image caption:

28 ਅਗਸਤ 2024- ਅੱਜ ਦੀਆਂ ਮੁੱਖ ਖਬਰਾਂ

 
ਹਿਮਾਚਲ &lsquoਚ ਹੁਣ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ!

ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਨੇ ਕੁੜੀਆਂ ਦੇ ਵਿਆਹ ਦੀ ਉਮਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਸੁੱਖੂ ਸਰਕਾਰ ਨੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਧੀਆਂ ਦੇ ਵਿਆਹ ਦੀ ਘੱਟੋ-ਘੱਟ ਉਮਰ 21 ਸਾਲ ਕਰਨ ਲਈ ਬਿੱਲ ਪੇਸ਼ ਕੀਤਾ । ਮੰਗਲਵਾਰ ਨੂੰ ਸਦਨ ਦੀ ਕਾਰਵਾਈ ਦੌਰਾਨ ਇਸ ਬਿੱਲ ਨੂੰ ਬਿਨ੍ਹਾਂ ਕਿਸੇ ਵਿਰੋਧ ਦੇ ਪਾਸ ਕਰ ਦਿੱਤਾ ਗਿਆ । ਹਾਲਾਂਕਿ ਹੁਣ ਇਸ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਜਾਵੇਗਾ।ਮਿਲੀ ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਮੰਗਲਵਾਰ ਨੂੰ ਸ਼ੁਰੂ ਹੋ ਗਿਆ ਹੈ । ਇਸ ਦੌਰਾਨ ਹਿਮਾਚਲ ਪ੍ਰਦੇਸ਼ ਬਾਲ ਵਿਆਹ ਰੋਕੂ ਬਿੱਲ-2024 ਨੂੰ ਸਦਨ ਵਿੱਚ ਪੇਸ਼ ਕਰਕੇ ਪਾਸ ਕਰ ਦਿੱਤਾ ਗਿਆ। ਰਾਜ ਦੇ ਸਿਹਤ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਧਨੀਰਾਮ ਸ਼ਾਂਡਿਲ ਨੇ ਵਿਧਾਨ ਸਭਾ ਵਿੱਚ ਬਾਲ ਵਿਆਹ ਰੋਕ (ਹਿਮਾਚਲ ਪ੍ਰਦੇਸ਼ ਸੋਧ ਬਿੱਲ, 2024) ਪੇਸ਼ ਕੀਤਾ। ਇਸ ਦੌਰਾਨ ਇਸ &lsquoਤੇ ਕੋਈ ਚਰਚਾ ਨਹੀਂ ਹੋਈ ਅਤੇ ਇਹ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਿਆ। ਜਿਸ ਤੋਂ ਇਸ ਨੂੰ ਰਾਜਪਾਲ ਕੋਲ ਮਨਜ਼ੂਰੀ ਲਈ ਭੇਜਿਆ ਗਿਆ ਹੈ। ਰਾਜਪਾਲ ਤੋਂ ਮਨਜ਼ੂਰੀ ਮਿਲਣ ਮਗਰੋਂ ਹੀ ਇਹ ਲਾਗੂ ਹੋਵੇਗਾ।

