਵੇਗਾ ਅਤੇ ਅਜਿਹੇ ਵਿਚ ਫੈਡਰਲ ਸਰਕਾਰ ਦੀ ਯੋਜਨਾ ਰੱਦ ਕਰ ਦਿਤੀ ਜਾਵੇ।

ਬਸਪਾ ਦੀ ਮੁੜ ਕੌਮੀ ਪ੍ਰਧਾਨ ਚੁਣੀ ਗਈ ਮਾਇਆਵਤੀ
ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੂੰ ਮੰਗਲਵਾਰ ਨੂੰ ਸਰਬਸੰਮਤੀ ਨਾਲ ਦੂਜੀ ਵਾਰ ਬਹੁਜਨ ਸਮਾਜ ਪਾਰਟੀ (ਬਸਪਾ) ਦਾ ਕੌਮੀ ਪ੍ਰਧਾਨ ਚੁਣ ਲਿਆ ਗਿਆ। ਬਸਪਾ ਨੇ ਇਕ ਬਿਆਨ ਜਾਰੀ ਕਰ ਕੇ ਇਹ ਜਾਣਕਾਰੀ ਦਿਤੀ । ਇਹ ਫੈਸਲਾ ਬਸਪਾ ਦੀ ਕੇਂਦਰੀ ਕਾਰਜਕਾਰੀ ਕਮੇਟੀ ਅਤੇ ਆਲ ਇੰਡੀਆ ਅਤੇ ਸੂਬਾ ਪਾਰਟੀ ਇਕਾਈਆਂ ਦੇ ਸੀਨੀਅਰ ਅਹੁਦੇਦਾਰਾਂ ਅਤੇ ਦੇਸ਼ ਭਰ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਵਿਸ਼ੇਸ਼ ਮੀਟਿੰਗ &rsquoਚ ਲਿਆ ਗਿਆ।

ਸਾਬਕਾ ਲੋਕ ਸਭਾ ਅਤੇ ਰਾਜ ਸਭਾ ਮੈਂਬਰ ਮਾਇਆਵਤੀ ਨੇ ਜੂਨ 1995 &rsquoਚ ਪਹਿਲੀ ਵਾਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕੀ ਸੀ ਅਤੇ ਚਾਰ ਵਾਰ ਸੇਵਾ ਨਿਭਾਈ ਸੀ। ਕੌਮੀ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਸਤੀਸ਼ ਚੰਦਰ ਮਿਸ਼ਰਾ ਨੇ ਸਰਬਸੰਮਤੀ ਨਾਲ ਮਾਇਆਵਤੀ ਨੂੰ ਪਾਰਟੀ ਪ੍ਰਧਾਨ ਚੁਣੇ ਜਾਣ ਦਾ ਐਲਾਨ ਕੀਤਾ।

ਯੂ.ਕੇ 'ਚ ਭਾਰਤੀਆਂ ਸਮੇਤ ਨਸ਼ਾ ਤਸਕਰ ਗਿਰੋਹ ਨੂੰ ਹੋਈ 80 ਸਾਲ ਦੀ ਸਜ਼ਾ
ਲੰਡਨ: ਬਰਤਾਨੀਆਂ ਦੀ ਇਕ ਅਦਾਲਤ ਨੇ ਭਾਰਤੀ ਮੂਲ ਦੇ ਇਕ ਗਿਰੋਹ ਦੇ ਮੈਂਬਰਾਂ ਨੂੰ &lsquoਜੰਮੇ ਹੋਏ ਚਿਕਨ&rsquo ਦੇ ਪੈਕੇਟਾਂ ਵਿਚ ਲੁਕਾ ਕੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ਵਿਚ ਸਜ਼ਾ ਸੁਣਾਈ ਹੈ।

ਬਰਮਿੰਘਮ ਕ੍ਰਾਊਨ ਕੋਰਟ ਨੇ ਪਿਛਲੇ ਹਫਤੇ 39 ਸਾਲ ਦੇ ਮਨਿੰਦਰ ਦੁਸਾਂਝ ਨੂੰ 16 ਸਾਲ 8 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਸੀ, ਜਦਕਿ ਅਮਨਦੀਪ ਰਿਸ਼ੀ (42) ਨੂੰ ਪਾਬੰਦੀਸ਼ੁਦਾ ਨਸ਼ਿਆਂ ਦੀ ਸਪਲਾਈ ਅਤੇ ਮਨੀ ਲਾਂਡਰਿੰਗ ਦੀ ਸਾਜ਼ਸ਼ ਵਿਚ ਭੂਮਿਕਾ ਲਈ 11 ਸਾਲ ਅਤੇ 2 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।

ਵੈਸਟ ਮਿਡਲੈਂਡਜ਼ ਪੁਲਿਸ ਨੇ ਅਦਾਲਤ ਨੂੰ ਦਸਿਆ ਕਿ ਉਨ੍ਹਾਂ ਨੇ 400 ਕਿਲੋਗ੍ਰਾਮ ਉੱਚ ਸ਼ੁੱਧਤਾ ਵਾਲੀ ਕੋਕੀਨ ਅਤੇ 16 ਲੱਖ ਪੌਂਡ ਦੀ ਗੈਰਕਾਨੂੰਨੀ ਨਕਦੀ ਜ਼ਬਤ ਕੀਤੀ ਹੈ। ਜਾਂਚਕਰਤਾਵਾਂ ਨੇ ਥੋਕ ਸਪਲਾਈ ਚੇਨ ਨੂੰ ਖਤਮ ਕਰ ਦਿਤਾ ਸੀ, ਜਿਸ ਵਿਚ 10 ਮੈਂਬਰੀ ਗਿਰੋਹ ਕੱਚੇ ਚਿਕਨ ਦੇ ਪੈਕੇਟਾਂ ਵਿਚ ਨਸ਼ੀਲੇ ਪਦਾਰਥ ਲੈ ਕੇ ਜਾਂਦਾ ਸੀ।

ਕੈਨੇਡਾ ਨੇ ਚੀਨ ਨੂੰ ਦਿੱਤਾ ਝਟਕਾ, ਇਲੈਕਟ੍ਰਿਕ ਵਾਹਨਾਂ 'ਤੇ ਲਗਾਇਆ 100% ਟੈਰਿਫ
ਕੈਨੇਡੀਅਨ ਸਰਕਾਰ ਨੇ ਚੀਨ ਵਿੱਚ ਨਿਰਮਿਤ ਇਲੈਕਟ੍ਰਿਕ ਵਾਹਨਾਂ (ਈਵੀ) ਦੇ ਆਯਾਤ 'ਤੇ 100 ਫੀਸਦੀ ਡਿਊਟੀ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਅਮਰੀਕਾ ਵੱਲੋਂ ਲਗਾਈ ਗਈ ਡਿਊਟੀ ਦੇ ਸਮਾਨ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਸੋਮਵਾਰ ਨੂੰ ਐਲਾਨ ਕੀਤਾ ਕਿ ਚੀਨ ਤੋਂ ਸਟੀਲ ਅਤੇ ਐਲੂਮੀਨੀਅਮ ਦੀ ਦਰਾਮਦ 'ਤੇ 25 ਫੀਸਦੀ ਡਿਊਟੀ ਲਗਾਈ ਜਾਵੇਗੀ। "ਚੀਨ ਵਰਗੇ ਦੇਸ਼ਾਂ ਨੇ ਆਪਣੇ ਆਪ ਨੂੰ ਗਲੋਬਲ ਮਾਰਕੀਟਪਲੇਸ ਵਿੱਚ ਇੱਕ ਅਨੁਚਿਤ ਫਾਇਦਾ ਦੇਣ ਲਈ ਚੁਣਿਆ ਹੈ," ਟਰੂਡੋ ਦੀ ਸਰਕਾਰ ਨੇ ਇਸ ਗਰਮੀ ਦੇ ਸ਼ੁਰੂ ਵਿੱਚ ਇਸ ਮੁੱਦੇ 'ਤੇ 30 ਦਿਨਾਂ ਦੀ ਐਮਰਜੈਂਸੀ ਦਾ ਐਲਾਨ ਕੀਤਾ ਸੀ।