ਕੈਨੇਡਾ ਪੁਲੀਸ ਨੇ ਨਿੱਝਰ ਦੇ ਸਾਥੀ ਗੋਸਲ ਨੂੰ ਜਾਨ ਦੇ ਖ਼ਤਰੇ ਦੀ ਚਿਤਾਵਨੀ ਦਿੱਤੀ
ਚੰਡੀਗੜ੍ਹ- ਕੈਨੇਡੀਅਨ ਪੁਲੀਸ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਸਾਥੀ ਰਹੇ ਇੰਦਰਜੀਤ ਸਿੰਘ ਗੋਸਲ ਨੂੰ ਉਸ ਦੀ ਜਾਨ ਨੂੰ ਖ਼ਤਰੇ ਦੀ ਚਿਤਾਵਨੀ ਦਿੱਤੀ ਹੈ। ਗੋਸਲ ਨੂੰ ਇਸ ਹਫਤੇ &lsquoਡਿਊਟੀ ਟੂ ਵਾਰਨ&rsquo ਨੋਟਿਸ ਜਾਰੀ ਕੀਤਾ ਗਿਆ। ਗੋਸਲ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦਾ ਸਹਿਯੋਗੀ ਸੀ, ਜਿਸ ਨੂੰ ਜੂਨ 2023 ਵਿੱਚ ਗੋਲੀ ਮਾਰ ਦਿੱਤੀ ਗਈ ਸੀ। ਨਿੱਝਰ ਦੀ ਹੱਤਿਆ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਤਲ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦੇ ਦੋਸ਼ਾਂ ਕਾਰਨ ਕੈਨੇਡਾ ਅਤੇ ਭਾਰਤ ਦਰਮਿਆਨ ਤਣਾਅ ਵਧ ਗਿਆ। ਪੁਲੀਸ ਨੇ ਇਸ ਤੋਂ ਬਾਅਦ ਚਾਰ ਵਿਅਕਤੀਆਂ &lsquoਤੇ ਹੱਤਿਆ ਦਾ ਦੋਸ਼ ਲਗਾਇਆ ਹੈ। ਭਾਰਤ ਨੇ ਗੋਲੀਬਾਰੀ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ।
ਯੋਗੀ ਸਰਕਾਰ ਦੀ ਨਵੀਂ ਸੋਸ਼ਲ ਮੀਡੀਆ ਪਾਲਿਸੀ, ਇਤਰਾਜ਼ਯੋਗ ਪੋਸਟ &lsquoਤੇ ਹੋਵੇਗੀ ਉਮਰ ਕੈਦ ਤੱਕ ਦੀ ਸਜ਼ਾ
ਉੱਤਰ ਪ੍ਰਦੇਸ਼ ਸਰਕਾਰ ਨੇ ਨਵੀਂ ਸੋਸ਼ਲ ਮੀਡੀਆ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧ ਵਿੱਚ ਪਾਲਿਸੀ ਲਿਆਉਣ ਲਈ ਵਿਭਾਗ ਲੰਬੇ ਸਮੇਂ ਯਤਨਸ਼ੀਲ ਸੀ। ਸਰਕਾਰ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ &lsquoਤੇ ਪੋਸਟ ਕੀਤਾ ਗਿਆ ਕੰਟੈਂਟ ਇਤਰਾਜ਼ਯੋਗ ਤੇ ਦੇਸ਼ ਵਿਰੋਧੀ ਨਹੀਂ ਹੋਣਾ ਚਾਹੀਦਾ। ਸਰਕਾਰ ਦਾ ਮੰਨਣਾ ਹੈ ਕਿ ਇਸ ਨੀਤੀ ਦੇ ਜਾਰੀ ਹੋਣ ਦੇ ਬਾਅਦ ਦੇਸ਼ ਵਿਦੇਸ਼ ਤੇ ਵੱਖ-ਵੱਖ ਖੇਤਰਾਂ ਵਿੱਚ ਰਹਿ ਰਹੇ ਯੂਪੀ ਦੇ ਲੋਕਾਂ ਨੂੰ ਰੁਜ਼ਗਾਰ ਮਿਲਣ ਦੀ ਸੰਭਾਵਨਾ ਹੈ। ਸੋਸ਼ਲ ਮੀਡੀਆ ਵਿੱਚ ਇਤਰਾਜ਼ਯੋਗ ਕੰਟੈਂਟ ਪੋਸਟ ਕਰਨ &lsquoਤੇ ਏਜੰਸੀ ਤੇ ਫਰਮ &lsquoਤੇ ਸਖਤ ਕਾਰਵਾਈ ਵੀ ਕੀਤੀ ਜਾਵੇਗੀ।
ਯੂਪੀ ਸਰਕਾਰ ਨਵੀਂ ਸੋਸ਼ਲ ਮੀਡੀਆ ਪਾਲਿਸੀ ਵਿੱਚ ਦੇਸ਼ ਵਿਰੋਧੀ ਕੰਟੈਂਟ ਪਾਉਣ &lsquoਤੇ 3 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਦਿੱਤੀ ਜਾਵੇਗੀ। ਹੁਣ ਤੱਕ ਆਈਟੀ ਐਕਟ ਦੀ ਧਾਰਾ 66ਓ ਤੇ 66ਢ ਦੇ ਤਹਿਤ ਕਾਰਵਾਈ ਕੀਤੀ ਜਾਂਦੀ ਸੀ। ਇਸਦੇ ਇਲਾਵਾ ਇਤਰਾਜ਼ਯੋਗ ਕੰਟੈਂਟ ਪੋਸਟ ਕਰਨ &lsquoਤੇ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਸਰਕਾਰ ਵੱਲੋਂ ਜਾਰੀ ਕੀਤੀ ਗਈ ਪਾਲਿਸੀ ਦੇ ਅਨੁਸਾਰ ਸੂਚੀਬੱਧ ਹੋਣ ਦੇ ਲਈ ਐਕਸ, ਫੇਸਬੁੱਕ, ਇੰਸਟਾਗ੍ਰਾਮ ਤੇ ਯੂ-ਟਿਊਬ ਵਿੱਚੋਂ ਹਰੇਕ ਨੂੰ ਸਬਸਕ੍ਰਾਈਬਰ ਤੇ ਫਾਲੋਅਰਜ਼ ਦੇ ਆਧਾਰ &lsquoਤੇ ਚਾਰ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ।

ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ &lsquoਚ ਹੋਈ ਘਰ ਵਾਪਸੀ
ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਘਰ ਵਾਪਸੀ ਕਰ ਲਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਸੁੰਦਰ ਸ਼ਾਮ ਅਰੋੜਾ ਨੂੰ ਦਿੱਲੀ ਵਿੱਚ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕੀਤਾ। ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਿੱਚ ਸੁੰਦਰ ਸ਼ਾਮ ਅਰੋੜਾ ਮੰਤਰੀ ਵੀ ਰਹਿ ਚੁੱਕੇ ਹਨ। ਦੱਸ ਦੇਈਏ ਕਿ ਸਾਲ 2022 ਦੀਆਂ ਚੋਣਾਂ ਵਿੱਚ ਸੁੰਦਰ ਸ਼ਾਮ ਅਰੋੜਾ ਹਾਰ ਗਏ ਸਨ। ਇਸ ਤੋ ਬਾਅਦ ਅਰੋੜਾ ਨੇ ਤਿੰਨ ਹੋਰ ਸਾਬਕਾ ਮੰਤਰੀਆਂ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਅਤੇ ਗੁਰਪ੍ਰੀਤ ਕਾਂਗੜ ਸਮੇਤ 5 ਜੂਨ 2022 ਵਿੱਚ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ ।

ਪਰਲ ਗਰੁੱਪ ਦੇ ਨਿਵੇਸ਼ਕਾਂ ਲਈ ਵੱਡੀ ਖਬਰ, ਨਿਰਮਲ ਭੰਗੂ ਦੀ ਧੀ ਮੋੜੇਗੀ ਨਿਵੇਸ਼ਕਾਂ ਦੇ ਪੈਸੇ
 
ਪਰਲ ਗਰੁੱਪ ਕੰਪਨੀ ਦੇ ਨਿਵੇਸ਼ਕਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਪਰਲ ਗਰੁੱਪ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਧੀ ਬਰਿੰਦਰ ਕੌਰ ਭੰਗੂ ਨੇ ਵੱਡਾ ਐਲਾਨ ਕੀਤਾ ਹੈ। ਬਰਿੰਦਰ ਕੌਰ ਨੇ ਨੋਟਿਸ ਕੱਢ ਕੇ ਸੂਚਿਤ ਕੀਤਾ ਹੈ ਕਿ ਉਹ ਪਰਲਜ਼ ਗਰੁਪ ਦੇ ਹਰ ਨਿਵੇਸ਼ਕ ਨੂੰ ਪੈਸੇ ਵਾਪਸ ਕਰਨਗੇ।
ਨੋਟਿਸ ਵਿਚ ਉਨ੍ਹਾਂ ਆਖਿਆ ਹੈ ਕਿ ਉਹ ਸਭ ਨੂੰ ਸੂਚਿਤ ਕਰਦੇ ਹਨ ਕਿ ਨਿਰਮਲ ਸਿੰਘ ਭੰਗੂ ਪਰਲਜ਼ ਗਰੁੱਪ ਦੇ ਹਰ ਨਿਵੇਸ਼ਕ ਦੇ ਪੈਸੇ ਵਾਪਸ ਕਰਨ ਦੇ ਇੱਕੋ-ਇਕ, ਅਟੱਲ ਸੁਫਨੇ ਪ੍ਰਤੀ ਪ੍ਰਤੀਬੱਧ ਸਨ। ਪੀ. ਏ. ਸੀ. ਐੱਲ ਲਿਮਟਿਡ ਅਤੇ ਪੀ. ਜੀ. ਐੱਫ. ਲਿਮਟਿਡ ਦੇ ਨਿਵੇਸ਼ਕਾਂ ਦਾ ਪੈਸਾ ਵਾਪਸ ਕਰਨ ਸੰਬੰਧੀ ਮਾਮਲਿਆਂ ਤੇ ਮਾਣਯੋਗ ਸੁਪਰੀਮ ਕੋਰਟ ਵਲੋਂ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਵਲੋਂ ਪੀ. ਏ. ਸੀ. ਐੱਲ. ਲਿਮਟਿਡ ਅਤੇ ਪੀ. ਜੀ. ਐੱਫ. ਲਿਮਟਿਡ ਦੇ ਨਿਵੇਸ਼ਕਾਂ ਨੂੰ ਪੈਸਾ ਵਾਪਸ ਕਰਨ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਸ ਲਈ ਬਕਾਇਦਾ ਦੋ ਕਮੇਟੀਆਂ (ਲੋਢਾ ਕਮੇਟੀ ਅਤੇ ਵਿਸ਼ੇਸ਼ ਕਮੇਟੀ) ਦਾ ਵੀ ਗਠਨ ਕੀਤਾ ਹੈ।

ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿਚ ਕੰਗਨਾ ਵਿਰੁਧ ਨਿੰਦਾ ਮਤਾ ਪਾਸ
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਮੰਡੀ ਤੋਂ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਕਿਸਾਨਾਂ ਦੇ ਪ੍ਰਦਰਸ਼ਨਾਂ 'ਤੇ ਕੀਤੀ ਗਈ ਟਿੱਪਣੀ ਦੀ ਨਿੰਦਾ ਕਰਨ ਲਈ ਮਤਾ ਪਾਸ ਕੀਤਾ ਹੈ। ਭਾਜਪਾ ਸੰਸਦ ਕੰਗਨਾ ਰਣੌਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਵਿਰੁੱਧ ਟਿੱਪਣੀਆਂ ਕਰਦਿਆਂ ਦੋਸ਼ ਲਾਇਆ ਕਿ ਉਹ ਬੰਗਲਾਦੇਸ਼ ਵਰਗੀ ਸਥਿਤੀ ਦਾ ਕਾਰਨ ਬਣ ਸਕਦੇ ਹਨ, ਕੰਗਨਾ ਰਣੌਤ ਨੇ ਹਿੰਦੀ ਅਖਬਾਰ ਨਾਲ ਆਪਣੇ ਇੰਟਰਵਿਊ ਦੀ ਇੱਕ ਕਲਿੱਪ ਪੋਸਟ ਕੀਤੀ ਸੀ ਜਿਸ ਵਿੱਚ ਉਸਨੇ ਸੁਝਾਅ ਦਿੱਤਾ ਸੀ ਕਿ ਭਾਰਤ ਵਿੱਚ "ਬੰਗਲਾਦੇਸ਼ ਵਰਗੀ ਸਥਿਤੀ" ਪੈਦਾ ਹੋ ਸਕਦੀ ਹੈ । ਫਿਰ ਉਸਨੇ ਦੋਸ਼ ਲਾਇਆ ਕਿ ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਵਿਰੋਧ ਦੌਰਾਨ ਲਾਸ਼ਾਂ ਲਟਕ ਰਹੀਆਂ ਸਨ ਅਤੇ ਬਲਾਤਕਾਰ ਹੋ ਰਹੇ ਸਨ।
ਕੰਗਨਾ ਰਣੌਤ ਦੀ ਟਿੱਪਣੀ ਨੇ ਉਸ ਦੇ ਕਾਂਗਰਸ ਸ਼ਾਸਿਤ ਗ੍ਰਹਿ ਰਾਜ ਦੀ ਵਿਧਾਨ ਸਭਾ ਵਿੱਚ ਗਰਮਾ-ਗਰਮ ਬਹਿਸ ਸ਼ੁਰੂ ਕਰ ਦਿੱਤੀ ਕਿਉਂਕਿ ਸਦਨ ਨੇ ਟਿੱਪਣੀ ਦੀ ਨਿੰਦਾ ਕਰਨ ਵਾਲਾ ਮਤਾ ਪਾਸ ਕੀਤਾ। ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਹੋਰ ਥਾਵਾਂ ਤੋਂ ਹਜ਼ਾਰਾਂ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕੀਤਾ ਸੀ। ਕਿਉਂਕਿ ਹਰਿਆਣਾ ਵਿਚ 1 ਅਕਤੂਬਰ ਨੂੰ ਚੋਣਾਂ ਹੋਣੀਆਂ ਹਨ, ਵਿਰੋਧੀ ਧਿਰ ਨੇ ਇਸ ਮੁੱਦੇ 'ਤੇ ਭਾਜਪਾ ਸੰਸਦ ਮੈਂਬਰ 'ਤੇ ਨਿਸ਼ਾਨਾ ਸਾਧਿਆ। 'ਆਪ' ਦੇ ਹਰਿਆਣਾ ਪ੍ਰਧਾਨ ਸੁਸ਼ੀਲ ਗੁਪਤਾ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਪ੍ਰਤੀ ਭਾਜਪਾ ਦੀ 'ਮਾਨਸਿਕਤਾ' ਉਜਾਗਰ ਹੋਈ ਹੈ। 'ਆਪ' ਨੇ ਹਰਿਆਣਾ 'ਚ ਵੀ ਕਈ ਪ੍ਰਦਰਸ਼ਨ ਕੀਤੇ।