ਮਹਿਲਾ ਟੀ-20 ਵਿਸ਼ਵ ਕੱਪ ਲਈ ਹਰਮਨਪ੍ਰੀਤ ਕੌਰ ਭਾਰਤ ਦੀ ਕਪਤਾਨ
ਨਵੀਂ ਦਿੱਲੀ- ਸਟਾਰ ਬੱਲੇਬਾਜ਼ ਹਰਮਨਪ੍ਰੀਤ ਕੌਰ 3 ਅਕਤੂਬਰ ਤੋਂ ਸੰਯੁਕਤ ਅਰਬ ਅਮੀਰਾਤ ਵਿੱਚ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਲਈ ਅੱਜ ਐਲਾਨੀ 15 ਮੈਂਬਰੀ ਭਾਰਤੀ ਟੀਮ ਦੀ ਅਗਵਾਈ ਕਰੇਗੀ। ਟੂਰਨਾਮੈਂਟ ਦੀ ਮੇਜ਼ਬਾਨੀ ਪਹਿਲਾਂ ਬੰਗਲਾਦੇਸ਼ ਨੇ ਕਰਨੀ ਸੀ ਪਰ ਉੱਥੇ ਰਾਜਨੀਤਿਕ ਅਸ਼ਾਂਤੀ ਦੇ ਕਾਰਨ ਇਸ ਨੂੰ ਸੰਯੁਕਤ ਅਰਬ ਅਮੀਰਾਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਭਾਰਤ ਨੂੰ ਆਸਟਰੇਲੀਆ, ਨਿਊਜ਼ੀਲੈਂਡ, ਪਾਕਿਸਤਾਨ ਅਤੇ ਸ੍ਰੀਲੰਕਾ ਦੇ ਨਾਲ ਗਰੁੱਪ ਏ ਵਿੱਚ ਰੱਖਿਆ ਗਿਆ ਹੈ। ਭਾਰਤੀ ਟੀਮ ਆਪਣੀ ਪਹਿਲੀ ਟੀ-20 ਵਿਸ਼ਵ ਕੱਪ ਟਰਾਫੀ ਜਿੱਤਣ ਦੇ ਟੀਚੇ ਨਾਲ ਟੂਰਨਾਮੈਂਟ ਵਿੱਚ ਉਤਰੇਗੀ। ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤ ਦੀ ਟੀਮ: ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਸ਼ੈਫਾਲੀ ਵਰਮਾ, ਦੀਪਤੀ ਸ਼ਰਮਾ, ਜੇਮਿਮਾ ਰੌਡਰਿਗਜ਼, ਰਿਚਾ ਘੋਸ਼ (ਵਿਕਟਕੀਪਰ), ਯਸਤਿਕਾ ਭਾਟੀਆ (ਵਿਕਟਕੀਪਰ), ਪੂਜਾ ਵਸਤਰਾਕਰ, ਅਰੁੰਧਤੀ ਰੈੱਡੀ, ਰੇਣੁਕਾ ਸਿੰਘ ਠਾਕੁਰ, ਦਿਆਲਨ ਹੇਮਲਤਾ, ਆਸ਼ਾ ਸੋਭਨਾ, ਰਾਧਾ ਯਾਦਵ, ਸ਼੍ਰੇਅੰਕਾ ਪਾਟਿਲ, ਸਜਨਾ ਸਜੀਵਨ।

ਤਾਮਿਲਨਾਡੂ ਜਾ ਰਹੇ ਕਿਸਾਨਾਂ ਨੂੰ ਹਵਾਈ ਅੱਡੇ &lsquoਤੇ ਰੋਕਿਆ, ਜਹਾਜ਼ ਦੀਆਂ ਟਿਕਟਾਂ ਕੀਤੀਆਂ
ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ &lsquoਚ ਆਯੋਜਿਤ ਕਿਸਾਨ ਮਹਾਪੰਚਾਇਤਾਂ &lsquoਚ ਜਾਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਹਵਾਈ ਅੱਡੇ &lsquoਤੇ ਰੋਕ ਦਿੱਤਾ ਗਿਆ। ਕਿਸਾਨਾਂ ਨੂੰ ਸ੍ਰੀ ਸਾਹਿਬ ਦੇ ਨਾਲ ਜਹਾਜ਼ &lsquoਤੇ ਚੜ੍ਹਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਕਿਸਾਨਾਂ ਨੇ ਕਿਹਾ ਕਿ ਸ੍ਰੀ ਸਾਹਿਬ ਨੂੰ ਸਿਰਫ਼ ਬਹਾਨੇ ਵਜੋਂ ਵਰਤਿਆ ਗਿਆ ਹੈ ਅਤੇ ਇਸ ਦਾ ਉਨ੍ਹਾਂ ਨੂੰ ਬਹੁਤ ਦੁੱਖ ਹੈ।

ਦਰਅਸਲ, ਕਿਸਾਨ ਅੱਜ ਐੱਮਐੱਸਪੀ ਗਾਰੰਟੀ ਕਾਨੂੰਨ ਦੇ ਮੁੱਦੇ &lsquoਤੇ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਅਤੇ ਪੁਡੂਚੇਰੀ &lsquoਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਆਯੋਜਿਤ ਮਹਾਪੰਚਾਇਤਾਂ &lsquoਚ ਹਿੱਸਾ ਲੈਣ ਲਈ ਰਵਾਨਾ ਹੋ ਰਹੇ ਸਨ। ਇਨ੍ਹਾਂ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਅਤੇ ਸੁਖਦੇਵ ਸਿੰਘ ਭੋਜਰਾਜ ਨੂੰ ਦਿੱਲੀ ਹਵਾਈ ਅੱਡੇ &rsquoਤੇ ਜਹਾਜ਼ ਵਿੱਚ ਚੜ੍ਹਨ ਤੋਂ ਰੋਕ ਦਿੱਤਾ ਗਿਆ ਅਤੇ ਜਹਾਜ਼ ਦੀਆਂ ਟਿਕਟਾਂ ਕੈਂਸਲ ਕਰ ਦਿੱਤੀਆਂ ਗਈਆਂ।

ਸੁਨੀਤਾ ਵਿਲੀਅਮਜ਼ ਦੀ ਧਰਤੀ &lsquoਤੇ ਵਾਪਸੀ ਦੀ ਤਰੀਕ ਤੈਅ, ਨਾਸਾ ਨੇ ਸਾਂਝੀ ਕੀਤੀ
ਪੁਲਾੜ ਵਿੱਚ ਦੋ ਮਹੀਨਿਆਂ ਤੋਂ ਫਸੀ ਭਾਰਤੀ-ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੀ ਵਾਪਸੀ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਪੁਸ਼ਟੀ ਕੀਤੀ ਹੈ ਕਿ ਸੁਨੀਤਾ ਵਿਲੀਅਮਜ਼ ਅਤੇ ਬੈਰੀ ਵਿਲਮੋਰ ਫਰਵਰੀ 2025 ਵਿੱਚ ਪੁਲਾੜ ਤੋਂ ਧਰਤੀ &lsquoਤੇ ਵਾਪਸ ਆਉਣਗੇ। ਫਿਲਹਾਲ ਦੋਵੇਂ ਪੁਲਾੜ ਯਾਤਰੀ ਸਪੇਸ ਸਟੇਸ਼ਨ (ISS) ਵਿੱਚ ਮੌਜੂਦ ਹਨ।