ਹਮੇਸ਼ਾ ਭਾਜਪਾ &rsquoਚ ਹੀ ਰਹਾਂਗਾ: ਮਨਪ੍ਰੀਤ
ਬਠਿੰਡਾ- ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਢਿੱਲੋਂ &rsquoਤੇ ਵਰ੍ਹਦਿਆਂ ਕਿਹਾ ਇਹ ਉਹ ਸਖ਼ਸ਼ ਹੈ, ਜਿਸ ਨੇ ਕਦੇ ਵੀ ਚੋਣ ਨਹੀਂ ਜਿੱਤੀ। ਉਨ੍ਹਾਂ ਕਿਹਾ ਡਿੰਪੀ ਬੁਖਲਾਹਟ ਵਿੱਚ ਦੂਸ਼ਣਬਾਜ਼ੀ ਦਾ ਸਹਾਰਾ ਲੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਗਿੱਦੜਬਾਹਾ ਅਤੇ ਹੋਰ ਥਾਵਾਂ &rsquoਤੇ ਰਵਾਇਤੀ ਅਕਾਲੀ ਦਲ ਦਾ ਵੋਟ ਬੈਂਕ ਲਗਾਤਾਰ ਭਾਜਪਾ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦਾ ਵਰਕਰ ਹੈ ਅਤੇ ਭਾਜਪਾ ਉਸ ਦਾ ਘਰ ਹੈ। ਹੁਣ ਅਤੇ ਹਮੇਸ਼ਾ ਲਈ ਉਹ ਪਾਰਟੀ ਦੀਆਂ ਹਦਾਇਤਾਂ ਦੀ ਵਫ਼ਾਦਾਰੀ ਨਾਲ ਪਾਲਣਾ ਕਰੇਗਾ ਅਤੇ ਪਾਰਟੀ ਨੂੰ ਮਜ਼ਬੂਤ ​​ਕਰਨ ਲਈ ਲਗਾਤਾਰ ਕੰਮ ਕਰੇਗਾ।

ਮਨਪ੍ਰੀਤ ਬਾਦਲ ਨੇ ਕਿਹਾ ਕਿ ਕਿਸੇ ਨੂੰ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ ਕਿ ਭਾਜਪਾ ਸਾਡੇ ਦੇਸ਼ ਅਤੇ ਪੰਜਾਬ ਦਾ ਵਰਤਮਾਨ ਤੇ ਭਵਿੱਖ ਹੈ। ਉਨ੍ਹਾਂ ਕਿਹਾ ਕਿ ਡਿੰਪੀ ਢਿੱਲੋਂ ਵੱਲੋਂ &lsquoਆਪ&rsquo ਵਿੱਚ ਸ਼ਾਮਲ ਹੋਣ ਦੀਆਂ ਆਪਣੀਆਂ ਗੁਪਤ ਕੋਸ਼ਿਸ਼ਾਂ ਨੂੰ ਜਾਇਜ਼ ਠਹਿਰਾਉਣ ਅਤੇ ਸੱਚ ਲੁਕਾਉਣ ਲਈ ਇੱਕ ਹਥਕੰਡਾ ਹੈ। ਉਹ ਅਕਾਲੀ ਦਲ ਵੱਲੋਂ ਚੋਣ ਲੜਨ ਤੋਂ ਬਚਣਾ ਚਾਹੁੰਦਾ ਹੈ ਕਿਉਂਕਿ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਰਹੀ ਹੈ ਅਤੇ ਉਸ ਕੋਲ ਭੱਜਣ ਦਾ ਕੋਈ ਬਹਾਨਾ ਨਹੀਂ ਸੀ। ਸ੍ਰੀ ਬਾਦਲ ਨੇ ਕਿਹਾ ਕਿ ਡਿੰਪੀ ਢਿੱਲੋਂ ਅਕਾਲੀ ਦਲ ਛੱਡਣ ਅਤੇ &lsquoਆਪ&rsquo ਵਿੱਚ ਸ਼ਾਮਲ ਹੋਣ ਦੀਆਂ ਆਪਣੀਆਂ ਕੋਸ਼ਿਸ਼ਾਂ ਨੂੰ ਜਾਇਜ਼ ਠਹਿਰਾਉਣ ਦਾ ਬਹਾਨਾ ਲੱਭ ਰਿਹਾ ਸੀ।