ਨੈਸ਼ਨਲ ਏਰੋਨਾਟਿਕਸ ਐਂਡ ਸਪੇਸ ਐਡਮਨਿਸਟ੍ਰੇਸ਼ਨ (ਨਾਸਾ) ਨੇ ਕਿਹਾ ਕਿ ਪੁਲਾੜ ਯਾਤਰੀ ਵਿਲਮੋਰ ਅਤੇ ਸੁਨੀਤਾ ਵਿਲੀਅਮਸ ਨੂੰ ਇਸ ਸਮੇਂ ਧਰਤੀ &lsquoਤੇ ਵਾਪਸ ਲਿਆਉਣਾ ਬਹੁਤ ਜੋਖਮ ਭਰਿਆ ਹੈ, ਜਿਸ ਕਾਰਨ ਬੋਇੰਗ ਦਾ ਸਟਾਰਲਾਈਨਰ ਕੈਪਸੂਲ ਦੋਵਾਂ ਪੁਲਾੜ ਯਾਤਰੀਆਂ ਤੋਂ ਬਿਨਾਂ ਵਾਪਸ ਪਰਤ ਜਾਵੇਗਾ।ਵਿਲਮੋਰ ਅਤੇ ਵਿਲੀਅਮਜ਼ ਰਸਮੀ ਤੌਰ &lsquoਤੇ ਮੁਹਿੰਮ ਦੇ ਹਿੱਸੇ ਵਜੋਂ ਆਪਣਾ ਕੰਮ ਜਾਰੀ ਰੱਖਣਗੇ ਅਤੇ 25 ਫਰਵਰੀ, 2025 ਨੂੰ ਵਾਪਸ ਆਉਣਗੇ। ਇਸ ਦਾ ਮਤਲਬ ਹੈ ਕਿ ਜੋ ਟੈਸਟਿੰਗ ਫਲਾਈਟ ਇਕ ਹਫਤੇ &lsquoਚ ਹੋਣੀ ਸੀ, ਹੁਣ ਉਸ ਨੂੰ ਲਗਭਗ 8 ਮਹੀਨੇ ਤੱਕ ਵਧਾ ਦਿੱਤਾ ਗਿਆ ਹੈ।

ਅੰਮ੍ਰਿਤਪਾਲ ਦੇ ਪਿਤਾ ਪਹੁੰਚੇ ਅਕਾਲ ਤਖਤ ਸਾਹਿਬ, ਕੀਤੀ ਵੱਡੀ ਮੰਗ
ਅੰਮ੍ਰਿਤਸਰ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਅਤੇ ਮੰਗ ਪੱਤਰ ਸੌਂਪਿਆ। ਤਰਸੇਮ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਉਹ 30 ਅਗਸਤ ਨੂੰ 5 ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਦੇ ਸਬੰਧ ਵਿੱਚ ਮੀਟਿੰਗ ਕਰਨ ਆਏ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀ ਦਲ ਅੰਦਰ ਚੱਲ ਰਹੀ ਕਲੇਸ਼ ਨੂੰ ਲੈ ਕੇ ਸੁਖਬੀਰ ਬਾਦਲ 'ਤੇ ਵੀ ਚੁਟਕੀ ਲਈ ਹੈ। ਤਰਸੇਮ ਸਿੰਘ ਨੇ ਦੱਸਿਆ ਕਿ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਹੋ ਰਹੀ ਹੈ। ਸੁਖਬੀਰ ਬਾਦਲ ਨੇ ਅਕਾਲੀ ਦਲ 'ਚ ਜੋ ਗਲਤੀਆਂ ਕੀਤੀਆਂ ਹਨ, ਉਹ ਉਨ੍ਹਾਂ ਦੇ ਧਿਆਨ 'ਚ ਲਿਆਂਦੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਭਾਈਚਾਰੇ ਸਬੰਧੀ ਫੈਸਲੇ ਲੈਣ ਦੀ ਅਪੀਲ ਕੀਤੀ ਗਈ ਹੈ। ਸਿੰਘਾਸਣ ਦੀ ਮਰਿਆਦਾ ਨੂੰ ਮੁੱਖ ਰੱਖ ਕੇ ਅਜਿਹਾ ਫੈਸਲਾ ਲਿਆ ਜਾਵੇ ਜੋ ਕੌਮ ਨੂੰ ਪ੍ਰਵਾਨ ਹੋਵੇ। 30 ਅਗਸਤ ਨੂੰ ਅਜਿਹਾ ਫੈਸਲਾ ਲਓ ਕਿ ਉਹ ਪੰਥ ਲਈ ਮਿਸਾਲ ਬਣ ਜਾਵੇ।

ਅਮਰੀਕਾ ਦੀ ਗਰੀਨ ਕਾਰਡ ਯੋਜਨਾ &rsquoਤੇ ਅਦਾਲਤ ਨੇ ਲਾਈ ਰੋਕ
ਟੈਕਸਸ : ਪੰਜ ਲੱਖ ਤੋਂ ਵੱਧ ਗੈਰਕਾਨੂੰਨੀ ਪ੍ਰਵਾਸੀਆਂ ਲਈ ਗਰੀਨ ਕਾਰਡ ਦਾ ਰਾਹ ਪੱਧਰਾ ਕਰਦੀ ਯੋਜਨਾ &rsquoਤੇ ਟੈਕਸਸ ਦੀ ਅਦਾਲਤ ਨੇ 14 ਦਿਨ ਦੀ ਰੋਕ ਲਾ ਦਿਤੀ ਹੈ ਜਿਸ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਟੈਕਸਸ ਦੀ ਜ਼ਿਲ੍ਹਾ ਅਦਾਲਤ ਦੇ ਜੱਜ ਜੇ. ਕੈਂਪਬੈਲ ਬਾਰਕਰ ਨੇ ਆਪਣੇ ਹੁਕਮਾਂ ਵਿਚ ਲਿਖਿਆ ਕਿ ਰਿਪਬਲਿਕਨ ਪਾਰਟੀ ਦੇ ਵਕੀਲਾਂ ਵੱਲੋਂ ਕੀਤੇ ਦਾਅਵਿਆਂ ਵਿਚ ਵਜ਼ਨ ਮਹਿਸੂਸ ਹੁੰਦਾ ਹੈ ਜਿਸ ਦੇ ਮੱਦੇਨਜ਼ਰ ਮਾਮਲੇ ਦੇ ਹਰ ਪਹਿਲੂ &rsquoਤੇ ਡੂੰਘਾਈ ਨਾਲ ਵਿਚਾਰ ਕਰਨਾ ਹੋਵੇਗਾ। ਜੱਜ ਨੇ ਅੱਗੇ ਲਿਖਿਆ ਕਿ ਜ਼ਰੂਰਤ ਮਹਿਸੂਸ ਹੋਣ &rsquoਤੇ ਪ੍ਰਸ਼ਾਸਕੀ ਨੂੰ ਰੋਕ ਨੂੰ ਅਕਤੂਬਰ ਦੇ ਅੱਧ ਤੱਕ ਵਧਾਇਆ ਜਾ ਸਕਦਾ ਹੈ ਅਤੇ ਇਸ ਦੌਰਾਨ ਅਦਾਲਤੀ ਸੁਣਵਾਈ ਕਾਫੀ ਕੁਝ ਸਪੱਸ਼ਟ ਹੋ ਜਾਵੇਗਾ।
ਉਧਰ ਟੈਕਸਸ ਦੇ ਅਟਾਰਨੀ ਜਨਰਲ ਕੈਨ ਪੈਕਸਟਨ ਨੇ ਕਿਹਾ ਕਿ ਇਹ ਸਿਰਫ ਪਹਿਲਾ ਕਦਮ ਹੈ ਅਤੇ ਉਹ ਆਪਣੇ ਸੂਬੇ, ਮੁਲਕ ਅਤੇ ਕਾਨੂੰਨ ਦੇ ਰਾਜ ਲਈ ਸੰਘਰਸ਼ ਜਾਰੀ ਰੱਖਣਗੇ। ਇਥੇ ਦਸਣਾ ਬਣਦਾ ਹੈ ਕਿ ਟੈਕਸਸ ਦੇ ਅਗਵਾਈ ਹੇਠ 16 ਰਾਜਾਂ ਵੱਲੋਂ ਦਾਇਰ ਮੁਕੱਦਮੇ ਵਿਚ ਦਲੀਲ ਦਿਤੀ ਗਈ ਹੈ ਕਿ ਗੈਰਕਾਨੂੰਨੀ ਪ੍ਰਵਾਸੀਆਂ ਗਰੀਨ ਕਾਰਡ ਮਿਲਣ ਨਾਲ ਸੂਬਾ ਸਰਕਾਰਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਵੇਗਾ ਅਤੇ ਅਜਿਹੇ ਵਿਚ ਫੈਡਰਲ ਸਰਕਾਰ ਦੀ ਯੋਜਨਾ ਰੱਦ ਕਰ ਦਿਤੀ ਜਾਵੇ। ਟੈਕਸਸ ਦੇ ਉਤਰੀ ਜ਼ਿਲ੍ਹੇ ਦੀ ਅਦਾਲਤ ਵਿਚ ਦਾਇਰ ਮੁਕੱਦਮੇ ਵਿਚ ਦੋਸ਼ ਲਾਇਆ ਗਿਆ ਹੈ ਕਿ ਗ੍ਰਹਿ ਸੁਰੱਖਿਆ ਵਿਭਾਗ ਵੱਲੋਂ ਲਿਆਂਦੀ ਯੋਜਨਾ ਸਰਾਸਰ ਗੈਰਕਾਨੂੰਨੀ ਹੈ ਅਤੇ ਅਮਰੀਕਾ ਸਰਕਾਰ ਦਾ ਆਪਣਾ ਕਾਨੂੰਨ ਨਾਜਾਇਜ਼ ਤਰੀਕੇ ਨਾਲ ਮੁਲਕ ਵਿਚ ਦਾਖਲ ਹੋਏ ਪ੍ਰਵਾਸੀਆਂ ਨੂੰ ਕਿਸੇ ਵੀ ਕਿਸਮ ਦਾ ਇੰਮੀਗ੍ਰੇਸ਼ਨ ਲਾਭ ਹਾਸਲ ਕਰਨ ਤੋਂ ਰੋਕਦਾ ਹੈ। ਯੂ.ਐਸ. ਸਿਟੀਜ਼ਨਜ਼ ਨਾਲ ਵਿਆਹ ਕਰਵਾਉਣ ਵਾਲੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਸਭ ਤੋਂ ਪਹਿਲਾਂ ਅਮਰੀਕਾ ਤੋਂ ਬਾਹਰ ਕੀਤਾ ਜਾਵੇ ਅਤੇ ਫਿਰ ਉਹ ਵਿਆਹ ਦੇ ਆਧਾਰ &rsquoਤੇ ਮੁਲਕ ਵਿਚ ਦਾਖਲ ਹੋਣ ਦੀ ਇਜਾਜ਼ਤ ਮੰਗਣ।


ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ 29 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਜੰਮੂ-ਕਸ਼ਮੀਰ : ਭਾਜਪਾ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 29 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ। ਇਸ ਮੁਤਾਬਕ ਨਗਰੋਟਾ ਸੀਟ ਤੋਂ ਦਵਿੰਦਰ ਸਿੰਘ ਰਾਣਾ ਨੂੰ ਟਿਕਟ ਦਿੱਤੀ ਗਈ ਹੈ। ਭਾਜਪਾ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਚੋਣਾਂ ਦੇ ਪਹਿਲੇ ਪੜਾਅ ਲਈ 16 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪਹਿਲੇ ਪੜਾਅ 'ਚ ਦੱਖਣੀ ਕਸ਼ਮੀਰ ਦੇ 16 ਵਿਧਾਨ ਸਭਾ ਹਲਕਿਆਂ ਅਤੇ ਜੰਮੂ ਖੇਤਰ ਦੇ 8 ਵਿਧਾਨ ਸਭਾ ਹਲਕਿਆਂ 'ਚ 18 ਸਤੰਬਰ ਨੂੰ ਵੋਟਿੰਗ ਹੋਵੇਗੀ। ਪਾਰਟੀ ਵੱਲੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ 15 ਉਮੀਦਵਾਰਾਂ ਦੇ ਨਾਂ ਸਨ, ਜਦੋਂ ਕਿ ਇਸ ਤੋਂ ਕੁਝ ਸਮੇਂ ਬਾਅਦ ਜਾਰੀ ਕੀਤੀ ਗਈ ਦੂਜੀ ਸੂਚੀ ਵਿੱਚ ਸਿਰਫ਼ 1 ਉਮੀਦਵਾਰ ਦੇ ਨਾਂ ਦਾ ਐਲਾਨ ਕੀਤਾ ਗਿਆ ਸੀ।

ਰਵਨੀਤ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣੇ
ਰਾਜਸਥਾਨ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਬਣ ਗਏ ਹਨ। ਅੱਜ ਮੰਗਲਵਾਰ ਨੂੰ ਉਸ ਦੀ ਜਿੱਤ 'ਤੇ ਮੋਹਰ ਲੱਗ ਗਈ। ਦਰਅਸਲ, ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਅੱਜ ਆਖਰੀ ਤਰੀਕ ਸੀ ਅਤੇ ਬਾਅਦ ਦੁਪਹਿਰ 3 ਵਜੇ ਤੋਂ ਬਾਅਦ ਨਤੀਜੇ ਐਲਾਨ ਦਿੱਤੇ ਗਏ ਹਨ। ਕਾਂਗਰਸ ਵੱਲੋਂ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕੋਈ ਉਮੀਦਵਾਰ ਨਾ ਖੜ੍ਹੇ ਕਰਨ ਦੇ ਫੈਸਲੇ ਕਾਰਨ ਬਿੱਟੂ ਦੀ ਜਿੱਤ ਪਹਿਲਾਂ ਹੀ ਇੱਕਤਰਫਾ ਹੋ ਗਈ ਸੀ। ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਵੱਲੋਂ ਉਮੀਦਵਾਰ ਨਾ ਉਤਾਰੇ ਜਾਣ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲਿਆਂ ਵਿੱਚ ਸਿਰਫ਼ 3 ਉਮੀਦਵਾਰ ਹੀ ਰਹਿ ਗਏ ਹਨ। ਭਾਜਪਾ ਦੇ ਡੰਮੀ ਉਮੀਦਵਾਰ ਸੁਨੀਲ ਕੋਠਾਰੀ ਪਹਿਲਾਂ ਹੀ ਆਪਣੀ ਨਾਮਜ਼ਦਗੀ ਵਾਪਸ ਲੈ ਚੁੱਕੇ ਹਨ। ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰ ਬਬੀਤਾ ਵਾਧਵਾਨੀ ਦਾ ਵੀ ਨਾਮਜ਼ਦਗੀ ਪੱਤਰ ਸੀ, ਜਿਸ ਨੂੰ ਜਾਂਚ ਮਗਰੋਂ ਰੱਦ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਸਿਰਫ ਬਿੱਟੂ ਹੀ ਮੈਦਾਨ 'ਚ ਰਹਿ ਗਿਆ।